ਲੁਧਿਆਣਾ, 5 ਨਵੰਬਰ – ਸ. ਹੀਰਾ ਸਿੰਘ ਗਾਬੜੀਆ ਜੇਲ੍ਹਾਂ, ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਛਪਾਈ ਤੇ ਲਿਖਣ ਸਮੱਗਰੀ ਮੰਤਰੀ ਪੰਜਾਬ ਨੇ ਦੱਸਿਆ ਕਿ ਈਦ-ਉੱਲ-ਜ਼ੂਹਾ (ਬਕਰੀਦ) ਦੇ ਤਿਉਹਾਰ ਨੂੰ ਮੁੱਖ ਰੱਖਦਿਆਂ 7 ਨਵੰਬਰ (ਦਿਨ ਸੌਮਵਾਰ) ਨੂੰ ਰਾਜ ਦੀਆਂ ਸਾਰੀਆਂ ਜੇਲ੍ਹਾਂ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਖੁੱਲੀਆਂ ਰੱਖੀਆਂ ਜਾਣਗੀਆਂ ਤਾਂ ਜੋ ਸਾਰੇ ਕੈਦੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਤਿਉਹਾਰ ਦੀ ਖੁਸ਼ੀ ਸਾਂਝੀ ਕਰ ਸਕਣ।
ਸ. ਗਾਬੜੀਆ ਨੇ ਦੱਸਿਆ ਕਿ ਇਸ ਸਬੰਧੀ ਰਾਜ ਦੀਆਂ ਸਾਰੀਆਂ ਜੇਲ੍ਹਾਂ ਦੇ ਸੁਪਰਡੈਂਟਾਂ ਨੂੰ ਜਰੂਰੀ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ ਅਤੇ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਉਹਨਾਂ ਦੱਸਿਆ ਕਿ ਈਦ-ਉੱਲ-ਜ਼ੂਹਾ (ਬਕਰੀਦ) ਦੇ ਤਿਉਹਾਰ ਦੀ ਮਹਾਨਤਾ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਉਹਨਾਂ ਮੁਸਲਮਾਨਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਇਹ ਪਵਿੱਤਰ ਤਿਓਹਾਰ ਆਪਸੀ ਭਾਈਚਾਰੇ ਅਤੇ ਮਿਲਵਰਤਨ ਦਾ ਚਿੰਨ੍ਹ ਹੈ, ਜੋ ਕਿ ਸਾਨੂੰ ਸਮਾਜ ਵਿਚ ਸ਼ਾਂਤੀ, ਸਹਿਨਸ਼ੀਲਤਾ ਇਕਸੁਰਤਾ, ਕੌਮੀ ਏਕਤਾ ਅਤੇ ਕੁਰਬਾਨੀ ਦਾ ਸੰਦੇਸ਼ ਵੀ ਦਿੰਦਾ ਹੈ।