October 30, 2011 admin

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 9 ਲੱਖ 03 ਹਜ਼ਾਰ 692 ਮੀਟਰਕ ਟਨ ਝੋਨੇ ਦੀ ਖਰੀਦ-ਡਿਪਟੀ ਕਮਿਸ਼ਨਰ

ਪਟਿਆਲਾ – ” ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 9 ਲੱਖ 03 ਹਜ਼ਾਰ 692 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਿਸ ਵਿੱਚੋਂ ਪਨਗ੍ਰੇਨ ਵੱਲੋਂ 2 ਲੱਖ 48 ਹਜ਼ਾਰ 233 ਮੀਟਰਕ ਟਨ, ਮਾਰਕਫੈਡ ਵੱਲੋਂ 1 ਲੱਖ 77 ਹਜ਼ਾਰ 57, ਪਨਸਪ ਵੱਲੋਂ 2 ਲੱਖ 86 ਹਜ਼ਾਰ 649, ਵੇਅਰ ਹਾਊਸ ਵੱਲੋਂ 92 ਹਜ਼ਾਰ 79, ਪੰਜਾਬ ਐਗਰੋ ਵੱਲੋਂ 78 ਹਜ਼ਾਰ 306, ਐਫ.ਸੀ.ਆਈ. ਵੱਲੋਂ 4 ਹਜ਼ਾਰ 779 ਅਤੇ ਵਪਾਰੀਆਂ ਵੱਲੋਂ 16 ਹਜ਼ਾਰ 589 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ” ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਦਿੰਦਿਆਂ ਅੱਗੇ ਦੱਸਿਆ ਕਿ ਪਿਛਲੇ ਸਾਲ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 7 ਲੱਖ 77 ਹਜ਼ਾਰ 83 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ।
       ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 44 ਹਜ਼ਾਰ 786 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਜਿਸ ਵਿੱਚੋਂ ਪਨਗ੍ਰੇਨ ਵੱਲੋਂ 13 ਹਜ਼ਾਰ 05 ਮੀਟਰਕ ਟਨ, ਮਾਰਕਫੈਡ ਵੱਲੋਂ 9 ਹਜ਼ਾਰ 01, ਪਨਸਪ ਵੱਲੋਂ 13 ਹਜ਼ਾਰ 742, ਵੇਅਰ ਹਾਊਸ ਵੱਲੋਂ 5 ਹਜ਼ਾਰ 417, ਪੰਜਾਬ ਐਗਰੋ ਵੱਲੋਂ 3 ਹਜ਼ਾਰ 99 ਅਤੇ ਐਫ.ਸੀ.ਆਈ. ਵੱਲੋਂ 522 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਖਰੀਦੇ ਗਏ ਝੋਨੇ ਦੀ ਮੰਡੀਆਂ ਵਿੱਚੋਂ ਨਾਲੋ-ਨਾਲ ਚੁਕਵਾਈ ਕਰਵਾਉਣ ਅਤੇ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਅਦਾਇਗੀ ਮਿੱਥੇ ਗਏ ਸਮੇਂ ਅੰਦਰ ਕਰਵਾਉਣ ਨੂੰ ਯਕੀਨੀ ਬਣਾਉਣ।

Translate »