November 3, 2011 admin

ਪੇਂਡੂ ਨੌਜਵਾਨਾਂ ਲਈ ਆਯੋਜਿਤ ਤਿੰਨ ਮਹੀਨੇ ਦਾ ਸਿਖਲਾਈ ਕੋਰਸ ਮੁਕੰਮਲ

ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪੇਂਡੂ ਨੌਜਵਾਨਾਂ ਲਈ ਆਯੋਜਿਤ ਤਿੰਨ ਮਹੀਨੇ ਦਾ ਸਿਖਲਾਈ ਕੋਰਸ ਅੱਜ ਮੁਕੰਮਲ ਹੋਇਆ। ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠ ਆਯੋਜਿਤ ਇਸ ਕੋਰਸ ਵਿੱਚ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ 46 ਨੌਜਵਾਨਾਂ ਨੇ ਭਾਗ ਲਿਆ। ਇਸ ਸੰਦਰਭ ਵਿੱਚ ਅੱਜ ਆਯੋਜਿਤ ਪ੍ਰੋਗਰਾਮ ਦੌਰਾਨ ਨਿਰਦੇਸ਼ਕ ਪਸਾਰ ਸਿੱਖਿਆ ਡਾ: ਮੁਖਤਾਰ ਸਿੰਘ ਗਿੱਲ ਨੇ ਕਿਹਾ ਕਿ ਖੇਤੀਬਾੜੀ ਦੀ ਨੁਹਾਰ ਨੂੰ ਬਦਲਣ ਲਈ ਅਜਿਹੇ ਤਕਨੀਕੀ ਕੋਰਸ ਅਹਿਮ ਸਥਾਨ ਰੱਖਦੇ ਹਨ। ਉਨ੍ਹਾਂ ਸਿਖਿਆਰਥੀਆਂ ਨੂੰ ਯੂਨੀਵਰਸਿਟੀ ਵੱਲੋਂ ਪ੍ਰਦਾਨ ਕੀਤੀ ਤਕਨਾਲੋਜੀ ਨੂੰ ਅਪਣਾਉਣ ਲਈ ਕਿਹਾ। ਕੋਰਸ ਦੇ ਤਕਨੀਕੀ ਕੋਆਰਡੀਨੇਟਰ ਡਾ: ਤਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਇਸ ਕੋਰਸ ਦੌਰਾਨ ਫ਼ਸਲਾਂ ਦਾ ਵੱਧ ਝਾੜ ਲੈਣ ਲਈ, ਬਾਗਬਾਨੀ, ਸਬਜ਼ੀਆਂ, ਕੀੜਿਆਂ ਮਕੌੜਿਆਂ ਦੀ ਰੋਕਥਾਮ, ਪਸ਼ੂ ਪਾਲਣ, ਮੱਖੀ ਪਾਲਣ, ਖੁੰਬਾਂ ਦੀ ਕਾਸ਼ਤ ਅਤੇ ਹੋਰ ਸਬੰਧਿਤ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਸਾਲ ਵਿੱਚ  ਦੋ ਵਾਰ ਆਯੋਜਿਤ ਕੀਤਾ ਜਾਂਦਾ ਹੈ । ਕੈਰੋਂ ਕਿਸਾਨ ਘਰ ਦੇ  ਇੰਚਾਰਜ ਡਾ: ਜਸਵਿੰਦਰ ਸਿੰਘ ਭੱਲਾ ਨੇ ਸਭਨਾਂ ਦਾ ਧੰਨਵਾਦ ਕੀਤਾ।

Translate »