November 3, 2011 admin

ਨਸ਼ਿਆਂ ਸਬੰਧੀ ਜਾਗਰੂਕਤਾ ਸੈਮੀਨਾਰ 04 ਨਵੰਬਰ ਨੂੰ

ਜਲੰਧਰ – ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਸਬੰਧੀ ਜਾਗਰੂਕ ਕਰਨ ਵਾਸਤੇ 04 ਨਵੰਬਰ 2011 ਨੂੰ ਸਵੇਰੇ 10.00 ਵਜੇ ਬਲਾਕ ਜਲੰਧਰ ਈਸਟ ਦੇ ਪਿੰਡ ਸੂਫੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸ਼ਾਮ 07.00 ਵਜੇ ਬੁੱਢਾ ਮੱਲ ਗਰਾਊਂਡ ਭਾਰਗੋ ਕੈਂਪ ਜਲੰਧਰ ਵਿਖੇ ਸੈਮੀਨਾਰ ਆਯੋਜਿਤ ਕੀਤੇ ਜਾਣਗੇ। ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜਲੰਧਰ ਸ੍ਰੀ ਸਤੀਸ਼ ਕਪੂਰ ਨੇ ਦਿੰਦਿਆਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਨਸ਼ਿਆਂ ਨਾਲ ਮਨੁੱਖੀ ਸਰੀਰ ਨੂੰ ਹੋ ਰਹੇ ਨੁਕਸਾਨ ਸਬੰਧੀ ਜਾਗਰੂਕ ਕਰਨ ਵਾਸਤੇ ਮਾਹਿਰ ਡਾਕਟਰਾਂ ਅਤੇ ਹੋਰ ਬੁੱਧੀਜੀਵੀ ਸ਼ਾਮਿਲ ਹੋਣਗੇ। ਉਨ੍ਹਾਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਉਪਰੋਕਤ ਸਮੇਂ ਅਤੇ ਸਥਾਨ ਅਨੁਸਾਰ ਲੱਗ ਰਹੇ ਨਸ਼ਾ ਜਾਗਰੂਕਤਾ ਕੈਂਪਾਂ ਵਿਚ ਸ਼ਾਮਿਲ ਹੋ ਕੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਯਤਨ ਕਰਨ।

Translate »