ਫਿਰੋਜ਼ਪੁਰ – ਸਰਕਾਰ ਦੀ ਸਵਰਨ ਜੈਯੰਤੀ ਸਕੀਮ ਅਧੀਨ ਬੀ.ਪੀ.ਐਲ ਪਰਿਵਾਰਾਂ ਨੂੰ ਵੱਖ-ਵੱਖ ਕਿੱਤਿਆਂ ਲਈ ਬੈਂਕਾਂ ਤੋਂ ਕਰਜਾ ਦਿਵਾਉਣ ਤੋਂ ਇਲਾਵਾ ਉਨ੍ਹਾਂ ਨੂੰ ਨਰੇਗਾ ਸਕੀਮ ਅਤੇ ਇੰਦਰਾ ਆਵਾਸ ਯੋਜਨਾਂ ਆਦਿ ਸਕੀਮਾਂ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋਂ ਗਰੀਬ ਪਰਿਵਾਰ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਇਹ ਗੱਲ ਵਧੀਕ ਡਿਪਟੀ ਕਮਿਸ਼ਨਰ ਇੰਜੀ:ਡੀ.ਪੀ.ਐਸ.ਖਰਬੰਦਾ ਨੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਜ਼ਿਲ੍ਹੇ ਦੇ ਬੀ.ਡੀ.ਓਜ਼ ਅਤੇ ਬੈਂਕਰਜ਼ ਆਦਿ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕਹੀ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਖਰਬੰਦਾ ਨੇ ਕਿਹਾ ਕਿ ਬੈਂਕਾਂ ਵੱਲੋਂ ਬੀ.ਪੀ.ਐਲ ਪਰਿਵਾਰਾਂ ਨੂੰ ਆਪਣਾ ਰੁਜਗਾਰ ਸ਼ੁਰੂ ਕਰਨ ਲਈ ਵੱਧ ਤੋਂ ਵੱਧ ਕਰਜੇ ਦਿੱਤੇ ਜਾਣ ਤਾਂ ਜੋਂ ਇਸ ਵਰਗ ਨੂੰ ਇਸ ਸਕੀਮ ਅਧੀਨ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾ ਸਕਣ। ਉਨ੍ਹਾਂ ਬੀ.ਡੀ.ਓੁਜ਼ ਨੂੰ ਕਿਹਾ ਕਿ ਲੋਕਾਂ ਨੂੰ ਨਰੇਗਾ ਸਕੀਮ ਸਬੰਧੀ ਵੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਦੇ ਜਿਆਦਾ ਤੋਂ ਜਿਆਦਾ ਜਾਬ ਕਾਰਡ ਬਣਵਾਏ ਜਾਣ ਤਾਂ ਜੋ ਹਰੇਕ ਗਰੀਬ ਪਰਿਵਾਰ ਨੂੰ ਵੱਧ ਤੋਂ ਵੱਧ ਰੁਜਗਾਰ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਗਰੀਬ ਵਰਗ ਨੂੰ ਇੰਦਰਾ ਆਵਾਸ ਯੋਜਨਾਂ ਤਹਿਤ ਰਹਿਣ ਲਈ ਜਿਆਦਾ ਤੋਂ ਜਿਆਦਾ ਮਕਾਨ ਬਣਾ ਕੇ ਦੇਣ।