October 22, 2011 admin

ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 5 ਲੱਖ 98 ਹਜ਼ਾਰ 79 ਮੀਟਰਕ ਟਨ ਝੋਨੇ ਦੀ ਖਰੀਦ-ਡੀ.ਸੀ.

ਪਟਿਆਲਾ –  ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਕਾਸ ਗਰਗ ਨੇ ਪਟਿਆਲਾ ਜ਼ਿਲ੍ਹੇ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਹੁਣ ਤੱਕ ਕੀਤੀ ਗਈ ਝੋਨੇ ਦੀ ਖਰੀਦ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਹੁਣ ਤੱਕ 5 ਲੱਖ 98 ਹਜ਼ਾਰ 79 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿੱਚੋਂ ਪਨਗ੍ਰੇਨ ਵੱਲੋਂ 1 ਲੱਖ 51 ਹਜ਼ਾਰ 685 ਮੀਟਰਕ ਟਨ, ਮਾਰਕਫੈਡ ਵੱਲੋਂ 1 ਲੱਖ 19 ਹਜ਼ਾਰ 710, ਪਨਸਪ ਵੱਲੋਂ 1 ਲੱਖ 96 ਹਜ਼ਾਰ 563, ਵੇਅਰ ਹਾਊਸ ਵੱਲੋਂ 63 ਹਜ਼ਾਰ 90, ਪੰਜਾਬ ਐਗਰੋ ਵੱਲੋਂ 56 ਹਜ਼ਾਰ 476, ਐਫ.ਸੀ.ਆਈ. ਵੱਲੋਂ 3 ਹਜ਼ਾਰ 202 ਅਤੇ ਵਪਾਰੀਆਂ ਵੱਲੋਂ 7 ਹਜ਼ਾਰ 353 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4 ਲੱਖ 48 ਹਜ਼ਾਰ 423 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ। ਸ਼੍ਰੀ ਗਰਗ ਨੇ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਅਦਾਇਗੀ ਨਿਰਧਾਰਤ ਸਮੇਂ ਵਿੱਚ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਨੂੰ ਨਾਲੋਂ-ਨਾਲ ਮੰਡੀਆਂ ਵਿੱਚੋਂ ਚੁਕਵਾਇਆ ਜਾਵੇ ਤਾਂ ਕਿ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 59 ਹਜ਼ਾਰ 309 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ ਜਿਸ ਵਿੱਚੋਂ ਪਨਗ੍ਰੇਨ ਵੱਲੋਂ 12 ਹਜ਼ਾਰ 134 ਮੀਟਰਕ ਟਨ, ਮਾਰਕਫੈਡ ਵੱਲੋਂ 12 ਹਜ਼ਾਰ 956, ਪਨਸਪ ਵੱਲੋਂ 20 ਹਜ਼ਾਰ 618, ਵੇਅਰ ਹਾਊਸ ਵੱਲੋਂ 6 ਹਜ਼ਾਰ 50, ਪੰਜਾਬ ਐਗਰੋ ਵੱਲੋਂ 6 ਹਜ਼ਾਰ 588, ਐਫ.ਸੀ.ਆਈ. ਵੱਲੋਂ 573 ਅਤੇ ਵਪਾਰੀਆਂ ਵੱਲੋਂ 390 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

Translate »