November 5, 2011 admin

ਯੂ|ਪੀ|ਏ| ਸਰਕਾਰ ਨੇ ਤੇਲ ਕਪੰਨੀਆਂ ਨੂੰ ਮੁਨਾਫਾ ਦੇਣ ਲਈ ਤੇਲ ਕੀਮਤਾਂ ਵਿੱਚ ਵਾਧਾ ਕੀਤਾ-ਬਾਦਲ

ਮਹਿਲ ਕਲਾਂ (ਬਰਨਾਲਾ), 5 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਸ| ਪਰਕਾਸ਼ ਸਿੰਘ ਬਾਦਲ ਨੇ ਅੱਜ ਪੈਟਰੋਲ ਦੀਆਂ ਕੀਮਤਾਂ ਵਿੱਚ 1.82 ਰੁਪਏ ਪ੍ਰਤੀ ਲਿਟਰ ਦੇ ਹੋਏ ਤਾਜ਼ਾ ਵਾਧੇ ਦੀ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਯੂ|ਪੀ|ਏ| ਸਰਕਾਰ ਤੇਲ ਕੰਪਨੀਆਂ ਨੂੰ ਹੋਰ ਮੁਨਾਫਾ ਦੇਣ ਦੇ ਮਨੋਰਥ ਨਾਲ ਆਮ ਜਨਤਾ ਦੀਆਂ ਜੇਬਾਂ ’ਤੇ ਭਾਰੀ ਬੋਝ ਪਾ ਰਹੀ þ। ਉਨਾਂ ਨਾਲ ਹੀ ਕਿਹਾ ਕਿ ਕੇਂਦਰ ਸਰਕਾਰ ਨੇ ਮਹਿੰਗਾਈ ਨੂੰ ਘਟਾਉਣ ਲਈ ਵੀ ਕੋਈ ਕਦਮ ਨਹੀਂ ਚੱਕਿਆ ਜਿਸ ਕਰਕੇ ਅੱਜ ਮਹਿੰਗਾਈ ਦਰ ਵਧ ਕੇ 12.21 ਫੀਸਦੀ ਤੱਕ ਪਹੁੰਚ ਗਈ þ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਅਸਮਾਨ ਛੂਹਣ ਰਹੀਆਂ ਹਨ ਜਿਸ ਨਾਲ ਆਮ ਲੋਕ ਬੁਨਿਆਦੀ ਲੋੜਾਂ ਤੋਂ ਵੀ ਸੱਖਣੇ ਹੋ ਰਹੇ ਹਨ।
ਅੱਜ ਇੱਥੇ ਹਲਕਾ ਮਹਿਲ ਕਲਾਂ ਦੀਆਂ 75 ਪੰਚਾਇਤਾਂ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਸ| ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਆਮ ਆਦਮੀ ਦੀ ਖੈਰਖਵਾਹ ਹੋਣ ਦਾ ਨਾਅਰਾ ਦਿੰਦੀ þ, ਜਦਕਿ ਇਸੇ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਇਕ ਸਾਲ ਵਿੱਚ ਤੇਲ ਕੀਮਤਾਂ ’ਚ ਛੇ ਵਾਰ ਵਾਧਾ ਕਰਨ ਤੋਂ ਇਲਾਵਾ ਮਹਿੰਗਾਈ ਨੂੰ ਨੱਥ ਪਾਉਣ ਦੀ ਬਜਾਏ ਤੇਲ ਕੰਪਨੀਆਂ ਨੂੰ ਫਾਇਦਾ ਪਹੁੰਚਾਉਣ ਵਾਲੇ ਕਦਮ ਹੀ ੁੱਕੇ ਹਨ ਜਿਸ ਨਾਲ ਕਾਂਗਰਸ ਦਾ ਨਾਅਰਾ ਖੋਖਲਾ ਨਜ਼ਰ ਆਉਂਦਾ þ। ਉਨਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਅੱਜ ਦੇਸ਼ ਦਾ ਹਰ ਵਰਗ ਖਫ਼ਾ þ ਅਤੇ ਹਾਲ ਹੀ ਵਿੱਚ ਦੇਸ਼ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੌਰਾਨ ਲੋਕ ਕਾਂਗਰਸ ਨੂੰ ਉਸ ਦੀਆਂ ਮਾੜੀਆਂ ਨੀਤੀਆਂ ਦਾ ਸਬਕ ਵੀ ਸਿਖਾ ੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਤੇਲ ਕੀਮਤਾਂ ਵਿੱਚ ਭਾਰੀ ਵਾਧੇ ਤੋਂ ਇਲਾਵਾ ਖਾਦ ਪਦਾਰਥਾਂ ਦੇ ਭਾਅ ਵਿੱਚ ਵੀ ਇਜ਼ਾਫ਼ਾ ਕਰਕੇ ਕੇਂਦਰ ਸਰਕਾਰ ਨੇ ਮੁਸੀਬਤਾਂ ਦਾ ਸਾਹਮਣਾ ਕਰ ਰਹੀ ਕਿਸਾਨੀ ਦੇ ਕਰਜ਼ੇ ਦੀ ਪੰਡ ਹੋਰ ਭਾਰੀ ਕਰ ਦਿੱਤੀ þ। ਯੂ|ਪੀ|ਏ| ਸਰਕਾਰ ’ਤੇ ਵਰਦਿਆਂ ਸ| ਬਾਦਲ ਨੇ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਵਿੱਚ 70 ਫੀਸਦੀ ਯੋਗਦਾਨ ਪਾਉਣ ਵਾਲੇ ਪੰਜਾਬ ਦੇ ਕਿਸਾਨ ਕੇਂਦਰ ਦੀਆਂ ਮਾਰੂ ਨੀਤੀਆਂ ਕਾਰਨ ਬੁਨਿਆਦੀ ਲੋੜਾਂ ਦੀ ਪੂਰਤੀ ਕਰਨ ਤੋਂ ਵੀ ਵਿਰਵੇ ਹੋ ਰਹੇ ਹਨ। ਉਨਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਤੋਂ ਬਾਅਦ ਹੁਣ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਧਾਉਣ ਦੀਆਂ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਕੇਂਦਰ ਸਰਕਾਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਅਤੇ ਨਲਾਇਕੀ ਝਲਕਦੀ þ।
ਸਾਂਝੇ ਮੋਰਚੇ ਦਾ ਅਗਾਮੀ ਵਿਧਾਨ ਸਭਾ ਚੋਣਾਂ ’ਤੇ ਪੈਣ ਵਾਲੇ ਪ੍ਰਭਾਵ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੋਰਚੇ ਦਾ ਹਸ਼ਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਪੰਥਕ ਮੋਰਚੇ ਦੇ ਹੋਏ ਹਾਲ ਵਾਲਾ ਹੀ ਹੋਵੇਗਾ। ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਕਾਂਗਰਸ ਨੇ ਪੰਥਕ ਮੋਰਚੇ ਦੀ ਆੜ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹਰਾਉਣ ਦੀ ਪੂਰੀ ਵਾਹ ਲਾਈ ਸੀ, ਪਰ ਪੰਜਾਬ ਦੇ ਸੂਝਵਾਨ ਵੋਟਰਾਂ ਨੇ ਪੰਥਕ ਮੋਰਚੇ ਦਾ ਸਫਾਇਆ ਕਰਕੇ ਕਾਂਗਰਸ ਖਿਲਾਫ ਸਪੱਸ਼ਟ ਫਤਵਾ ਦਿੱਤਾ। ਉਨਾਂ ਨਾਲ ਹੀ ਕਿਹਾ ਕਿ ਸਾਂਝਾ ਮੋਰਚਾ ਵੀ ਮਾਂ-ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਆਗੂਆਂ ਦਾ ਹੀ ਟੋਲਾ þ ਜਿਸ ਦੀ ਅਗਾਮੀ ਵਿਧਾਨ ਸਭਾ ਚੋਣਾ ਤੋਂ ਬਾਅਦ ਹੋਂਦ ਹੀ ਮਿਟ ਜਾਵੇਗੀ। ਪੀ|ਪੀ|ਪੀ| ਦੇ ਆਗੂ ਸ| ਮਨਪ੍ਰੀਤ ਸਿੰਘ ਬਾਦਲ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਮਨਪ੍ਰੀਤ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਵਿੱਤ ਮੰਤਰੀ ਅਤੇ ਤਿੰਨ ਵਾਰ ਵਿਧਾਇਕ ਬਣਾ ਕੇ ਵੱਡਾ ਮਾਣ ਬਖਸ਼ਿਆ ਸੀ, ਪਰ ਉਸਨੇ ਆਪਣੇ ਸੁਆਰਥੀ ਹਿੱਤਾਂ ਖਾਤਰ ਮਾਂ- ਪਾਰਟੀ ਨਾਲ ਵਿਸ਼ਵਾਸਘਾਤ ਕਰਕੇ ਬੱਜਰ ਗੁਨਾਹ ਕੀਤਾ þ ਅਤੇ ਉਸ ਨੂੰ ਪੰਜਾਬ ਦੇ ਲੋਕ ਹੀ ਸਬਕ ਸਿਖਾਉਣਗੇ। ਸ| ਬਾਦਲ ਨੇ ਸਾਬਕਾ ਮੁੱਖ ਮੰਤਰੀ ਸ| ਸੁਰਜੀਤ ਸਿੰਘ ਬਰਨਾਲਾ ’ਤੇ ਵਰਦਿਆਂ ਕਿਹਾ ਕਿ ਸ| ਬਰਨਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਬਦੌਲਤ ਹੀ ਕੇਂਦਰੀ ਵਜ਼ੀਰੀਆਂ, ਰਾਜਪਾਲ ਦੇ ਅਹੁਦੇ ਅਤੇ ਮੁੱਖ ਮੰਤਰੀ ਦੀ ਕੁਰਸੀ ਦਾ ਰੱਜ ਕੇ ਅਨੰਦ ਮਾਣਿਆ ਅਤੇ ਹੁਣ ਆਪਣੇ ਨਿੱਜੀ ਸੁਆਰਥਾਂ ਦੀ ਪੂਰਤੀ ਲਈ ਕਾਂਗਰਸ ਦੇ ਇਸ਼ਾਰੇ ’ਤੇ ਆਪਣੀ ਮਾਂ-ਪਾਰਟੀ ਨਾਲ ਧ੍ਰੋਹ ਕਮਾਇਆ। ਉਨਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪਾਰਟੀ ਹੀ ਸੁਪਰੀਮ ਹੁੰਦੀ þ ਅਤੇ ਪੰਜਾਬ ਦੇ ਸੂਝਵਾਨ ਲੋਕ ਮਾਂ-ਪਾਰਟੀ ਨਾਲ ਧ੍ਰੋਹ ਕਮਾਉਣ ਵਾਲੇ ਲੀਡਰਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ।
ਕਾਂਗਰਸੀ ਆਗੂਆਂ ਵੱਲੋਂ ਅਕਾਲੀ-ਭਾਜਪਾ ਸਰਕਾਰ ’ਤੇ ਕੇਂਦਰੀ ਸਕੀਮਾਂ ਦਾ ਸਿਆਸੀ ਲਾਹਾ ਲੈਣ ਦੇ ਲਾਏ ਦੋਸ਼ਾਂ ਦੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ| ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰਾਜਾਂ ਦੀ ਆਮਦਨ ਵੱਡਾ ਹਿੱਸਾ ਕਰਾਂ ਦੇ ਰੂਪ ਵਿੱਚ ਉਗਰਾਹ ਲਿਆ ਜਾਂਦਾ þ ਜਿਸ ਕਰਕੇ ਰਾਜਾਂ ਵਿੱਚ ਕੇਂਦਰੀ ਸਕੀਮਾਂ ਤਹਿਤ ਗਰਾਂਟਾ ਦੇ ਕੇ ਕੇਂਦਰ ਕੋਈ ਅਹਿਸਾਨ ਨਹੀਂ ਕਰਦਾ ਕਿਉਂਕਿ ਗਰਾਂਟਾ ਲੈਣਾ ਰਾਜਾਂ ਦਾ ਹੱਕ þ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਸੱਤਾ ਦਾ ਕੇਂਦਰੀਕਰਨ ਕਰਕੇ ਰਾਜਾਂ ਨੂੰ ‘ਮੰਗਤੇ’ ਬਣਾ ਛੱਡਿਆ þ ਅਤੇ ਇਸੇ ਕਰਕੇ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਤੋਂ ਹੀ ਸੰਘੀ ਢਾਂਚੇ ਦੀ ਵਕਾਲਤ ਕਰਦਾ ਆ ਰਿਹਾ þ।   
ਮੁੱਖ ਮੰਤਰੀ ਨੇ ਇਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਕੇਂਦਰ ਅਤੇ ਰਾਜ ਵਿੱਚ ਸੱਤਾ ਹੋਣ ਦੇ ਬਾਵਜੂਦ ਹਿਸਾਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਕਾਂਗਰਸੀ ਉਮੀਦਵਾਰ ਦੀ ਜ਼ਮਾਨਤ ਜ਼ਬਤ ਹੋਣ ਦੀ ਘਟਨਾ ਸਿਆਸਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਵਾਪਰੀ þ ਅਤੇ ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੀ ਕਾਂਗਰਸੀ ਉਮੀਦਵਾਰਾਂ ਦਾ ਹਸ਼ਰ ਹਿਸਾਰ ਜ਼ਿਮਨੀ ਚੋਣ ਵਾਲਾ ਹੋਵੇਗਾ।  
ਮਹਿਲ ਕਲਾਂ ਦੇ ਵਾਸੀਆਂ ਦੀ ਚਿਰੋਕਣੀ ਮੰਗ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਮਹਿਲ ਕਲਾਂ ਨੂੰ ਸਬ ਤਹਿਸੀਲ ਬਨਾਉਣ ਦਾ ਐਲਾਨ ਕੀਤਾ ਅਤੇ ਇਸ ਦੇ ਨਾਲ ਹੀ ਉਨਾਂ ਕਿਹਾ ਕਿ ਮਹਿਲ ਕਲਾਂ ਹਲਕੇ ਦੇ ਸੰਗਰੂਰ ਜ਼ਿਲੇ ਵਿੱਚ ਪੈਂਦੇ ਪਿੰਡਾਂ ਵੱਲੋਂ ਬਰਨਾਲਾ ਜ਼ਿਲੇ ਵਿੱਚ ਸ਼ਾਮਲ ਹੋਣ ਬਾਰੇ ਮਤੇ ਭੇਜਣ ਤੋਂ ਬਾਅਦ ਇਹਨਾਂ ਪਿੰਡਾਂ ਨੂੰ ਬਰਨਾਲਾ ਜ਼ਿਲੇ ਵਿੱਚ ਬਿਨਾਂ ਕਿਸੇ ਦੇਰੀ ਦੇ ਸ਼ਾਮਲ ਕਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸਮੁੱਚੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਮਿਸਾਲੀ ਕਦਮ ੁੱਕੇ ਹਨ। ਉਨਾਂ ਕਿਹਾ ਕਿ ਮਹਿਲ ਕਲਾਂ ਦੇ ਵਿਕਾਸ ਲਈ 80 ਕਰੋੜ ਰੁਪਏ ਦੇ ਵਿਕਾਸ ਕਾਰਜ ਪਿਛਲੇ ਸਾਢੇ ਚਾਰ ਸਾਲ ਦੇ ਅਰਸੇ ਦੌਰਾਨ ਕੀਤੇ ਗਏ ਹਨ। ਮੁੱਖ ਮੰਤਰੀ ਨੇ  ਕਿਹਾ ਕਾਂਗਰਸ ਨੇ ਕਦੇ ਵੀ ਵਿਕਾਸ ਨੂੰ ਤਰਜੀਹ ਨਹੀਂ ਦਿੱਤੀ ਜਦਕਿ ਅਕਾਲੀ-ਭਾਜਪਾ ਸਰਕਾਰ ਨੇ ਇਕਨੁਕਾਤੀ ਏਜੰਡਾ ਵਿਕਾਸ ਨੂੰ ਹੀ ਮੁੱਖ ਰੱਖਿਆ ਹੋਇਆ þ। ਸ| ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਅਕਾਲੀ-ਭਾਜਪਾ ਗਠਜੋੜ ਨੂੰ ਮੁੜ ਸਤਾ ਵਿੱਚ ਲਿਆਦਾਂ ਜਾਵੇ ਤਾਂ ਜੋ ਸਾਡੀ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਾਸ ਕਾਰਜਾਂ ਨੂੰ ਪੂਰਾ ਕਰਕੇ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਇਆ ਜਾ ਸਕੇ।
ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਆਦੇਸ਼ ਦਿੱਤਾ ਕਿ ਪੰਚਾਇਤੀ ਜ਼ਮੀਨਾਂ ਨੂੰ ਟਿੳੂਬਵੈਲ ਕੁਨੈਕਸ਼ਨ ਦੇਣ ਲਈ ਡੀ|ਡੀ|ਪੀ|ਓ| ਅਤੇ ਐਕਸੀਅਨ ’ਤੇ ਅਧਾਰਿਤ ਕਮੇਟੀ ਕਾਇਮ ਕਰਕੇ 15 ਦਿਨਾਂ ਵਿੱਚ ਇਹ ਕੁਨੈਕਸ਼ਨ ਹਰ ਹਾਲਤ ਵਿੱਚ ਦਿੱਤੇ ਜਾਣ। ਇਸ ਮੌਕੇ ਉਨਾਂ ਨੇ ਮਹਿਲ ਕਲਾਂ ਹਲਕੇ ਦੇ 75 ਪਿੰਡਾਂ ਦੀਆਂ ਪੰਚਾਇਤਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਲਈ 9.14 ਕਰੋੜ ਦੀਆਂ ਗਰਾਂਟਾ ਦਿੱਤੀਆਂ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੀ ਮਾਈ ਭਾਗੋ ਵਿਦਿਆ ਸਕੀਮ ਅਧੀਨ ਬਰਨਾਲਾ ਜ਼ਿਲੇ ਦੇ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਦੇਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ 25 ਲੜਕੀਆਂ ਨੂੰ ਸਾਈਕਲ ਦਿੱਤੇ। ਇਸ ਮੁਹਿੰਮ ਤਹਿਤ ਬਰਨਾਲਾ ਜ਼ਿਲੇ ਵਿੱਚ ਕੁੱਲ 1512 ਸਾਈਕਲਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਮਹਿਲ ਕਲਾਂ ਦੇ ਸਾਰੇ ਪਿੰਡਾਂ ਦੀਆਂ ਖੇਡ ਕਲੱਬਾਂ ਨੂੰ ਜਿੰਮ ਅਤੇ ਖੇਡ ਕਿੱਟਾਂ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਰਾਜ ਸਭਾ ਮੈਂਬਰ ਸ੍ਰ| ਸੁਖਦੇਵ ਸਿੰਘ ਢੀਡਸਾਂ ਨੇ ਮਹਿਲ ਕਲਾਂ ਨੂੰ ਸਬ ਤਹਿਸੀਲ ਅਤੇ ਇਲਾਕੇ ਦੇ ਵਿਕਾਸ ਲਈ ਦਿੱਤੀਆਂ ਕਰੋੜਾਂ ਰੁਪਏ ਦੀਆਂ ਗਰਾਂਟਾ ਲਈ ਮੁੱਖ ਮੰਤਰੀ ਸ| ਪਰਕਾਸ਼ ਸਿੰਘ ਬਾਦਲ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਗੋਬਿੰਦ ਸਿੰਘ ਕਾਂਝਲਾ, ਵਿਧਾਇਕ ਸ੍ਰ| ਬਲਵੀਰ ਸਿੰਘ ਘੁੰਨਸ, ਸਾਬਕਾ ਵਿਧਾਇਕ ਸ੍ਰ| ਮਲਕੀਤ ਸਿੰਘ ਕੀਤੂ, ਸ਼੍ਰੋਮਣੀ ਕਮੇਟੀ ਮੈਂਬਰ ਗੋਬਿੰਦ ਸਿੰਘ ਲੌਗੋਵਾਲ, ਪਰਮਜੀਤ ਸਿੰਘ ਡਿਪਟੀ ਕਮਿਸ਼ਨਰ ਬਰਨਾਲਾ, ਡੀ|ਆਈ| ਜੀ| ਐਲ| ਕੇ| ਯਾਦਵ ਅਤੇ ਐਸ|ਐਸ|ਪੀ| ਸ੍ਰ| ਗੁਰਪ੍ਰੀਤ ਸਿੰਘ ਤੂਰ, ਸ਼੍ਰੋਮਣੀ ਕਮੇਟੀ ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ, ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ੁੰਘਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਵੀ ਮੌਜੂਦ ਸਨ।        

 

Translate »