November 3, 2011 admin

18 ਲੱਖ ਰੁਪਏ ਦੀ ਲਾਗਤ ਨਾਲ ਬਣੇ ਪੀਣ ਵਾਲੇ ਪ

ਹੁਸ਼ਿਆਰਪੁਰ – ਨਗਰ ਕੌਂਸਲ ਹੁਸ਼ਿਆਰਪੁਰ ਦੇ ਵਾਰਡ ਨੰ: 10 ਦੇ ਮੁਹੱਲਾ ਪੂਰਨ ਨਗਰ ਵਿਖੇ ਅੱਜ ਬੈਕ ਵਰਡ ਰਿਜ਼ਨ ਗਰਾਂਟ ਫੰਡ (ਬੀ ਆਰ ਜੀ ਐਫ)  ਤਹਿਤ 18 ਲੱਖ ਰੁਪਏ ਦੀ ਲਾਗਤ ਨਾਲ ਬਣੇ ਪੀਣ ਵਾਲੇ ਪਾਣੀ ਦੇ ਟਿਊਬਵੈਲ ਦਾ ਉਦਘਾਟਨ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਕੀਤਾ। ਇਸ ਮੌਕੇ ਤੇ ਉਨ੍ਹਾਂ ਦੱਸਿਆ ਕਿ ਇਸ ਮੁਹੱਲੇ ਦੇ ਲੋਕਾਂ ਵੱਲੋਂ ਪੀਣ ਵਾਲੇ ਪਾਣੀ ਦੀ ਕਮੀ ਹੋਣ ਕਾਰਨ ਕਾਫ਼ੀ ਦੇਰ ਤੋਂ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਟਿਊਬਵੈਲ ਲਗਾਇਆ ਗਿਆ ਹੈ ਜੋ ਅੱਜ ਤੋਂ ਮੁੱਹਲਾ ਵਾਸੀਆਂ ਨੂੰ ਨਿਰਵਿਘਨ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦੀ ਸਪਲਾਈ ਕਰੇਗਾ। ਉਨ੍ਹਾਂ ਕਿਹਾ ਕਿ ਇਸ ਟਿਊਬਵੈਲ ਦੇ ਨਾਲ 46 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਵਿੱਚ ਪਾਈਪਾਂ ਵੀ ਵਿਛਾਈਆਂ ਗਈਆਂ ਹਨ।
 ਸ੍ਰੀ ਸੂਦ ਨੇ ਕਿਹਾ ਕਿ ਵਾਰਡ ਨੰ: 10 ਵਿੱਚ 100 ਪ੍ਰਤੀਸ਼ਤ ਆਧੁਨਿਕ ਸੀਵਰੇਜ਼ ਪਾਉਣ ਦਾਕੰਮ ਵੀ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਸੀਵਰੇਜ਼ ਦੀ ਸੁਵਿਧਾ ਮੁਹੱਈਆ ਕਰਵਾ ਦਿੱਤੀ ਜਾਵੇਗੀ। ਉਨ੍ਹਾਂਕਿਹਾ ਕਿ ਨਵੇਂ ਬਣੇ ਮੁਹੱਲਿਆਂ ਵਿੱਚ ਪੱਕੀਆਂ ਗਲੀਆਂ ਅਤੇ ਸੜਕਾਂ ਬਣਾਉਣ ਦਾ ਕੰਮ ਵੀ ਨਗਰ ਕੌਂਸਲ ਵੱਲੋਂ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ।  ਉਨ੍ਹਾਂਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਹੁਸ਼ਿਆਰਪੁਰ ਦੇ ਸਰਵਪੱਖੀ ਵਿਕਾਸ ਲਈ 14.39 ਕਰੋੜ ਰੁਪਏ ਹੋਰ ਦਿੱਤੇ ਗਏ ਹਨ ਜਿਸ ਨਾਲ ਸਾਰੇ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ।
 ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਨਿਗਰਾਨ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਰ ਪੀ ਗੁਪਤਾ, ਕਾਰਜਕਾਰੀ ਇੰਜੀਨੀਅਰ ਸਤਨਾਮ ਸਿੰਘ, ਐਸ ਡੀ ਓ ਰਵਿੰਦਰ ਸਿੰਘ, ਜੇ ਈ ਦਵਿੰਦਰ ਪਾਲ ਸਿੰਘ, ਕਾਰਜਸਾਧਕ ਅਫ਼ਸਰ ਪਰਮਜੀਤ ਸਿੰਘ, ਮਿਉਂਸਪਲ ਇੰਜੀਨੀਅਰ ਪਵਨ ਸ਼ਰਮਾ, ਸਹਾਇਕ ਮਿਉਂਸਪਲ ਇੰਜੀਨੀਅਰ ਹਰਪ੍ਰੀਤ ੰਿਸਘ, ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਐਡਵੋਕੇਟ ਜਵੇਦ ਸੂਦ,  ਵਾਰਡ ਨੰ: 10 ਦੇ ਕੌਂਸਲਰ ਬਲਜੀਤ ਕੌਰ, ਕੌਂਸਲਰ ਅਸ਼ੋਕ ਕੁਮਾਰ, ਵਿਨੋਦ ਪਰਮਾਰ,  ਸ਼ਹਿਰੀ ਮੰਡਲ ਪ੍ਰਧਾਨ ਜੀਵਨ ਜਯੋਤੀ ਕਾਲੀਆ, ਯਸ਼ਪਾਲ ਸ਼ਰਮਾ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Translate »