November 3, 2011 admin

ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਕੱਲ੍ਹ – ਰਣੀਕੇ

ਚੰਡੀਗੜ੍ਹ – ਪੰਜਾਬ ਵਿਚ ਪਸ਼ੂ ਪਾਲਕਾਂ ਨੁੰ ਹੋਰ ਵਧੀਆ ਸੇਵਾਵਾਂ ਦੇਣ ਲਈ ਅਤੇ ਉਹਨਾਂ ਦੀ ਆਰਥਿਕ ਸਥਿਤੀ ਨੂੰ ਸਹੀ ਕਰਨ ਦਾ ਇੱਕ ਹੋਰ ਉਪਰਾਲਾ ਕਰਦੇ ਹੋਏ 125 ਵੈਟਰਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਮਿਤੀ 3-11-11 ਨੂੰ ਇਕ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਟਾਰੀ ਦੁਪਹਿਰ 2:00 ਵਜੇ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ੍ਰਗੁਲਜ਼ਾਰ ਸਿੰਘ ਰਣੀਕੇ ਵੱਲੋ ਦਿੱਤੇ ਜਾਣਗੇ ।
 ਸ੍ਰੀ ਰਣੀਕੇ ਨੇ ਦੱਸਿਆ ਕਿ ਵਿਭਾਗ ਵਿੱਚ ਵੈਟਰਨਰੀ ਡਾਕਟਰਾਂ ਦੀ ਭਰਤੀ ਲੱਗਭੱਗ 11 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਕੀਤੀ ਹੈ। ਇਸ ਨਾਲ ਪਸ਼ੂ ਪਾਲਣ ਵਿਭਾਗ ਦੀਆਂ ਸਕੀਮਾਂ ਜੋ ਕਿ ਪਸ਼ੂ ਪਾਲਕਾਂ  ਲਈ ਸਰਕਾਰ ਵਲੋ ਬਣਾਈਆ ਗਈਆਂ ਹਨ, ਇਸ ਨੂੰ ਸੁਝੱਜੇ ਢੰਗ ਨਾਲ ਪਸ਼ੂ ਪਾਲਕਾਂ ਤੱਕ ਪਹੁਚਾਇਆਂ ਜਾ ਸਕੇਗਾ। ਉਹਨਾਂ ਕਿਹਾ ਕਿ ਸਾਡੀ ਸਰਕਾਰ ਹਮੇਸ਼ਾ ਹੀ ਕਿਸਾਨਾ ਅਤੇ ਪਸ਼ੂ ਪਾਲਕਾਂ ਦੇ ਆਰਥਿਕ ਪੱਧਰ ਨੂੰ ਉਪਰ ਚੱਕਣ ਲਈ ਉਪਰਾਲਾ ਕੀਤਾ ਗਿਆ  ਹੈ ।

Translate »