ਫਤਹਿਗੜ੍ਹ ਸਾਹਿਬ, 5 ਨਵੰਬਰ – ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫਸਰ ਸ੍ਰੀਮਤੀ ਅਰਵਿੰਦਰ ਕੌਰ ਨੇ ਦੱÎਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦੇਸ਼ ਜਾਣ ਦੇ ਇੱਛਕ ਨੌਜਵਾਨਾਂ ਲਈ ਪ੍ਰੀ-ਡਿਪਾਰਚਰ ਸਕੀਮ ਅਧੀਨ ਹੌਸਪਿਟੈਲਟੀ, ਰਿਟੇਲ ਮੈਨੇਜਮੈਂਟ, ਟੂਰਿਜ਼ਮ ਮੈਨੇਜਮੈਂਟ ਸਕੀਮ ਅਧੀਨ 3 ਮਹੀਨੇ ਦੀ ਮੁਫ਼ਤ ਟਰੇਨਿੰਗ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਾਰਥੀ 10ਵੀਂ ਪਾਸ ਜਾਂ ਇਸ ਤੋਂ ਵੱਧ ਪੜ੍ਹਿਆ ਲਿਖਿਆ ਹੋਣਾ ਚਾਹੀਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਟਰੇਨਿੰਗ ਵਿੱਚ ਸ਼ਾਮਲ ਹੋਣ ਲਈ ਤੁਰੰਤ ਆਪਣਾ ਅਰਜੀ ਫਾਰਮ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਦਫਤਰ ਵਿਖੇ ਜਮ੍ਹਾਂ ਕਰਵਾਉਣ।