ਪਟਿਆਲਾ- ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 2 ਲੱਖ 70 ਹਜ਼ਾਰ 131 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ, ਜਿਸ ਵਿੱਚੋਂ ਪਨਗ੍ਰੇਨ ਵੱਲੋਂ 78 ਹਜ਼ਾਰ 278 ਮੀਟਰਕ ਟਨ, ਮਾਰਕਫੈਡ ਵੱਲੋਂ 47 ਹਜ਼ਾਰ 946, ਪਨਸਪ ਵੱਲੋਂ 83 ਹਜ਼ਾਰ 544, ਵੇਅਰ ਹਾਊਸ ਵੱਲੋਂ 28 ਹਜ਼ਾਰ 683, ਪੰਜਾਬ ਐਗਰੋ ਵੱਲੋਂ 27 ਹਜ਼ਾਰ 55, ਐਫ.ਸੀ.ਆਈ. ਵੱਲੋਂ 570 ਅਤੇ ਵਪਾਰੀਆਂ ਵੱਲੋਂ 4105 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 2 ਲੱਖ 4 ਹਜ਼ਾਰ 777 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ।
ਸ਼੍ਰੀ ਗਰਗ ਨੇ ਦੱਸਿਆ ਕਿ 15 ਅਕਤੂਬਰ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 42 ਹਜ਼ਾਰ 327 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਜਿਸ ਵਿੱਚੋਂ ਪਨਗ੍ਰੇਨ ਵੱਲੋਂ 12 ਹਜ਼ਾਰ 829 ਮੀਟਰਕ ਟਨ, ਮਾਰਕਫੈਡ ਵੱਲੋਂ 8913, ਪਨਸਪ ਵੱਲੋਂ 11681, ਵੇਅਰ ਹਾਊਸ ਵੱਲੋਂ 4346, ਪੰਜਾਬ ਐਗਰੋ ਵੱਲੋਂ 3778, ਐਫ.ਸੀ.ਆਈ. ਵੱਲੋਂ 420 ਅਤੇ ਵਪਾਰੀਆਂ ਵੱਲੋਂ 361 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਝੋਨੇ ਦੀ ਫਸਲ ਦੀ ਕਟਾਈ ਰਾਤ ਦੇ ਸਮੇਂ ਵਿੱਚ ਕੰਬਾਇਨਾਂ ਨਾਲ ਨਾ ਕਰਵਾਉਣ ਕਿਉਂਕਿ ਅਜਿਹਾ ਕਰਨ ਨਾਲ ਉਹਨਾਂ ਦੀ ਫਸਲ ਦੇ ਮਿਆਰ ‘ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਉਹਨਾਂ ਦੀ ਫਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਣ ਕਾਰਨ ਉਹਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਦਿੱਕਤ ਪੇਸ਼ ਆਉਂਦੀ ਹੈ।