ਹੁਸ਼ਿਆਰਪੁਰ, 5 ਨਵੰਬਰ – ਨਗਰ ਕੌਂਸਲ ਹੁਸ਼ਿਆਰਪੁਰ ਵਿੱਚ 102 ਕਰੋੜ ਰੁਪਏ ਦੀ ਲਾਗਤ ਨਾਲ 100 ਪ੍ਰਤੀਸ਼ਤ ਸੀਵਰੇਜ਼ ਸਿਸਟਮ ਦੀ ਸਹੂਲਤ ਮੁਹੱਈਆ ਕਰਾਉਣ ਲਈ ਸ਼ਹਿਰ ਵਿੱਚ ਜੰਗੀ ਪੱਧਰ ਤੇ ਕੰਮ ਚਲ ਰਿਹਾ ਹੈ ਅਤੇ ਇਹ ਦਸੰਬਰ 2011 ਤੱਕ ਪੂਰਾ ਕਰ ਲਿਆ ਜਾਵੇਗਾ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਪਿੱਪਲਾਂਵਾਲਾ ਵਿਖੇ ਵਾਰਡ ਨੰਬਰ 7 ਦੇ ਮੁਹੱਲਾ ਮਲਕੀਤ ਇਨਕਲੇਵ ਵਿਖੇ ਸੀਰਵੇਜ਼ ਸਿਸਟਮ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਚੇਅਰਮੈਨ ਨਗਰ ਸੁਧਾਰ ਟਰੱਸਟ ਹਰਜਿੰਦਰ ਸਿੰਘ ਧਾਮੀ, ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਐਡਵੋਕੇਟ ਜਵੇਦ ਸੂਦ, ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਸਤਨਾਮ ਸਿੰਘ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਸ੍ਰੀ ਸੂਦ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿੱਚ ਸ਼ਾਮਲ ਹੋਏ ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ਦਾ ਵਿਕਾਸ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰ: 7 ਦੇ ਰਹਿੰਦੇ ਇਲਾਕੇ ਵਿੱਚ ਸੀਵਰੇਜ਼ ਪਾਉਣ ਦਾ ਕੰਮ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ ਅਤੇ ਪੀਣ ਵਾਲਾ ਸਾਫ਼-ਸੁਥਰਾ ਪਾਣੀ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦੀ ਕਮੀ ਦੂਰ ਕਰਨ ਲਈ 17 ਹੋਰ ਨਵੇਂ ਟਿਊਬਵੈਲ ਲਗਾਏ ਜਾ ਰਹੇ ਹਨ ਅਤੇ ਨਵੇਂ ਬਣੇ ਮੁਹੱਲਿਆਂ ਵਿੱਚ ਪੱਕੀਆਂ ਗਲੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਐਸ ਡੀ ਓ ਰਵਿੰਦਰ ਸਿੰਘ, ਜੇ ਈ ਦਵਿੰਦਰ ਪਾਲ ਸਿੰਘ, ਸੁਸ਼ੀਲ ਬਾਂਸਲ, ਕਾਰਜਸਾਧਕ ਅਫ਼ਸਰ ਨਗਰ ਕੌਂਸਲ ਪਰਮਜੀਤ ਸਿੰਘ, ਮਿਉਂਸਪਲ ਇੰਜੀਨੀਅਰ ਪਵਨ ਸ਼ਰਮਾ, ਯਸ਼ਪਾਲ ਸ਼ਰਮਾ, ਸੁਰੇਸ਼ ਭਾਟੀਆ ਬੂੱਟ, ਜਰਨੈਲ ਸਿੰਘ ਧਾਮੀ, ਬਲਬੀਰ ਸਿੰਘ ਧਾਮੀ, ਲਖਬੀਰ ਸਿੰਘ, ਦਲਜੀਤ ਸਿੰਘ, ਤਜਿੰਦਰ ਸਿੰਘ, ਉਪਿੰਦਰ ਸਿੰਘ, ਹਰਪਿੰਦਰ ਸਿੰਘ, ਰਵਿੰਦਰ ਕੁਮਾਰ ਸ਼ਰਮਾ, ਵਰਿੰਦਰ ਕੁਮਾਰ, ਕੈਪਟਨ ਮਹਿੰਦਰ ਸਿੰਘ, ਪਰਮਜੀਤ ਸਿੰਘ ਸੈਣੀ, ਗੁਰਦੀਪ ਸਿੰਘ, ਕੌਂਸਲਰ ਸੁਰਜੀਤ ਸਿੰਘ ਬੰਗੜ, ਪ੍ਰੇਮ ਸਿੰਘ, ਸੂਬੇਦਾਰ ਬ੍ਰਿਜ ਲਾਲ, ਰਾਜ ਕੁਮਾਰ, ਬਲਬੀਰ ਚੰਦ ਬੈਂਸ, ਗੁਰਦਿਆਲ ਸਿੰਘ ਧਾਮੀ, ਗੁਰਮੁਖ, ਗਿਰਧਾਰੀ ਲਾਲ, ਬਿਹਾਰੀ ਅਤੇ ਹੋਰ ਪੰਤਵੰਤੇ ਹਾਜ਼ਰ ਸਨ।