October 22, 2011 admin

ਦੇਸ਼ ਦੀ ਅਜ਼ਮਤ ਅਤੇ ਅਮਨ ਕਾਨੂੰਨ ਖਾਤਰ ਜਾਨਾਂ ਵਾਰਨ ਵਾਲੇ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ

ਸ਼ਹੀਦਾਂ ਦੀ ਕੁਰਬਾਨੀ ਪੁੁਲਿਸ ਜਵਾਨਾਂ ਲਈ ਹਮੇਸ਼ਾਂ ਪ੍ਰੇਰਨਾ ਸਰੋਤ ਰਹੇਗੀ : ਐੱਸ ਐੱਸ ਪੀ ਬਰਨਾਲਾ ਸ੍ਰ ਤੂਰ
ਬਰਨਾਲਾ – ਦੇਸ਼ ਦੀ ਅਜ਼ਮਤ ਅਤੇ ਅਮਨ ਕਾਨੂੰਨ ਦੀ ਰਾਖੀ ਖਾਤਰ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਸਲਾਮ ਕਰਨ ਲਈ ਜ਼ਿਲਾ ਪੁਲਿਸ ਬਰਨਾਲਾ ਵੱਲੋਂ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਸ਼ਹੀਦੀ ਦਿਵਸ ਮਨਾਇਆ ਗਿਆ। ਸ਼ਹੀਦੀ ਦਿਵਸ ਮੌਕੇ ਐੱਸ| ਐੱਸ| ਪੀ| ਬਰਨਾਲਾ ਸ੍ਰ| ਗੁਰਪ੍ਰੀਤ ਸਿੰਘ ਤੂਰ, ਮਾਨਯੋਗ ਵਧੀਕ ਜ਼ਿਲਾ ਸ਼ੈਸ਼ਨ ਜੱਜ ਸ੍ਰੀ ਸੰਜੀਵ ਬੇਰੀ, ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ, ਭਦੌੜ ਤੋਂ ਵਿਧਾਨਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ| ਬਲਵੀਰ ਸਿੰਘ ਘੁੰਨਸ, ਸਾਬਕਾ ਵਿਧਾਇਕ ਮਲਕੀਤ ਸਿੰਘ ਕੀਤੂ, ਨਗਰ ਕੌਂਸਲ ਬਰਨਾਲਾ ਸ੍ਰ| ਪਰਮਜੀਤ ਸਿੰਘ ਢਿੱਲੋਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ| ਪਰਮਜੀਤ ਸਿੰਘ ਖਾਲਸਾ, ਸਮਾਜ ਦੇ ਵੱਖ-ਵੱਖ ਵਰਗਾਂ ਅਤੇ ਸ਼ਹੀਦੀ ਪਰਿਵਾਰਾਂ ਵੱਲੋਂ ਸ਼ਹੀਦ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਐੱਸ| ਐੱਸ| ਪੀ| ਸ੍ਰ| ਗੁਰਪ੍ਰੀਤ ਸਿੰਘ ਤੂਰ ਨੇ ਕਿਹਾ ਕਿ ਪੁਲਿਸ ਜਵਾਨਾਂ ਵੱਲੋਂ ਦਿੱਤੀਆਂ ਗਈਆਂ ਸ਼ਹਾਦਤਾਂ ਨੂੰ ਸਜ਼ਦਾ ਕਰਨ ਲਈ 21 ਅਕਤੂਬਰ ਨੂੰ ਦੇਸ਼ ਭਰ ਵਿੱਚ ਪੁਲਿਸ ਸ਼ਹੀਦੀ ਮਨਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ 21 ਅਕਤੂਬਰ 1959 ਨੂੰ ਸੀ| ਆਰ| ਪੀ| ਐੱਫ| ਦੇ 10 ਜਵਾਨਾਂ ਨੇ ਲੇਹ-ਲਦਾਖ ਦੀ ਇੱਕ ਸਰਹੱਦੀ ਚੌਂਕੀ ’ਤੇ ਚੀਨ ਦੀ ਪੂਰੀ ਫੌਜ ਨਾਲ ਲੜਦਿਆਂ ਸ਼ਹੀਦੀਆਂ ਪਾਈਆਂ ਸਨ ਅਤੇ 1960 ’ਚ ਇਹ ਫੈਸਲਾ ਲਿਆ ਗਿਆ ਸੀ ਕਿ 21 ਅਕਤੂਬਰ ਨੂੰ ਦੇਸ਼ ਭਰ ਵਿੱਚ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਵੇ ਜੋ ਕਿ 1961 ਤੋਂ ਲਗਾਤਾਰ ਮਨਾਇਆ ਜਾ ਰਿਹਾ ਹੈ।
ਸ੍ਰ| ਤੂਰ ਨੇ ਕਿਹਾ ਕਿ ਪੁਲਿਸ ਜਵਾਨਾਂ ਨੇ ਹਮੇਸ਼ਾਂ ਹੀ ਆਪਣੀਆਂ ਜਾਨਾਂ ਦੀ ਪਰਵਾਹ ਨਾ ਕਰਦੇ ਹੋਏ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਸਾਨੂੰ ਆਪਣੇ ਅਜਿਹੇ ਸੂਰਬੀਰਾਂ ’ਤੇ ਹਮੇਸ਼ਾਂ ਹੀ ਮਾਣ ਰਹੇਗਾ।  ਉਹਨਾਂ ਕਿਹਾ ਕਿ ਇਹਨਾਂ ਸ਼ਹੀਦਾਂ ਦੀ ਕੁਰਬਾਨੀ ਪੁੁਲਿਸ ਜਵਾਨਾਂ ਲਈ ਹਮੇਸ਼ਾਂ ਪ੍ਰੇਰਨਾ ਸਰੋਤ ਰਹੇਗੀ।  ਸ੍ਰ| ਤੂਰ ਨੇ ਕਿਹਾ ਕਿ ਅੱਜ ਵੀ ਦੇਸ਼ ਅਤੇ ਸੂਬੇ ਵਿੱਚ ਕਈ ਅੰਦਰੂਨੀ ਅਤੇ ਬਾਹਰੀ ਖਤਰੇ ਦਰਪੇਸ਼ ਹਨ ਜਿਨਾਂ ਦਾ ਪੁਲਿਸ ਬਲਾਂ ਵੱਲੋਂ ਬੜੀ ਬਹਾਦਰੀ ਨਾਲ ਟਾਕਰਾ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਪੁਲਿਸ ਜਵਾਨਾਂ ਵੱਲੋਂ ਹਰ ਕੀਮਤ ’ਤੇ ਸੂਬੇ ਵਿੱਚ ਅਮਨ ਸ਼ਾਤੀ ਕਇਮ ਰੱਖੀ ਜਾਵੇਗੀ। ਸ੍ਰ| ਤੂਰ ਨੇ ਅੱਗੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਦੇਖ ਭਾਲ ਕਰਨਾ ਸਾਡਾ ਮੱੁਢਲਾ ਫਰਜ਼ ਹੈ ਅਤੇ ਉਹਨਾਂ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦ ਪਰਿਵਾਰਾਂ ਦੀ ਹਰ ਮੁਸ਼ਕਲ ਦਾ ਹੱਲ ਪਹਿਲ ਦੇ ਅਧਾਰ ’ਤੇ ਕੀਤਾ ਜਾਵੇ।
ਸ਼ਹੀਦੀ ਸਮਾਗਮ ਦੌਰਾਨ ਡੀ| ਐੱਸ| ਪੀ| ਤਪਾ ਸ੍ਰ| ਹਰਵਿੰਦਰ ਸਿੰਘ ਵਿਰਕ ਨੇ ਪਿਛਲੇ ਸਾਲ ਦੇਸ਼ ਭਰ ਵਿੱਚ ਸ਼ਹੀਦ ਹੋਏ ਵੱਖ-ਵੱਖ ਪੁਲਿਸ ਫੋਰਸਾਂ ਦੇ ਜਵਾਨਾਂ ਦੇ ਨਾਮ ਪੜੇ ਅਤੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ।  ਇਸ ਮੌਕੇ ਮਾਨਯੋਗ ਵਧੀਕ ਜ਼ਿਲਾ ਸ਼ੈਸ਼ਨ ਜੱਜ ਸ੍ਰੀ ਸੰਜੀਵ ਬੇਰੀ, ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ, ਐੱਸ| ਐੱਸ| ਪੀ| ਬਰਨਾਲਾ ਸ੍ਰ| ਗੁਰਪ੍ਰੀਤ ਸਿੰਘ ਤੂਰ, ਵਿਧਾਨਕਾਰ ਸ੍ਰ| ਬਲਵੀਰ ਸਿੰਘ ਘੁੰਨਸ, ਸਾਬਕਾ ਵਿਧਾਇਕ ਮਲਕੀਤ ਸਿੰਘ ਕੀਤੂ ਵੱਲੋਂ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।
ਅਖੀਰ ਵਿੱਚ ਐੱਸ| ਐੱਸ ਪੀ| ਬਰਨਾਲਾ ਵੱਲੋਂ ਪੁਲਿਸ ਲਾਈਨ ਵਿੱਚ ਸ਼ਹੀਦ ਪਰਿਵਾਰਾਂ ਨਾਲ ਵਿਸ਼ੇਸ਼ ਮਿਲਣੀ ਕੀਤੀ ਅਤੇ ਉਹਨਾਂ ਦੀਆਂ ਦੱੁਖ ਤਕਲੀਫਾਂ ਸੁਣੀਆਂ ਅਤੇ ਉਹਨਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।

Translate »