ਬਰਨਾਲਾ – ਡਿਪਟੀ ਕਮਿਸ਼ਨਰ ਬਰਨਾਲਾ ਨੇ ਸਿਵਲ ਸਰਜਨ ਨੂੰ ਇਹ ਸਖਤ ਹਦਾਇਤ ਕੀਤੀ ਹੈ ਕਿ ਹੈ ਕਿ ਉਹ ਜ਼ਿਲ੍ਹੇ ਵਿੱਚ ਜਨਤਕ ਥਾਵਾਂ `ਤੇ ਤੰਬਾਕੂਨੋਸ਼ੀ ਨੂੰ ਸਖਤੀ ਨਾਲ ਰੋਕਣ ਲਈ ਠੋਸ ਖਦਮ ਚੱੁਕਣ ਅਤੇ ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਕਰਦਿਆਂ ਮੌਕੇ `ਤੇ ਹੀ ਉਹਨਾਂ ਦੇ ਚਲਾਨ ਕੱਟੇ ਜਾਣ। ਇਹ ਹਦਾਇਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਪਰਮਜੀਤ ਸਿੰਘ ਨੇ ਅੱਜ ਆਪਣੇ ਦਫਤਰ ਵਿੱਚ ਤੰਬਾਕੂ ਕੰਟਰੋਲ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਸਬੰਧੀ ਕੀਤੀ ਗਈ ਇੱਕ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤੀ। ਉਹਨਾਂ ਕਿਹਾ ਵਿੱਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਵਿੱਚ ਜੇ ਕੋਈ ਨਸ਼ੀਲੇ ਪਦਾਰਥ ਵੇਚਦਾ ਹੈ ਉਸ ਵਿਕਰੇਤਾ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਪਾਬੰਦੀ ਸ਼ੁਦਾ ਲਿਫਾਫਿਆਂ ਦੀ ਵਿਕਰੀ ਨੂੰ ਸਖਤੀ ਨਾਲ ਰੋਕਣ ਅਤੇ ਜੋ ਦੁਕਾਨਦਾਰ ਤਹਿ ਕੀਤੇ ਨਿਰਧਾਰਤ ਮਾਪਦੰਡਾਂ ਵਾਲੇ ਲਿਫਾਫੇ ਨਹੀ ਵਰਤੇ ਦੇ ਉਹਨਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇ।
ਅਮਨ ਕਾਨੂੰਨ ਸਬੰਧੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਦਫਾ 144 ਤਹਿਤ ਸਮੇਂ-ਸਮੇਂ ਲਗਾਈਆਂ ਜਾਦੀਆਂ ਪਾਬੰਧੀਆਂ ਨੂੰ ਸਖਤੀ ਨਾਲ ਲਾਗੂ ਕਰਵਾਉਣ ਅਤੇ ਜੇ ਕੋਈ ਵਿਅਕਤੀ ਇਹਨਾਂ ਪਾਬੰਧੀਆਂ ਦੀ ਉਲੰਘਣਾਂ ਕਰਦਾ ਹੈ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਉਹਨਾਂ ਪੁਲਿਸ ਵਿਭਾਗ ਨੂੰ ਕਿਹਾ ਕਿ ਜੇਕਰ ਕੋਈ ਕਿਸਾਨ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਖਿਲਾਫ ਪਰਚਾ ਦਰਜ਼ ਕੀਤਾ ਜਾਵੇ। ਮੀਟਿੰਗ ਦੌਰਾਨ ਉਹਨਾਂ ਖੇਤੀਬਾੜੀ ਵਿਭਾਗ ਨੂੰ ਕਿਹਾ ਕਿ ਉਹ ਨਕਲੀ ਕੀੜ੍ਹੇਮਾਰ ਦਵਾਈਆਂ ਦੀ ਵਿਕਰੀ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੱੁਕਣ ਅਤੇ ਸਮੇਂ-ਸਮੇਂ ਬਜ਼ਾਰ ਵਿੱਚ ਵਿਕਦੀਆਂ ਦਵਾਈਆਂ ਦੇ ਸੈਂਪਲ ਚੈੱਕ ਕੀਤੇ ਜਾਣ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸਰਕਾਰੀ ਜ਼ਮੀਨਾਂ ਉੱਪਰ ਹੋਏ ਕਬਜਿਆਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ। ਇਸ ਮੀਟਿੰਗ ਦੌਰਾਨ ਉਹਨਾਂ ਜ਼ਿਲ੍ਹਾ ਪੰਚਾਇਤ ਅਤੇ ਵਿਕਾਸ ਅਧਿਕਾਰੀ ਅਤੇ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਜ਼ਮੀਨਾਂ `ਤੇ ਨਜ਼ਾਇਜ ਕਬਜਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰੀ ਜ਼ਮੀਨਾਂ `ਤੇ ਨਜ਼ਾਇਜ ਕਬਜਿਆਂ ਨੂੰ ਸਖਤੀ ਨਾਲ ਹਟਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਪਿੰਡਾਂ ਵਿੱਚ ਕੁਝ ਲੋਕਾਂ ਵੱਲੋਂ ਛੱਪੜਾਂ ਨੂੰ ਪੂਰ ਕੇ ਨਜ਼ਾਇਜ ਕਬਜੇ ਕਰ ਲਏ ਜਾਂਦੇ ਹਨ ਜਿਸ ਕਾਰਨ ਜਿਥੇ ਕਾਨੂੰਨ ਭੰਗ ਹੁੰਦਾ ਹੈ ਉਥੇ ਨਾਲ ਹੀ ਪਾਣੀ ਦਾ ਨਿਕਾਸ ਰੱੁਕ ਜਾਂਦਾ ਹੈ। ਇਸ ਸਬੰਧੀ ਉਹਨਾਂ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੰਚਾਇਤਾਂ ਦੇ ਸਹਿਯੋਗ ਨਾਲ ਛੱਪੜਾਂ ਤੋਂ ਲੋਕਾਂ ਦੇ ਨਜਾਇਜ ਕਬਜੇ ਹਟਾਉਣ ਅਤੇ ਜੇਕਰ ਕੋਈ ਕਬਜਾ ਨਹੀਂ ਛੱਡਦਾ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਇੱਕ ਹੋਰ ਮੀਟਿੰਗ ਦੌਰਾਨ ਪਾਵਰਕਾਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਦੀਆਂ ਇਹ ਹਦਾਇਤਾਂ ਅਨੁਸਾਰ ਪੰਚਾਇਤਾਂ, ਧਾਰਮਿਕ ਅਸਥਾਨਾਂ, ਗਊਸ਼ਾਲਵਾਂ ਅਤੇ ਹਰੀਜਨ ਖੇਤੀਬਾੜੀ ਸਹਿਕਾਰੀ ਸੰਸਥਾਵਾਂ ਨੂੰ ਪਹਿਲ ਦੇ ਅਧਾਰ `ਤੇ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣ। ਉਹਨਾਂ ਕਿਹਾ ਕਿ ਅਜਿਹੇ ਟਿਊਬਵੈੱਲ ਕੁਨੈਕਸ਼ਨ ਦੇਣ ਲਈ ਬਿਜਲੀਘਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣ।
ਅੱਜ ਦੀ ਇਹਨਾਂ ਮੀਟਿੰਗਾਂ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ| ਬਲਵੰਤ ਸਿੰਘ ਸ਼ੇਰਗਿੱਲ, ਐੱਸ| ਡੀ| ਐੱਮ| ਬਰਨਾਲਾ ਸ੍ਰੀ ਅਮਿਤ ਕੁਮਾਰ, ਐੱਸ| ਡੀ| ਐੱਮ| ਤਪਾ ਸ੍ਰ| ਜਸਪਾਲ ਸਿੰਘ, ਡੀ| ਡੀ| ਪੀ| ਓ| ਸ੍ਰੀ ਜੋਗਿੰਦਰ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਹੋਰ ਵੀ ਜ਼ਿਲ਼ਾ ਅਧਿਕਾਰੀ ਹਾਜ਼ਰ ਸਨ।