ਬਠਿੰਡਾ-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਇਕ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਸਾਲ-2012 ਦੀ ਸਰਸਰੀ ਸੁਧਾਈ ਦੇ ਪ੍ਰੋਗਰਾਮ ਵਿਚ ਵਾਧਾ ਕੀਤਾ ਗਿਆ ਹੈ। ਜਿਨ੍ਹਾਂ ਵੋਟਰਾਂ ਦੀ ਉਮਰ 1 ਜਨਵਰੀ, 2012 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਹੁਣ ਆਪਣੇ-ਆਪਣੇ ਦਾਅਵੇ ਅਤੇ ਇਤਰਾਜ਼ ਸਬੰਧਿਤ ਫਾਰਮ ਵਿਚ ਭਰ ਕੇ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜਾਂ ਬੂਥ ਲੈਵਲ ਅਫ਼ਸਰਾਂ ਨੂੰ ਮਿਤੀ 24-10-2011 ਤੱਕ ਦੇ ਸਕਦੇ ਹਨ।