ਡਿਪਟੀ ਕਮਿਸ਼ਨਰ ਵੱਲੋਂ ਤਿਆਰੀਆਂ ਦਾ ਜਾਇਜਾ
ਮਹਿਲ ਕਲਾਂ (ਬਰਨਾਲਾ) – ਮੱੁਖ ਮੰਤਰੀ ਪੰਜਾਬ ਸ੍ਰ| ਪਰਕਾਸ਼ ਸਿੰਘ ਬਾਦਲ ਵੱਲੋਂ 4 ਨਵੰਬਰ ਨੂੰ ਮਹਿਲ ਕਲਾਂ ਵਿਖੇ ਕੀਤੇ ਜਾ ਰਹੇ ਸੰਗਤ ਦਰਸ਼ਨ ਸਬੰਧੀ ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਅੱਜ ਦੁਪਹਿਰੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਵੱਲੋਂ ਮਹਿਲ ਕਲਾਂ ਵਿਖੇ ਸੰਗਤ ਦਰਸ਼ਨ ਦੇ ਸਥਾਨ ਦਾ ਜਾਇਜਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਸੰਗਤ ਦਰਸ਼ਨ ਸਬੰਧੀ ਕੀਤੀਆਂ ਗਈਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕੀਤੀ ਅਤੇ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਮਾਨਯੋਗ ਮੱੁਖ ਮੰਤਰੀ ਪੰਜਾਬ ਸ੍ਰ| ਪਰਕਾਸ਼ ਸਿੰਘ ਬਾਦਲ ਵੱਲੋਂ ਸੰਗਤ ਦਰਸ਼ਨ ਦੌਰਾਨ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੀਆਂ 75 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ ਅਤੇ ਇਸ ਮੌਕੇ ਪੰਚਾਇਤਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਜਾਣਗੀਆਂ। ਉਹਨਾਂ ਮਹਿਲ ਕਲਾਂ ਹਲਕੇ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸੰਗਤ ਦਰਸ਼ਨ ਵਾਲੇ ਦਿਨ ਸਵੇਰੇ ਠੀਕ 8 ਵਜੇ ਪੰਡਾਲ ਵਿੱਚ ਪਹੁੰਚ ਜਾਣ ਤਾਂ ਜੋ ਮੱੁਖ ਮੰਤਰੀ ਸਾਹਿਬ ਸਮੇਂ ਸਿਰ ਸੰਗਤ ਦਰਸ਼ਨ ਸ਼ੁਰੂ ਕਰ ਸਕਣ।
ਇਸ ਮੌਕੇ ਡਿਪਟੀ ਕਮਿਸ਼ਨਰ ਨਾਲ ਹਾਜ਼ਰ ਸਾਬਕਾ ਮੰਤਰੀ ਸ੍ਰ| ਗੋਬਿੰਦ ਸਿੰਘ ਕਾਂਝਲਾ ਨੇ ਕਿਹਾ ਕਿ ਸੰਗਤ ਦਰਸ਼ਨ ਦੌਰਾਨ ਸੰਗਤਾਂ ਦੇ ਬੈਠਣ ਦੇ ਪ੍ਰਬੰਧ ਤੋਂ ਇਲਾਵਾ ਲੋਕਾਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ| ਬਲਵੰਤ ਸਿੰਘ ਸ਼ੇਰਗਿੱਲ, ਐੱਸ| ਡੀ| ਐੱਮ| ਬਰਨਾਲਾ ਅਮਿਤ ਕੁਮਾਰ, ਜ਼ਿਲਾ ਸਿੱਖਿਆ ਅਫਸਰ ਪ੍ਰਾਇਮਰੀ ਸ੍ਰ ਮੇਵਾ ਸਿੰਘ ਸਿੱਧੂ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।