October 30, 2011 admin

ਪੰਜਾਬ ਵਿੱਚ ਝੋਨੇ ਦੀ ਖਰੀਦ 91.15 ਲੱਖ ਟਨ

ਚੰਡੀਗੜ੍ਹ – ਪੰਜਾਬ ਵਿੱਚ ਸਰਕਾਰੀ ਏਜੰਸੀਆਂ ਅਤੇ ਮਿੱਲ ਮਾਲਕਾਂ ਵਲੋਂ ਪਿਛਲੀ ਸ਼ਾਮ ਤੱਕ  91.15 ਲੱਖ ਟਨ ਤੋ’ ਵੱਧ ਝੋਨੇ ਦੀ ਖਰੀਦ ਕੀਤੀ ਗਈ ਹੈ ਜਦਕਿ ਪਿਛਲੇ ਸਾਲ ਹੁਣ ਤੱਕ 83.65 ਲੱਖ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਹੋਈ ਕੁੱਲ 91,15,171 ਟਨ ਝੋਨੇ ਦੀ ਖਰੀਦ ਵਿਚੋ’ ਸਰਕਾਰੀ ਏਜੰਸੀਆਂ ਨੇ 87.68 ਲੱਖ ਟਨ (96.2 ਫੀਸਦੀ) ਜਦ ਕਿ ਮਿਲ ਮਾਲਕਾਂ ਨੇ 3,46,382 ਟਨ  (3.8 ਫੀਸਦੀ) ਝੋਨੇ ਦੀ ਖਰੀਦ ਕੀਤੀ।
ਉਨਾਂ੍ਹ ਦੱਸਿਆ ਕਿ  ਪਨਗ੍ਰੇਨ ਨੇ 25.04 ਲੱਖ ਟਨ (28.6 ਫੀਸਦੀ), ਪਨਸਪ ਨੇ 21.96 ਲੱਖ ਟਨ ( 25.0 ਫੀਸਦੀ), ਮਾਰਕਫੈੱਡ ਨੇ 19. 87 ਲੱਖ ਟਨ (22.7 ਫੀਸਦੀ), ਪੰਜਾਬ ਰਾਜ ਗੁਦਾਮ ਨਿਗਮ ਨੇ 10.44ਲੱਖ ਟਨ (11.9 ਫੀਸਦੀ), ਪੰਜਾਬ ਐਗਰੋ ਇੰਡਸਟਰੀ ਨਿਗਮ ਨੇ 08.87 ਲੱਖ  ਟਨ (10.1 .ਫੀਸਦੀ) ਜਦਕਿ ਭਾਰਤੀ ਖੁਰਾਕ ਨਿਗਮ ਨੇ 1,48,372 (1.7 ਫੀਸਦੀ) ਟਨ  ਝੋਨੇ ਦੀ ਖਰੀਦ ਕੀਤੀ ਹੈ।
ਬੁਲਾਰੇ ਨੇ ਹੋਰ ਦੱਸਿਆ ਕਿ  ਲੁਧਿਆਣਾ ਜਿਲਾ੍ਹ 09.67  ਲੱਖ ਟਨ ਝੋਨਾ ਖਰੀਦ ਕੇ ਸਭ ਤੋਂ ਅੱਗੇ ਰਿਹਾ ਹੈ ਜਦਕਿ ਪਟਿਆਲਾ ਜ਼ਿਲਾ 09.49 ਲੱਖ ਟਨ ਝੋਨਾ ਖਰੀਦ ਕੇ ਦੂਜੇ ਨੰਬਰ ਅਤੇ ਸੰਗਰੂਰ      07.97 ਲੱਖ ਟਨ ਝੋਨਾ ਖਰੀਦ ਕੇ  ਤੀਜੇ ਨੰਬਰ ਤੇ ਰਿਹਾ।
ਉਨਾਂ੍ਹ ਦੱਸਿਆ ਕਿ ਪੰਜਾਬ ਸਰਕਾਰ ਵਲੋ’ ਸਾਰੀਆਂ ਏਜੰਸੀਆਂ ਨੂੰ ਕਿਸਾਨਾਂ ਦੀ ਫਸਲ ਦਾ ਭੁਗਤਾਨ ਬਿਨਾਂ੍ਹ ਕਿਸੇ ਦੇਰੀ ਤੋ’ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਰਾਜ ਸਰਕਾਰ ਨੇ 1745 ਖਰੀਦ ਕੇਂਦਰ ਬਣਾਏ ਹਨ ਅਤੇ ਇਸ ਨਾਲ ਸਬੰਧਤ ਸਾਰੇ ਸਟਾਫ ਨੂੰ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਨਾਉਣ ਲਈ ਹਦਾਇਤਾਂ ਕੀਤੀਆਂ ਗਈਆਂ ਹਨ।

Translate »