ਹੁਸ਼ਿਆਰਪੁਰ – ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਹਸਪਤਾਲ ਭਲਾਈ ਸ਼ਾਖਾ ਦੀ ਸਹਾਇਤਾ ਲਈ 19 ਨਵੰਬਰ 2011 ਨੂੰ ਰੌਸ਼ਨ ਗਰਾਉਂਡ ਵਿਖੇ ਇੱਕ ਵਿਸ਼ਾਲ ਰੈਡ ਕਰਾਸ ਮੇਲਾ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰ: ਦੀਪਇੰਦਰ ਸਿੰਘ ਨੇ ਅੱਜ ਸਰਵਿਸ ਕਲੱਬ ਵਿਖੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਪਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ, ਐਸ ਡੀ ਐਮ ਰਣਜੀਤ ਕੌਰ, ਐਸ ਡੀ ਐਮ ਦਸੂਹਾ ਪੀ ਪੀ ਸਿੰਘ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਕਾਰਜਕਾਰੀ ਇੰਜੀਨੀਅਰ ਆਰ ਐਸ ਬੈਂਸ, ਕਾਰਜਕਾਰੀ ਕੰਵਲ ਨੈਨ, ਸਿਵਲ ਸਰਜਨ ਡਾ ਯਸ਼ਪਾਲ ਮਿੱਤਰਾ, ਮੁੱਖ ਖੇਤੀਬਾੜੀ ਸਰਬਜੀਤ ਸਿੰਘ ਕੰਧਾਰੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਇੰਦਰਜੀਤ, ਡੀ ਐਫ ਓ ਗੜ੍ਹਸ਼ੰਕਰ, ਜੀ ਐਮ ਇੰਡਸਟਰੀ, ਮਿਉਂਸਪਲ ਇੰਜੀਨੀਅਰ ਪਵਨ ਸ਼ਰਮਾ, ਐਸ ਐਸ ਪਰਮਾਰ ਐਡਵੋਕੇਟ, ਰਾਜੀਵ ਬਜਾਜ, ਓਮ ਪ੍ਰਕਾਸ਼ ਸਾਂਪਲਾ, ਅਵਿਨਾਸ਼ ਭੰਡਾਰੀ, ਹਸਪਤਾਲ ਭਲਾਈ ਸ਼ਾਖਾ, ਰੈਡ ਕਰਾਸ ਸੁਸਾਇਟੀ ਦੇ ਸਰਕਾਰੀ ਅਤੇ ਗੈਰਸਕਾਰੀ ਮੈਂਬਰ ਅਤੇ ਜ਼ਿਲ੍ਹੇ ਦੇ ਅਧਿਕਾਰੀ ਹਾਜ਼ਰ ਸਨ।
ਸ੍ਰ: ਦੀਪਇੰਦਰ ਸਿੰਘ ਨੇ ਇਸ ਮੌਕੇ ਤੇ ਰੈਡ ਕਰਾਸ ਮੇਲੇ ਨੂੰ ਕਾਮਯਾਬ ਬਣਾਉਣ ਲਈ ਅਧਿਕਾਰੀਆਂ ਅਤੇ ਕਾਰਜਕਾਰਨੀ ਦੇ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਗਰੀਬ ਅਤੇ ਲੋੜਵੰਦ ਵਿਅਕਤੀਆਂ ਦੀ ਮੱਦਦ ਲਈ ਹਮੇਸ਼ਾਂ ਤੱਤਪਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਰੈਡ ਕਰਾਸ ਦੀ ਆਮਦਨ ਵਿੱਚ ਵਾਧਾ ਕਰਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਰੈਡ ਕਰਾਸ ਸੁਸਾਇਟੀ ਦੀ ਮਾਲੀ ਸਹਾਇਤਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਗਰੀਬ ਅਤੇ ਲੋੜਵੰਦ ਵਿਅਕਤੀਆਂ ਦੀ ਲੋੜ ਪੈਣ ਤੇ ਤੁਰੰਤ ਮੱਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਰੈਡ ਕਰਾਸ ਮੇਲੇ ਵਿੱਚ ਹਸਪਤਾਲ ਭਲਾਈ ਸ਼ਾਖਾ ਦੇ ਮੈਂਬਰਾਂ ਵੱਲੋਂ ਖਾਣ ਪੀਣ ਦੇ ਵੱਖ-ਵੱਖ ਸਟਾਲ ਲਗਾਏ ਜਾਣਗੇ । ਸਕੂਲਾਂ ਦੇ ਬੱਚਿਆਂ ਦੇ ਪੇਟਿੰਗ, ਫਲਾਵਰ ਸ਼ੋਅ ਅਤੇ ਫੈਂਸੀ ਡਰੈਸ ਮੁਕਾਬਲੇ ਕਰਵਾਏ ਜਾਣਗੇ ਅਤੇ ਬੱਚਿਆਂ ਵੱਲੋਂ ਸਭਿਆਚਾਰ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਰੈਡ ਕਰਾਸ ਸੁਸਾਇਟੀ ਵੱਲੋਂ ਇਸ ਮੌਕੇ ਤ ਇੱਕ ਲੱਕੀ ਡਰਾਅ ਵੀ ਕੱਢਿਆ ਜਾਵੇਗਾ ਜਿਸ ਵਿੱਚ ਦਿਲ ਖਿਚਵੇਂ ਇਨਾਮ ਕੱਢੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਤੇ ਸਿੱਖਿਆ ਵਿਭਾਗ, ਸਿਹਤ ਵਿਭਾਗ, ਰੋਜ਼ਗਾਰ, ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਨੁਮਾਇਸ਼ਾ ਦੇ ਸਟਾਲ ਵੀ ਲਗਾਏ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ ਨੇ ਇਸ ਰੈਡ ਕਰਾਸ ਮੇਲੇ ਨੂੰ ਕਾਮਯਾਬ ਬਣਾਉਣ ਲਈ ਹਸਪਤਾਲ ਭਲਾਈ ਸ਼ਾਖਾ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਉਨ੍ਹਾਂ ਨੂੰ ਕਿਹਾ ਕਿ ਇਸ ਮੇਲੇ ਵਿੱਚ ਵੱਧ ਤੋਂ ਵੱਧ ਲੋਕਾਂ ਤੇ ਬੱਚਿਆਂ ਨੂੰ ਆਉਣ ਲਈ ਪ੍ਰੇਰਿਤ ਕੀਤਾ ਜਾਵੇ।