ਪਟਿਆਲਾ – ਮੁੱਖ ਮੰਤਰੀ ਪੰਜਾਬ ਸ੍ਰ: ਪਰਕਾਸ਼ ਸਿੰਘ ਬਾਦਲ ਪਟਿਆਲਾ-ਨਾਭਾ ਰੋਡ ‘ਤੇ ਸਥਿਤ ਚਾਹਲ ਪੈਲੇਸ ਵਿਖੇ ਸਾਬਕਾ ਡਵੀਜ਼ਨਲ ਜੰਗਲਾਤ ਅਫਸਰ ਪਟਿਆਲਾ ਸ੍ਰ: ਕਰਮਜੀਤ ਸਿੰਘ ਜਟਾਣਾ ਦੀ ਸਪੁੱਤਰੀ ਬੀਬਾ ਸ਼ਬਦੀਪ ਕੌਰ ਅਤੇ ਫਰੀਦਕੋਟ ਨਗਰ ਸੁਧਾਰ ਟਰਸਟ ਦੇ ਸਾਬਕਾ ਚੇਅਰਮੈਨ ਸ੍ਰ: ਹਰਿੰਦਰਜੀਤ ਸਿੰਘ ਸਮਰਾ ਦੇ ਸਪੁੱਤਰ ਕਾਕਾ ਰਾਜਬੀਰ ਸਿੰਘ ਦੇ ਸ਼ੁਭ ਵਿਆਹ ਮੌਕੇ ਨਵ ਵਿਆਹੀ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ‘ਤੇ ਪੁੱਜੇ। ਇਸ ਮੌਕੇ ਮੁੱਖ ਮੰਤਰੀ ਨੇ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ ਅਤੇ ਸੁਖੀ ਵਿਵਾਹਕ ਜੀਵਨ ਤੇ ਲੰਮੀ ਉਮਰ ਦੀ ਕਾਮਨਾ ਕੀਤੀ। ਇਸ ਮੌਕੇ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਦੇ ਚੇਅਰਮੈਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ, ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਸ੍ਰ: ਸੁਰਜੀਤ ਸਿੰਘ ਰੱਖੜਾ, ਸਾਬਕਾ ਮੰਤਰੀ ਸ੍ਰ: ਹਰਮੇਲ ਸਿੰਘ ਟੌਹੜਾ ਅਤੇ ਸ੍ਰ: ਅਜੈਬ ਸਿੰਘ ਮੁਖਮੇਲਪੁਰ, ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਸ੍ਰ: ਹਰਵਿੰਦਰ ਸਿੰਘ ਹਰਪਾਲਪੁਰ, ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰਨੀ ਦੇ ਮੈਂਬਰ ਸ਼੍ਰੀ ਛੱਜੂ ਰਾਮ ਸੋਫਤ, ਐਸ.ਜੀ.ਪੀ.ਸੀ. ਮੈਂਬਰ ਸ੍ਰ: ਜਸਮੇਰ ਸਿੰਘ ਲਾਛੜੂ, ਸਮਾਜ ਸੇਵੀ ਸ੍ਰੀ ਭਗਵਾਨ ਦਾਸ ਜੁਨੇਜਾ, ਸੇਵਾ ਮੁਕਤ ਡਵੀਜ਼ਨਲ ਕਮਿਸ਼ਨਰ ਸ਼੍ਰੀ ਗੁਰਿੰਦਰ ਸਿੰਘ ਗਰੇਵਾਲ, ਉਪ ਮੁੱਖ ਮੰਤਰੀ ਪੰਜਾਬ ਦੇ ਡਿਪਟੀ ਪ੍ਰਿੰਸੀਪਲ ਸਕੱਤਰ ਸ੍ਰ: ਮਨਵੇਸ਼ ਸਿੰਘ ਸਿੱਧੂ, ਆਈ.ਜੀ. ਪਟਿਆਲਾ ਜੋਨ ਸ੍ਰ: ਪਰਮਜੀਤ ਸਿੰਘ ਗਿੱਲ, ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ, ਐਸ.ਐਸ.ਪੀ. ਪਟਿਆਲਾ ਸ੍ਰ: ਗੁਰਪ੍ਰੀਤ ਸਿੰਘ ਗਿੱਲ, ਪੰਜਾਬ ਲੋਕ ਸੇਵਾ ਕਮਿਸ਼ਨ ਦੇ ਕਾਰਜਕਾਰੀ ਚੇਅਰਮੈਨ ਸੇਵਾ ਮੁਕਤ ਬ੍ਰਿਗੇਡੀਅਰ ਡੀ.ਐਸ. ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰ: ਕੁਲਦੀਪ ਸਿੰਘ, ਐਸ.ਡੀ.ਐਮ. ਪਟਿਆਲਾ ਸ਼੍ਰੀ ਅਨਿਲ ਗਰਗ, ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਐਡਵੋਕੇਟ ਡੀ. ਐਸ. ਮਾਹਲ, ਐਸ.ਪੀ. (ਓਪਰੇਸ਼ਨ) ਸ੍ਰ: ਐਸ.ਐਸ. ਬੋਪਾਰਾਏ, ਐਸ.ਪੀ. (ਡੀ) ਸ੍ਰ: ਪ੍ਰਿਤਪਾਲ ਸਿੰਘ ਥਿੰਦ, ਭਾਰਤੀ ਜਨਤਾ ਪਾਰਟੀ ਦੇ ਮਨੁੱਖੀ ਅਧਿਕਾਰ ਸੈਲ ਪੰਜਾਬ ਦੇ ਕਨਵੀਨਰ ਸ੍ਰ: ਗੁਰਤੇਜ ਸਿੰਘ ਢਿੱਲੋਂ, ਚੇਅਰਮੈਨ ਰਾਈਸ ਮਿਲ ਐਸੋਸੀਏਸ਼ਨ ਪੰਜਾਬ ਸ੍ਰ: ਹਰਜੀਤ ਸਿੰਘ ਭੋਲੂਵਾਲਾ (ਫਰੀਦਕੋਟ), ਸ਼ੈਲਰ ਐਸੋਸੀਏਸਨ ਪੰਜਾਬ ਦੇ ਪ੍ਰਧਾਨ ਸ਼੍ਰੀ ਤਰਸੇਮ ਸੈਣੀ, ਤਹਿਸੀਲਦਾਰ ਪਟਿਆਲਾ ਸ਼੍ਰੀ ਏ.ਐਸ. ਥਿੰਦ, ਦਿਲ ਦੇ ਰੋਗਾਂ ਦੇ ਮਾਹਰ ਡਾ: ਮਨਮੋਹਨ ਸਿੰਘ, ਸ਼੍ਰੀ ਰਵੀ ਆਹਲੂਵਾਲੀਆ ਅਤੇ ਸੇਵਾ ਮੁਕਤ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ੍ਰ: ਉਜਾਗਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰੀ ਪਤਵੰਤੇ, ਸਮਰਾ ਅਤੇ ਜਟਾਣਾ ਪਰਿਵਾਰਾਂ ਦੇ ਪਰਿਵਾਰਕ ਮੈਂਬਰ ਅਤੇ ਦੋਸਤ ਮਿੱਤਰਾਂ ਨੇ ਵੀ ਨਵ ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ।