November 3, 2011 admin

ਰੋਜ਼ਗਾਰ ਜਨਰੇਸ਼ਨ ਟਰੇਨਿੰਗ ਵਿਭਾਗ ਦੀ ਇੱਕ ਵਿਸ਼ੇਸ਼ ਮੀਟਿੰਗ ਦਾ ਅੱਜ ਇਥੇ ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਵਿਖੇ ਆਯੋਜਨ ਕੀਤਾ ਗਿਆ

ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਸ੍ਰ: ਦੀਪਹਿੰਦਰ ਸਿੰਘ ਅਤੇ ਰੋਜ਼ਗਾਰ ਜਨਰੇਸ਼ਨ ਅਤੇ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਟਰੇਨਿੰਗ ਵਿਭਾਗ ਦੀ ਇੱਕ ਵਿਸ਼ੇਸ਼ ਮੀਟਿੰਗ ਦਾ ਅੱਜ ਇਥੇ ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਵਿਖੇ ਆਯੋਜਨ ਕੀਤਾ ਗਿਆ । ਸ੍ਰੀਮਤੀ ਸੁਨੀਤਾ ਕਲਿਆਣ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਹੁਸ਼ਿਆਰਪੁਰ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ।  ਸ੍ਰੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਵਿਭਾਗ ਪੰਜਾਬ ਵੱਲੋਂ ਸਕੂਲਾਂ, ਕਾਲਜਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਮਾਸ ਕੌਂਸਲਿੰਗ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 8 ਨਵੰਬਰ 2011 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੇਲਵੇ ਮੰਡੀ ਹੁਸ਼ਿਆਰਪੁਰ, 9 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ, 11 ਨਵੰਬਰ ਨੂੰ ਐਸ ਏ ਵੀ ਸੀ ਸੀਨੀਅਰ ਸੈਕੰਡਰੀ ਸਕੂਲ ਬਜਵਾੜਾ, 14 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸੰਕਰ, 15 ਨਵੰਬਰ ਸਰਕਾਰੀ ਸੈਕੰਡਰੀ ਸਕੂਲ ਢੱਡੇ ਫਤਹਿ ਸਿੰਘ, 16 ਨਵੰਬਰ ਨੂੰ ਸਰਕਾਰੀ ਸੈਕੰਡਰੀ ਸਕੂਲ ਅੱਤੋਵਾਲ, 17 ਨਵੰਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲਪੁਰ, 18 ਨਵੰਬਰ ਨੂੰ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਹਾਜੀਪੁਰ, 21 ਨਵੰਬਰ ਸਰਕਾਰੀ ਕਾਲਜ ਟਾਂਡਾ ਉੜਮੁੜ, 22 ਨਵੰਬਰ ਨੂੰ ਸਰਕਾਰੀ ਸੈਕੰਡਰੀ ਸਕੂਲ ਭੂੰਗਾ, 23 ਨਵੰਬਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ, 25 ਨਵੰਬਰ ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ, 28 ਨਵੰਬਰ ਨੂੰ ਸਰਕਾਰੀ ਸੈਕੰਡਰੀ ਸਕੂਲ ਸੰਸਾਰਪੁਰ ਮੱਕੋਵਾਲ ਅਤੇ 29 ਨਵੰਬਰ ਨੂੰ ਸਰਕਾਰੀ ਸੈਕੰਡਰੀ ਸਕੂਲ ਸੱਗਰਾਂ ਵਿਖੇ ਮਾਸ ਕੌਂਸਲਿੰਗ ਸਬੰਧੀ ਪ੍ਰੋਗਰਾਮ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਹੁਸ਼ਿਆਰਪੁਰ, ਪ੍ਰਿੰਸੀਪਲ ਜੇ ਆਰ ਸਰਕਾਰੀ ਬਹੁਤਕਨੀਕੀ ਕਾਲਜ ਹੁਸ਼ਿਆਰਪੁਰ, ਲੀਡ ਬੈਂਕ ਅਫ਼ਸਰ ਪੰਜਾਬ ਨੈਸ਼ਨਲ ਬੈਂਕ, ਕਮਾਂਡੈਂਟ ਪੰਜਾਬ ਹੋਮਗਾਰਡਜ਼, ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ, ਡਿਪਟੀ ਡਾਇਰੈਕਟਰ ਡੇਅਰੀ ਵਿਸਥਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਜ਼ਿਲ੍ਹਾ ਮੱਛੀ ਪਾਲਣ ਅਫ਼ਸਰ, ਪ੍ਰਿੰਸੀਪਲ ਆਈ ਟੀ ਆਈ (ਲੜਕੇ) ਹੁਸ਼ਿਆਰਪੁਰ ਵੀ ਮਾਸ ਕੌਂਸਲਿੰਗ ਪ੍ਰੋਗਰਾਮਾਂ ਵਿੱਚ ਰੋਜ਼ਗਾਰ ਸਬੰਧੀ ਜਾਣਕਾਰੀ ਦੇਣਗੇ।

Translate »