November 3, 2011 admin

ਮੱੁਖ ਮੰਤਰੀ ਬਾਦਲ ਮਹਿਲ ਕਲਾਂ ਵਿਖੇ ਸੰਗਤ ਦਰਸ਼ਨ ਦੌਰਾਨ ਵਿਕਾਸ ਕਾਰਜਾਂ ਲਈ ਕਰੋੜਾਂ ਦੀਆਂ ਗਰਾਂਟਾਂ ਵੰਡਣਗੇ

ਬਰਨਾਲਾ – ਮੱੁਖ ਮੰਤਰੀ ਪੰਜਾਬ ਸ੍ਰ| ਪਰਕਾਸ਼ ਸਿੰਘ ਬਾਦਲ ਵੱਲੋਂ ਭਲਕੇ 4 ਨਵੰਬਰ ਨੂੰ ਮਹਿਲ ਕਲਾਂ ਵਿਖੇ ਕੀਤੇ ਜਾ ਰਿਹੇ ਸੰਗਤ ਦਰਸ਼ਨ ਦੌਰਾਨ ਹਲਕੇ ਦੀਆਂ 75 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਤਕਸੀਮ ਕੀਤੀਆਂ ਜਾਣਗੀਆਂ। ਅੱਜ ਇਸ ਸਬੰਧੀ ਬਰਨਾਲਾ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਾਬਕਾ ਮੰਤਰੀ ਸ੍ਰ| ਗੋਬਿੰਦ ਸਿੰਘ ਕਾਂਝਲਾ ਨੇ ਦੱਸਿਆ ਕਿ ਮੱੁਖ ਮੰਤਰੀ ਪੰਜਾਬ ਵੱਲੋਂ ਸੰਗਤ ਦਰਸ਼ਨ ਦੌਰਾਨ ਪੰਚਾਇਤਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਾਣਗੀਆਂ ਅਤੇ ਮੌਕੇ ’ਤੇ ਹੀ ਉਹਨਾਂ ਦਾ ਹੱਲ ਕੀਤਾ ਜਾਵੇਗਾ।
ਸ੍ਰ| ਕਾਂਝਲਾ ਨੇ ਦੱਸਿਆ ਕਿ ਸੰਗਤ ਦਰਸ਼ਨ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹਨ ਅਤੇ ਲੋਕਾਂ ਦੇ ਬੈਠਣ ਲਈ ਸੁਚਾਰੂ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸੰਗਤਾਂ ਲਈ ਲੰਗਰ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਮੱੁਖ ਮੰਤਰੀ ਸ੍ਰ| ਬਾਦਲ ਠੀਕ ਸਵੇਰੇ 9 ਵਜੇ ਮਹਿਲ ਕਲਾਂ ਵਿਖੇ ਪਹੁੰਚ ਕੇ ਸੰਗਤ ਦਰਸ਼ਨ ਸ਼ੁਰੂ ਕਰ ਦੇਣਗੇ ਅਤੇ ਪੰਚਾਇਤਾਂ ਸਮੇਂ ਸਿਰ ਸੰਗਤ ਦਰਸ਼ਨ ਵਿੱਚ ਪਹੁੰਚ ਕੇ ਵਿਕਾਸ ਕਾਰਜਾਂ ਲਈ ਗ੍ਰਾਂਟ ਪ੍ਰਾਪਤ ਕਰਨ।
ਸ੍ਰ| ਕਾਂਝਲਾ ਨੇ ਸੰਗਤ ਦਰਸ਼ਨ ਦੀ ਮਹੱਤਤਾ ਬਾਰੇ ਬੋਲਦਿਆਂ ਕਿਹਾ ਕਿ ਮੱੁਖ ਮੰਤਰੀ ਸ੍ਰ| ਪਰਕਾਸ਼ ਸਿੰਘ ਬਾਦਲ ਵੱਲੋਂ ਸੰਗਤ ਦਰਸ਼ਨਾਂ ਜਰੀਏ ਜਿਥੇ ਪੰਜਾਬ ਦੇ ਹਰ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਗਿਆ ਹੈ ਉਥੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਮੌਕੇ ’ਤੇ ਹੀ ਹਾਜ਼ਰ ਅੀਧਕਾਰੀਆਂ ਕੋਲੋਂ ਉਹਨਾਂ ਦਾ ਹੱਲ ਕਰਵਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦਾ ਵਿਕਾਸ ਕਰਨ ਦੇ ਨਾਲ-ਨਾਲ ਹਰ ਵਰਗ ਲਈ ਭਲਾਈ ਯੋਜਨਾਵਾਂ ਸ਼ੁਰੂ ਕਰਕੇ “ਰਾਜ ਨਹੀਂ ਸੇਵਾ“ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਸ੍ਰ| ਕਾਂਝਲਾ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ ਅਤੇ ਅਗਾਮੀਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਇੱਕ ਵਾਰ ਫਿਰ ਅਕਾਲੀ-ਭਾਜਪਾ ਦੀ ਸਰਕਾਰ ਹੀ ਬਣਾਉਣਗੇ।

Translate »