ਹੁਸ਼ਿਆਰਪੁਰ – ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਰਹਿੰਦੇ ਗਰੀਬ ਪ੍ਰੀਵਾਰਾਂ ਨੂੰ ਪਖਾਨੇ ਬਣਾ ਕੇ ਦੇਣ ਲਈ 224 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਪਿੰਡ ਬੂਥਗੜ੍ਹ ਵਿਖੇ ਚੈਕ ਵੰਡ ਸਮਾਗਮ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਪਿੰਡ ਦੇ 15 ਗਰੀਬ ਪ੍ਰੀਵਾਰਾਂ ਨੂੰ ਪਖਾਨੇ ਬਣਾ ਕੇ ਦੇਣ ਲਈ 2.88 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਪਿੰਡਾਂ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਪੜਾਈ ਅਤੇ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇਣ। ਇਸ ਮੌਕੇ ਤੇ ਉਨ੍ਹਾਂ ਨੇ ਪਿੰਡ ਦੇ ਨੌਜਵਾਨਾਂ ਲਈ ਜਿੰਮ ਦਾ ਸਮਾਨ ਅਤੇ ਪਿੰਡ ਦੀ ਪੰੰਚਾਇਤ ਨੂੰ ਵਿਕਾਸ ਕਾਰਜਾਂ ਲਈ ਇੱਕ ਲੱਪ ਰੁਪਏ ਦਾ ਚੈਕ ਵੀ ਦਿੱਤਾ।
ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਦਿਹਾਤੀ ਮੰਡਲ ਪ੍ਰਧਾਨ ਵਿਜੇ ਪਠਾਨੀਆ, ਪਿੰਡ ਦੇ ਸਰਪੰਚ ਧਿਆਨ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਸਹਾਇਕ ਇੰਜੀਨੀਅਰ ਪੰਚਾਇਤੀ ਰਾਜ ਸ੍ਰ: ਬਲਦੇਵ ਸਿੰਘ, ਪਿੰਡ ਦੇ ਪੰਚ ਹਰੀ ਰਾਮ, ਮਾਸਟਰ ਕੇਸਰ ਸਿੰਘ ਢਿਲੋਂ, ਪਿਆਰਾ ਸਿੰਘ ਬੈਂਸ, ਗੁਰਵਿੰਦਰ ਸਿੰਘ, ਪੰਚ ਗਿਆਨ ਚੰਦ, ਕਮਲਜੀਤ ਕੌਰ, ਡਾ. ਇੰਦਰਜੀਤ ਸ਼ਰਮਾ, ਯਸ਼ਪਾਲ ਸ਼ਰਮਾ, ਸਤੀਸ਼ ਬਾਵਾ, ਪ੍ਰਮੋਦ ਸੂਦ, ਜਥੇਦਾਰ ਸਤਨਾਮ ਸਿੰਘ, ਸੁਰਿੰਦਰ ਸਿੰਘ ਪੱਪੀ, ਦਿਹਾਤੀ ਮੰਡਲ ਵਾਈਸ ਪ੍ਰਧਾਨ ਬਰਜਿੰਦਰ ਪਾਲ ਸਿੰਘ ਨਿੱਕੀ ਅਤੇ ਹੋਰ ਪਤਵੰਤੇ ਹਾਜ਼ਰ ਸਨ।