ਅੰਮ੍ਰਿਤਸਰ – ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸੀ੍ਰ ਮੁਨੱਵਰ ਮਸੀਹ ਨੇ ਅੱਜ ਸਥਾਨਕ ਸਰਕਟ ਹਾਊਸ ਵਿੱਚ ਵਿਖੇ ਘੱਟ ਗਿਣਤੀ ਸ਼੍ਰੇਣੀ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਅਤੇ ਘੱਟ ਗਿਣਤੀ ਸ਼੍ਰੇਣੀ ਦੇ ਲੋਕਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਇਸ ਮੌਕੇ ਉਨ੍ਹਾਂ ਨੇ ਘੱਟ ਗਿਣਤੀ ਸ਼੍ਰੇਣੀ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਨਿਪਟਾ ਕੇ ਰਿਪੋਰਟ ਕਮਿਸ਼ਨ ਦੇ ਦਫ਼ਤਰ ਭੇਜਣ।
ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਘੱਟ ਗਿਣਤੀ ਸ਼੍ਰੇਣੀ ਦੇ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਅਧਿਕਾਰੀਆਂ ਕੋਲੋ ਜ਼ਾਇਜਾ ਵੀ ਲਿਆ ਅਤੇ ਘੱਟ ਗਿਣਤੀ ਸ਼੍ਰੇਣੀ ਦੇ ਲੋਕਾਂ ਵੱਲੋਂ ਕਬਰਸਤਾਨ ਬਣਾਉਣ ਲਈ ਜ਼ਮੀਨ ਮੁਹੱਈਆਂ ਕਰਵਾਉਣ ਲਈ ਆਈਆਂ ਮੰਗਾਂ ਦੇ ਸਬੰਧ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਘੱਟ ਗਿਣਤੀ ਲੋਕਾਂ ਦੀ ਆਬਾਦੀ ਨੂੰ ਦੇਖਦਿਆਂ ਲੋਂੜੀਦੀ ਜ਼ਮੀਨ ਉਪਲੱਬਧ ਕਰਵਾਈ ਜਾਵੇ।
ਇਸ ਉਪਰੰਤ ਉਨਾਂ੍ਹ ਦੱਸਿਆ ਕਿ ਆਜ਼ਾਦੀ ਤੋਂ ਬਾਦ ਪੰਜਾਬ ਦੀ ਅਕਾਲੀ –ਭਾਜਪਾ ਸਰਕਾਰ ਨੇ ਘੱਟ ਗਿਣਤੀ ਸ਼੍ਰੇਣੀ ਦੇ ਲੋਕਾਂ ਲਈ ਕਮਿਸ਼ਨ ਦੀ ਸਥਾਪਨਾ ਕੀਤੀ ਹੈ ਅਤੇ ਸਰਕਾਰ ਘੱਟ ਗਿਣਤੀ ਸ਼੍ਰੇਣੀ ਦੇ ਲੋਕਾਂ ਨੁੰ ਹਰ ਤਰਾਂ੍ਹ ਦੀ ਰਾਹਤ ਦੇਣ ਲਈ ਬੜੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ।
ਉਨਾਂ੍ਹ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘੱਟ ਗਿਣਤੀ ਸ਼੍ਰੇਣੀ ਦੇ ਲੋਕਾਂ ਲਈ ਸ਼ਗਨ ਸਕੀਮ, ਲੜਕੀਆਂ ਲਈ ਮੁਫ਼ਤ ਸਿੱਖਿਆ, ਵਜ਼ੀਫ਼ਾ ਸਹੂਲਤ ਅਤੇ ਨੌਕਰੀਆਂ ਵਿੱਚ ਰਾਖਵਾਂਕਰਨ ਦੀਆਂ ਵਿਸ਼ੇਸ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਸੀ੍ਰ ਮੁਨੱਵਰ ਮਸੀਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੱਟ ਗਿਣਤੀ ਸ਼੍ਰੇਣੀ ਦੇ ਲੋਕਾਂ ਲਈ ਹਰ ਪਿੰਡ ਅਤੇ ਸ਼ਹਿਰ ਵਿੱਚ ਕਬਰਸਤਾਨ ਬਣਾਉਣ ਲਈ ਪੰਜਾਬ ਸਰਕਾਰ ਨੇ ਡੀ. ਡੀ. ਪੀ. ਓ. ਅਤੇ ਬੀ. ਡੀ. ਪੀ. ਓ. ਨਿਰਦੇਸ਼ ਜਾਰੀ ਕੀਤੇ ਹਨ ਕਿ ਕਬਰਸਤਾਨ ਬਣਾਉਣ ਲਈ ਸ਼ਾਮਲਾਟ ਜ਼ਮੀਨ ਦਿੱਤੀ ਜਾਵੇ ਅਤੇ ਜਿੰਨਾਂ੍ਹ ਪਿੰਡਾਂ ਵਿੱਚ ਸ਼ਾਮਲਾਟ ਜ਼ਮੀਨ ਨਹੀਂ ਹੈ ਉਨਾਂ੍ਹ ਵਿੱਚ ਕਬਰਸਤਾਨ ਬਣਾਉਣ ਲਈ ਸਰਕਾਰ ਵੱਲੋਂ ਜ਼ਮੀਨ ਖਰੀਦ ਕੇ ਦਿੱਤੀ ਜਾਵੇਗੀ।
ਇਸ ਮੌਕੇ ਉਨਾਂ੍ਹ ਨਾਲ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਸ੍ਰੀ ਹਮੀਦ ਮਸੀਹ, ਐੱਸ. ਐੱਸ ਬੋਰਡ ਦੇ ਮੈਂਬਰ ਸ੍ਰੀ ਅਨਵਰ ਮਸੀਹ, ਮਨਜੀਤ ਸਿੰਘ ਨਾਰੰਗ ਐੱਸ. ਡੀ. ਐੱਮ. ਅੰਮ੍ਰਿਤਸਰ-੧, ਮਨਮੋਹਨ ਸਿੰਘ ਕੰਗ ਐੱਸ. ਡੀ. ਐੱਮ. ਅੰਮ੍ਰਿਤਸਰ-੨, ਗੁਰਪ੍ਰਤਾਪ ਸਿੰਘ ਨਾਗਰਾ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਜਗਜੀਤ ਸਿੰਘ, ਡੀ ਐੱਸ. ਪੀ ਅਟਾਰੀ ਤੋਂ ਇਲਾਵਾ ਵੱਖ –ਵੱਖ ਵਿਭਾਗਾਂ ਦੇ ਅਫ਼ਸਰ ਵੀ ਹਾਜ਼ਰ ਸਨ।