ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ‘ਚ ਨਵੇਂ ਚੁਣੇ ਮੈਂਬਰ ਸਾਹਿਬਾਨ ਹਲਕਾ ਮੁਕੇਰੀਆਂ ਤੋਂ ਸ. ਰਵਿੰਦਰ ਸਿੰਘ ਅਤੇ ਹਲਕਾ ਅਮਲੋਹ ਤੋਂ ਜਥੇ. ਰਵਿੰਦਰ ਸਿੰਘ ਖ਼ਾਲਸਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਗੁਰੂ ਘਰੋ ਸਿਰੋਪਾਓ ਦੀ ਬਖਸ਼ਿਸ਼ ਪ੍ਰਾਪਤ ਕੀਤੀ।
ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਐਡੀਸ਼ਨਲ ਸਕੱਤਰ ਸ. ਮਨਜੀਤ ਸਿੰਘ ਤੇ ਮੀਤ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੇ ਸਾਂਝੇ ਰੂਪ ‘ਚ ਮੈਂਬਰ ਸਾਹਿਬਾਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਨਾਲ ਸਨਮਾਨਤ ਕੀਤਾ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤਾਜਵਿੰਦਰ ਸਿੰਘ, ਐਡੀ. ਮੈਨੇਜਰ ਸ. ਸਕੱਤਰ ਸਿੰਘ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਸ. ਹਰਜੀਤ ਸਿੰਘ ਲਾਲੂ ਘੁੰਮਣ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ, ਸ. ਗੁਰਦੇਵ ਸਿੰਘ ਤੇ ਸ. ਮੇਹਰ ਸਿੰਘ, ਚੀਫ਼ ਅਕਾਊਂਟੈਂਟ ਸ. ਹਰਿੰਦਰਪਾਲ ਸਿੰਘ, ਚੀਫ਼ ਗੁਰਦੁਆਰਾ ਇੰਸਪੈਕਟਰ ਸ. ਮੁਖਤਾਰ ਸਿੰਘ, ਸੁਪਰਵਾਈਜ਼ਰ ਸ. ਗੁਰਬਚਨ ਸਿੰਘ ਵਲੀਪੁਰ ਤੇ ਸ. ਪਲਵਿੰਦਰ ਸਿੰਘ, ਭਾਈ ਅਮੀਰਕ ਸਿੰਘ ਵੀ ਮੌਜੂਦ ਸਨ।