October 21, 2011 admin

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਫਤਹਿਗੜ੍ਹ ਸਾਹਿਬ।

ਫਤਹਿਗੜ੍ਹ ਸਾਹਿਬ –  ਸੀ ਪਾਈਟ ਕੇਂਦਰ ਸ਼ਹੀਦਗੜ੍ਹ ( ਫਤਹਿਗੜ੍ਹ ਸਾਹਿਬ  ) ਦੇ ਕੈਂਪ ਕਮਾਂਡੈਂਟ ਮੇਜਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਭਰਤੀ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਯੁਵਕਾਂ ਨੂੰ ਸੀ ਪਾਈਟ ਕੈਂਪ ਸ਼ਹੀਦਗੜ੍ਹ ਵਿਖੇ ਫਿਜੀਕਲ ਟਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਟਰੇਨਿੰਗ ਵਿੱਚ ਭਾਗ ਲੈਣ ਦੇ ਚਾਹਵਾਨ ਯੁਵਕ 1 ਨਵੰਬਰ ਨੂੰ ਆਪਣੇ ਅਸਲ ਸਰਟੀਫਿਕੇਟ ਲੈ ਕੇ ਇਸ ਕੈਂਪ ਵਿੱਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਟਰੇਨਿੰਗ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਵੱਲੋਂ ਖਾਣੇ ਅਤੇ ਰਿਹਾਇਸ਼ ਦੀ ਸਹੂਲਤ ਮੁਫ਼ਤ ਦਿੱਤੀ ਜਾਵੇਗੀ।

Translate »