ਅੰਮ੍ਰਿਤਸਰ, 5 ਨਵੰਬਰ – ਖਾਲਸਾ ਕਾਲਜ ਫਿਜ਼ੀਕਲ ਐਜ਼ੂਕੇਸ਼ਨ ਦੀ ਗਰਾਊਂਡ ਵਿੱਚ ਨੈਸ਼ਨਲ ਸਟਾਈਲ ਕਬੱਡੀ ਦਾ ਮੈਚ ਖਾਲਸਾ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਅਤੇ ਐਸ.ਐਸ. ਕਾਲਜ ਅੰਮ੍ਰਿਤਸਰ ਦੀਆਂ ਟੀਮਾਂ ਵਿਚਾਲੇ ਖੇਡਿਆ ਗਿਆ। ਇਹ ਇੰਟਰ ਕਾਲਜ ਕਬੱਡੀ ਦਾ ਨਾਕ-ਆਊਟ ਰਾਊਂਡ ਦਾ ਮੈਚ ਖਾਲਸਾ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ, ਹੇਰ (ਅੰਮ੍ਰਿਤਸਰ) ਦੀ ਟੀਮ ਨੇ ੪੪-੮ ਦੇ ਵੱਡੇ ਫਰਕ ਨਾਲ ਜਿੱਤਿਆ। ਇਸ ਮੌਕੇ ‘ਤੇ ਖਾਲਸਾ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਕਾਰਜਾਰੀ ਪ੍ਰਿੰਸੀਪਲ, ਡਾ. ਜਸਵਿੰਦਰ ਸਿੰਘ ਢਿੱਲੋਂ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਉਤਸ਼ਾਹ ਵਧਾਇਆ।