ਪਟਿਆਲਾ, – ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਸਭਿਆਚਾਰ ਨਾਲ ਜੋੜਨ ਲਈ ਯੁਵਕ ਮੇਲੇ ਬਹੁਤ ਹੀ ਅਹਿਮ ਭੂਮਿਕਾ ਨਿਭਾਉਂਦੇ ਹਨ। ਇੰਨਾਂ ਮੇਲਿਆ ਵਿੱਚ ਭਾਗ ਲੈਣ ਨਾਲ ਜਿਥੇ ਵਿਦਿਆਰਥੀ ਵਿਦਿਅਕ ਖੇਤਰ ਵਿੱਚ ਨਾਮਣਾ ਖੱਟਦੇ ਹਨ ਉਥੇ ਹੀ ਉਹਨਾਂ ਦਾ ਸਰਵਪੱਖੀ ਵਿਕਾਸ ਵੀ ਹੁੰਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰ: ਪਰਮਿੰਦਰ ਸਿੰਘ ਢੀਂਡਸਾ ਨੇ ਸਰਕਾਰੀ ਕਾਲਜ ਆਫ ਐਜੂਕੇਸ਼ਨ ਪਟਿਆਲਾ ਵਿੱਚ ਚਲ ਰਹੇ ਤਿੰਨ ਰੋਜਾ ਖੇਤਰੀ ਯੁਵਕ ਮੇਲੇ ਦੇ ਦੂਜੇ ਦਿਨ ਜੇਤੂ ਟੀਮਾਂ ਨੂੰ ਇਨਾਮ ਵੰਡਣ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸਭਿਆਚਾਰ ਨੂੰ ਭੁੱਲ ਜਾਂਦੀਆਂ ਹਨ ਉਹ ਕਦੇ ਤਰੱਕੀ ਨਹੀਂ ਕਰ ਸਕਦੀਆਂ। ਸ੍ਰ: ਢੀਂਡਸਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਲੋਕ ਸਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਹੋਰ ਸਿਦੱਤ ਨਾਲ ਪੰਜਾਬੀ ਭਾਸ਼ਾ ਅਤੇ ਸਾਹਿਤ ਨਾਲ ਸਬੰਧਤ ਲੋਕ ਕਲਾਵਾਂ ਨੂੰ ਵਿਦਿਆ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਯੁਵਕ ਮੇਲੇ ਕਿਸੇ ਯੂਨੀਵਰਸਿਟੀ ਜਾਂ ਕਾਲਜ ਦਾ ਇਕ ਅਹਿਮ ਅੰਗ ਹਨ ਅਤੇ ਇੰਨਾਂ ਯੁਵਕ ਮੇਲਿਆਂ ਨੇ ਸਾਡੇ ਦੇਸ਼ ਨੂੰ ਬਹੁਤ ਵੱਡੇ ਕਲਾਕਾਰ ਦਿੱਤੇ ਹਨ ਜਿੰਨਾਂ ਨੇ ਆਪਣੀ ਕਲਾ ਦੇ ਪ੍ਰਦਰਸ਼ਨ ਰਾਹੀਂ ਸਾਡੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਉਹਨਾ ਕਿਹਾ ਕਿ ਇਸ ਖੇਤਰੀ ਯੁਵਕ ਮੇਲੇ ਦੇ ਦੂਸਰੇ ਦਿਨ ਵੱਖ-ਵੱਖ ਮੁਕਾਬਲਿਆਂ ਵਿੱਚ 30 ਕਾਲਜਾਂ ਦੇ ਕਰੀਬ 1500 ਵਿਦਿਆਰਥੀਆਂ ਨੇ ਭਾਗ ਲਿਆ।
ਇਸ ਮੌਕੇ ਸ੍ਰ: ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਜਿੰਨੀ ਰਿਕਾਰਡ ਤੋੜ ਤਰੱਕੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਕੀਤੀ ਹੈ ਉਨੀ ਪਹਿਲਾਂ ਕਿਸੇ ਸਰਕਾਰ ਨੇ ਨਹੀਂ ਕੀਤੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਅਜੋਕੇ ਮੁਕਾਬਲੇ ਦੇ ਯੁੱਗ ਵਿੱਚ ਵਧੀਆ ਦੇਣ ਦੇ ਉਪਰਾਲੇ ਕੀਤੇ ਹਨ ਅਤੇ ਪੰਜਾਬ ਸਰਕਾਰ ਵਲੋਂ 6 ਨਵੀਆਂ ਯੂਨੀਵਰਸਿਟੀਆਂ ਖੋਲੀਆਂ ਹਨ । ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਨਵੇਂ ਹਸਪਤਾਲ, ਡਿਸਪੈਂਸਰੀਆਂ ਖੋਲੀਆਂ ਹਨ ਅਤੇ ਉਹਨਾਂ ਨੂੰ ਅਧੁਨਿਕ ਸਾਜ਼ੋ-ਸਮਾਨ ਨਾਲ ਲੈਸ ਕੀਤਾ ਹੈ। ਉਹਨਾ ਕਿਹਾ ਕਿ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੜਕਾਂ ਦਾ ਜਾਲ ਵਿਛਾਇਆ ਗਿਆ ਅਤੇ ਓਵਰ ਬ੍ਰਿਜਾਂ ਦਾ ਨਿਰਮਾਣ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸਰਕਾਰ ਵਲੋਂ ਗਰੀਬਾਂ ਦੀ ਭਲਾਈ ਲਈ ਆਟਾ ਦਾਲ ਅਤੇ ਸਗਨ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ।
ਅੱਜ ਦੇ ਮੁਕਾਬਲਿਆਂ ਵਿੱਚ ਲੋਕ ਗੀਤ ਮੁਕਾਬਲੇ ਵਿੱਚ ਵਿੱਚ ਪਹਿਲਾਂ ਸਥਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ, ਦੂਜਾ ਸਥਾਨ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਅਤੇ ਤੀਜਾ ਸਥਾਨ ਮਹਿੰਦਰਾ ਕਾਲਜ ਪਟਿਆਲਾ ਅਤੇ ਚੌਥਾ ਸਥਾਨ ਵਿਕਰਮ ਕਾਲਜ ਆਫ ਕਾਮਰਸ ਪਟਿਆਲਾ ਨੇ ਪ੍ਰਾਪਤ ਕੀਤਾ। ਲੋਕ ਸ਼ਾਜਾਂ ‘ਤੇ ਆਧਾਰਿਤ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ, ਦੂਜਾ ਸਥਾਨ ਸਰਕਾਰੀ ਕਾਲਜ ਲੜਕੀਆਂ, ਤੀਸਰਾ ਸਥਾਨ ਖਾਲਜਾ ਕਾਲਜ ਪਟਿਆਲਾ ਅਤੇ ਚੌਥਾ ਸਥਾਨ ਸੇਂਟ ਕਬੀਰ ਕਾਲਜ ਕੌਲੀ ਨੇ ਹਾਸਲ ਕੀਤਾ। ਇਸੇ ਤਰ੍ਹਾਂ ਗੀਤ/ਗਜ਼ਲ ਮੁਕਾਬਲਿਆਂ ਵਿੱਚ ਪਹਿਲਾਂ ਸਥਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ, ਦੂਜਾ ਸਥਾਨ ਸਰਕਾਰੀ ਕਾਲਜ ਲੜਕੀਆਂ ਨੇ ਪ੍ਰਾਪਤ ਕੀਤਾ। ਕਲਾਸੀਕਲ ਵੋਕਲ ਵਿੱਚ ਪਹਿਲਾਂ ਸਥਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ, ਦੂਜਾ ਸਥਾਨ ਸਟੇਟ ਕਾਲਜ ਆਫ ਐਜੂਕੇਸ਼ਨ ਪਟਿਆਲਾ ਨੇ ਹਾਸਲ ਕੀਤਾ। ਗਰੁੱਪ ਸ਼ਬਦ ਮੁਕਾਬਲਿਆਂ ਵਿਚ ਪਹਿਲਾ ਸਥਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ, ਦੂਜਾ ਸਥਾਨ ਖਾਲਸਾ ਕਾਲਜ ਪਟਿਆਲਾ ਨੇ ਹਾਸਲ ਕੀਤਾ। ਇਸੇ ਤਰ੍ਹਾਂ ਰੰਗੋਲੀ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਸਟੇਟ ਕਾਲਜ ਆਫ ਐਜੂਕੇਸ਼ਨ ਪਟਿਆਲਾ, ਦੂਜਾ ਸਥਾਨ ਸੇਂਟ ਕਬੀਰ ਕਾਲਜ ਕੌਲੀ ਨੇ ਪ੍ਰਾਪਤ ਕੀਤਾ। ਕੁਇਜ਼ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ, ਦੂਜਾ ਸਥਾਨ ਵਿਕਰਮ ਕਾਲਜ ਆਫ ਕਾਮਰਸ ਪਟਿਆਲਾ ਨੇ ਪ੍ਰਾਪਤ ਕੀਤਾ। ਕਲਾਸੀਕਲ ਲਿਸਟਰ (ਨਾਨ- ਪ੍ਰਕਾਸ਼ਨ) ਮੁਕਾਬਲਿਆਂ ਵਿੱਚ ਪਹਿਲਾ ਸਥਾਨ ਖਾਲਸਾ ਕਾਲਜ ਪਟਿਆਲਾ, ਦੂਜਾ ਸਥਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਹਾਸਲ ਕੀਤਾ। ਇਸੇ ਤਰ੍ਹਾ ਪੱਛਮੀ ਸੋਲੋ ਸਾਂਗ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪੰਜਾਬੀ ਯੂਨੀਵਰਸਿਟੀ ਅਤੇ ਦੂਜਾ ਸਥਾਨ ਖਾਲਸਾ ਕਾਲਜ ਨੇ ਪ੍ਰਾਪਤ ਕੀਤਾ। ਕਾਰਟੂਨਿੰਗ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਸਰਕਾਰੀ ਮਹਿੰਦਰਾ ਕਾਲਜ ਅਤੇ ਦੂਸਰਾ ਸਥਾਨ ਸਟੇਟ ਕਾਲਜ ਆਫ ਐਜੂਕੇਸ਼ਨ ਪਟਿਆਲਾ ਨੇ ਹਾਸਲ ਕੀਤਾ। ਇਸੇ ਤਰ੍ਹਾ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਵਿਕਰਮ ਕਾਲਜ ਆਫ ਕਾਮਰਸ ਅਤੇ ਦੂਸਰਾ ਸਥਾਨ ਸੇਂਟ ਕਬੀਰ ਕਾਲਜ ਕੌਲੀ ਨੇ ਪ੍ਰਾਪਤ ਕੀਤਾ। ਨਾਟਕ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਨੇ ਹਾਸਲ ਕੀਤਾ।
ਇਸ ਮੌਕੇ ਸ੍ਰ: ਢੀਂਡਸਾ ਵਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ । ਇਸ ਮੌਕੇ ਸ੍ਰ: ਢੀਂਡਸਾ ਨੇ ਕਾਲਜ ਦੀ ਰੇਨੋਵੇਸ਼ਨ ਲਈ ਆਪਣੇ ਅਖਤਿਆਰੀ ਫੰਡ ਵਿਚੋਂ 5 ਲੱਖ ਰੁਪਏ ਅਤੇ ਯੁਵਕ ਮੇਲੇ ਲਈ 51 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਕਾਲਜ ਦੀ ਪਿੰ੍ਰਸੀਪਲ ਡਾ. ਨੀਲਮਜੀਤ ਕੌਰ ਅਤੇ ਸਟਾਫ ਵਲੋਂ ਸ੍ਰ: ਢੀਂਡਸਾ ਨੂੰ ਸਨਮਾਨਿਤ ਵੀ ਕੀਤਾ ਗਿਆ।
ਪਹਿਲੇ ਸੈਸ਼ਨ ਵਿੱਚ ਸਮਾਗਮ ਦਾ ਉਦਘਾਟਨ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਚੇਅਰਮੈਨ ਸ੍ਰੀ ਕਾਹਨ ਸਿੰਘ ਪੰਨੂ ਨੇ ਕੀਤਾ ਜਦਕਿ ਚੇਅਰਮੈਨ ਯੋਜਨਾ ਕਮੇਟੀ ਪਟਿਆਲਾ ਸ੍ਰ: ਸੁਰਜੀਤ ਸਿੰਘ ਰੱਖੜਾ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ । ਇਸ ਮੌਕੇ ਕੰਟਰੋਲਰ ਪ੍ਰੀਖਿਆਵਾਂ ਪੰਜਾਬੀ ਯੂਨੀਵਰਸਿਟੀ ਸ੍ਰ: ਐਚ. ਐਸ਼ ਸੋਰੀ, ਮਗਸੀਪਾ ਦੇ ਪ੍ਰੋਜੈਕਟ ਡਾਇਰੈਕਟਰ ਸ੍ਰੀ ਐਸ. ਕੇ. ਆਹਲੂਵਾਲੀਆ ਤੇ ਸ੍ਰੀ ਪਵਨ ਸਿੰਗਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸਮੂਲੀਅਤ ਕੀਤੀ । ਸਮਾਗਮ ਦੌਰਾਨ ਪੰਜਾਬ ਭਲਾਈ ਬੋਰਡ ਦੇ ਚੇਅਰਮੈਨ ਸ੍ਰ: ਸੁਰਿੰਦਰ ਸਿੰਘ ਪਹਿਲਵਾਨ, ਐਸ. ਜੀ.ਪੀ. ਸੀ. ਦੇ ਡਾਇਰੈਕਟਰ ਸਿਖਿਆ ਸੰਸਥਾਵਾਂ ਸ੍ਰ: ਗੁਰਮੋਹਨ ਸਿੰਘ ਵਾਲੀਆ, ਡਾਇਰੈਕਟਰ ਯੁਵਕ ਸੇਵਾਵਾਂ ਡਾ. ਸਤੀਸ਼ ਵਰਮਾ, ਸਟੇਟ ਕਾਲਜ ਦੀ ਪ੍ਰਿੰਸੀਪਲ ਡਾ. ਨੀਲਮਜੀਤ ਕੌਰ, ਸ੍ਰੀਮਤੀ ਸਤਿੰਦਰ ਕੌਰ, ਸ੍ਰੀਮਤੀ ਸੁਖਵਿੰਦਰ ਕੌਰ, ਸ੍ਰੀ ਧਰਮਿੰਦਰ ਸਿੰਘ ਉਭਾ ਅਤੇ ਸ੍ਰੀਮਤੀ ਜਸਵੀਰ ਕੌਰ (ਸਾਰੇ ਪ੍ਰਿੰਸੀਪਲ) ਕੋਆਰਡੀਨੇਟਰ ਪ੍ਰੋਫੈਸਰ ਰਾਜਨ ਨਰੂਲਾ, ਪ੍ਰਬੰਧਕੀ ਸਕੱਤਰ ਡਾ. ਜੇ.ਐਸ. ਰਾਣਾ, ਪ੍ਰੋਫੈਸਰ ਸ੍ਰ: ਕੁਲਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਕਾਲਜਾਂ ਦੇ ਪ੍ਰੋਫੈਸਰ ਅਤੇ ਵਿਦਿਆਰਥੀ ਹਾਜ਼ਰ ਸਨ।