ਹੁਸ਼ਿਆਰਪੁਰ – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਡੀਟੇਸ਼ਨ ਸੈਂਟਰ ਕੋਰਟ ਕੰਪਲੈਕਸ ਹੁਸ਼ਿਆਰਪੁਰ ਵਿੱਚ ਪੈਰਾ ਲੀਗਲ ਵਲੰਟੀਅਰਜ਼ ਦੀ ਟਰੇਨਿੰਗ ਦਾ ਆਯੋਜਨ ਕੀਤਾ ਗਿਆ ਅਤੇ ਸਹਾਇਕ ਜ਼ਿਲ੍ਹਾ ਅਟਾਰਨੀ (ਕਾਨੂੰੰਨੀ ਸੇਵਾਵਾਂ) ਹੁਸ਼ਿਆਰਪੁਰ ਵੱਲੋਂ ਲੀਗਲ ਵਲੰਟੀਅਰਜ਼ ਦੀ ਪ੍ਰਧਾਨਗੀ ਕੀਤੀ ਗਈ। ਇਸ ਟਰੇਨਿੰਗ ਵਿੱਚ ਸੁਮਨ ਬਾਲਾ ਤੋਂ ਇਲਾਵਾ ਸ੍ਰੀ ਹੁਸਨ ਲਾਲ ਪੁੱਤਰ ਤੁਲਸੀ ਰਾਮ, ਜੁਰਾਵਰ ਸਿੰਘ ਪੁੱਤਰ ਸ੍ਰੀ ਸੁਰਿੰਦਰ ਸਿੰਘ, ਮਨਦੀਪ ਕੁਮਾਰ ਪੁੱਤਰ ਸ਼੍ਰੀ ਸਤਪਾਲ, ਗੁਰਮਿੰਦਰ ਸਿੰਘ ਪੁੱਤਰ ਸ੍ਰੀ ਬੂਟਾ ਸਿੰਘ, ਪ੍ਰਦੀਪ ਸਿੰਘ ਪੁੱਤਰ ਸ੍ਰੀ ਪ੍ਰਤਾਪ ਸਿੰਘ, ਟਹਿਲ ਸਿੰਘ ਪੁੱਤਰ ਸ੍ਰੀ ਮੁਖਤਿਆਰ ਸਿੰਘ ਤੇ ਹੋਰ ਵਿਅਕਤੀਆਂ ਨੇ ਖਾਸ ਤੌਰ ਤੇ ਹਿੱਸਾ ਲਿਆ। ਇਸ ਟਰੇਨਿੰਗ ਦਾ ਮੁੱਖ ਮੰਤਵ ਆਮ ਜਨਤਾ ਨੂੰ ਕਾਨੂੰਨਾਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਨੂੰ ਇਹ ਦੱਸਿਆ ਗਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਲੋਕਾਂ ਨੂੰ ਕਿਸ ਤਰ੍ਹਾਂ ਦਿੱਤੀ ਜਾ ਸਕਦੀ ਹੈ ਜਿਵੇਂ ਕਿ ਕੈਟਾਗਰੀ, ਗਰੀਬ, ਐਸ ਸੀ, ਅਨੁਸੂਚਿਤ ਜਾਤੀ, ਉਦਯੋਗਿਕ ਕਾਮੇ ਜਾਂ ਇੱਕ ਲੱਖ ਤੋਂ ਘੱਟ ਆਮਦਨ ਸਾਲਾਨਾ ਹੋਵੇ ਜਾਂ ਜੇਲ ਵਿੱਚ ਬੰਦ ਹਵਾਲਾਤੀ ਜਾਂ ਔਰਤ ਹੋਵੇ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਵੇਗੀ। ਪੈਰਾ ਲੀਗਲ ਵਲੰਟੀਅਰਜ਼ ਨੁੰ ਇਹ ਵੀ ਦੱਸਿਆ ਗਿਆ ਕਿ ਜੇਕਰ ਤੁਸੀਂ ਵੀ ਅਥਾਰਟੀ ਨਾਲ ਮਿਲ ਕੇ ਕਾਨੂੰਨੀ ਸਾਖਰਤਾ ਕੈਂਪ / ਸੈਮੀਨਾਰ ਦਾ ਆਯੋਜਨ ਕਰਾਉਣ ਜਾਂ ਲੀਗਲ ਏਡ ਕਲੀਨਿੰਗ ਬਾਰੇ ਲੋਕਾਂ ਨੂੰ ਜਾਣੂ ਕਰਾਉਣਾ ਹੈ। ਜਿਸ ਨਾਲ ਲੋਕਾਂ ਨੂੰ ਇਹ ਕਾਨੁੰਨੀ ਤੌਰ ਤੇ ਸੇਵਾਵਾਂ ਮਿਲ ਸਕਣ। ਇਸ ਨਾਲ ਆਮ ਜਨਤਾ ਨੂੰ ਆਪਣੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਸਹਾਇਤਾ ਮਿਲੇਗੀ। ਸੈਮੀਨਾਰ ਦੇ ਅੰਤ ਵਿੱਚ ਪੈਰਾ ਲੀਗਲ ਵਲੰਟੀਅਰਜ਼ ਨੁੰ ਮੁਫ਼ਤ ਕਾਨੁੰਨੀ ਸਹਾਇਤਾ ਦੀ ਪ੍ਰਚਾਰ ਸਮੱਗਰੀ ਵੀ ਵੰਡੀ ਗਈ।