November 5, 2011 admin

ਸਰਵ ਸਿੱÎਖਿਆ ਅਭਿਆਨ ਅਧੀਨ ਜ਼ਿਲ੍ਹੇ ਦੇ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਦੇ ਵਿਕਾਸ ਕਾਰਜਾਂ ਤੇ ਇਸ ਸਾਲ 9 ਕਰੋੜ 32 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ

ਫਤਹਿਗੜ੍ਹ ਸਾਹਿਬ, 5 ਨਵੰਬਰ  – ਸਕੂਲ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਇਸ ਸਾਲ ਸਰਵ ਸਿੱਖਿਆ ਅਭਿਆਨ ਅਧੀਨ ਜ਼ਿਲ੍ਹੇ ਦੇ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਦੇ ਵਿਕਾਸ ਕਾਰਜਾਂ ਤੇ 9 ਕਰੋੜ 32 ਲੱਖ ਰੁਪਏ  ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ  -ਕਮ-ਵਾਈਸ ਚੇਅਰਮੈਨ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਸ੍ਰ: ਸੁਖਦੇਵ ਸਿੰਘ ਨੇ ਸਕੂਲਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਰੀਖਣ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮੇਟੀ ਦੀ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 60 ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਵਾਲੇ ਪਖਾਨੇ ਉਸਾਰਨ ਲਈ 1 ਕਰੋੜ 20 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਲੜਕੀਆਂ ਨੂੰ ਸਿੱਖਿਆ ਲਈ ਉਤਸ਼ਾਹਤ ਕਰਨ ਵਾਸਤੇ ਸਰਵ ਸਿੱÎਖਆ ਅਭਿਆਨ ਅਧੀਨ 479 ਲੜਕੀਆਂ ਨੂੰ ਸਕੂਲਾਂ ਤੱਕ ਆਉਣ ਜਾਣ ਦੀ ਸਹੂਲਤ ਉਪਲਬਧ ਕਰਵਾਉਣ ਲਈ ਮੁਫ਼ਤ ਸਾਈਕਲ ਵੀ ਵੰਡੇ ਜਾ ਰਹੇ ਹਨ।

               ਏ.ਡੀ.ਸੀ. ਵਿਕਾਸ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੀਆਂ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਜ਼ਿਲ੍ਹੇ ਦੇ 134 ਸਕੂਲਾਂ ਵਿੱਚ ਪੜ੍ਹਦੀਆਂ 6552 ਲੜਕੀਆਂ ਨੂੰ ਕਿੱਤਾ ਮੁੱਖੀ ਕੋਰਸਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੜਕੀਆਂ ਦੇ ਆਤਮ ਵਿਸ਼ਵਾਸ਼ ਵਿੱਚ ਵਾਧਾ ਕਰਨ ਅਤੇ ਸਵੈ ਰੱਖਿਆ ਲਈ ਉਨ੍ਹਾਂ ਨੂੰ ਜੁਡੋ ਕਰਾਟੇ ਦੀ ਟਰੇਨਿੰਗ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਸਰਵ ਸਿੱਖਿਆ ਅਭਿਆਨ ਅਧੀਨ 16 ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਵਾਧੂ ਕਲਾਸ ਰੂਮਾਂ ਦੀ ਉਸਾਰੀ ਕੀਤੀ ਜਾ ਰਹੀ ਹੈ।

               ਵਾਈਸ ਚੇਅਰਮੈਨ ਨੇ ਸਰਵ ਸਿੱਖਿਆ ਅਭਿਆਨ ਅਧੀਨ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਬੰਧਤ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਕੋਆਰਡੀਨੇਟਰ ਸਰਵ ਸਿੱਖਿਆ ਅਭਿਆਨ ਸ: ਪਰਮਜੀਤ ਸਿੰਘ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ 10 ਦਿਨਾਂ ਦੇ ਅੰਦਰ -ਅੰਦਰ ਦਿੱਤੀ ਜਾਵੇ। ਉਨ੍ਹਾਂ ਅਧਿਆਪਕਾਂ ਨੂੰ ਤਾੜਨਾ ਕੀਤੀ ਕਿ ਸਕੂਲਾਂ ਦੇ ਕਿਸੇ ਵੀ ਵਿਕਾਸ ਕਾਰਜ ਵਿੱਚ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਸਕੂਲਾਂ ਦਾ ਬਿਨਆਦੀ ਢਾਂਚਾ ਹੀ ਵਿਦਿਆਰਥੀਆਂ ਦੇ ਭਵਿੱਖ ਦਾ ਆਧਾਰ ਬਣਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਪ੍ਰੇਰਤ ਕੀਤਾ ਕਿ ਉਹ ਖੁਦ ਪੂਰੀ ਜਿੰਮੇਵਾਰੀ ਨਾਲ ਵਿਦਿਆਰਥੀਆਂ ਪ੍ਰਤੀ ਆਪਣੇ ਫਰਜ ਨਿਭਾਉਣ ਅਤੇ ਵਿਦਿਆਰਥੀਆਂ ਵਿੱਚ ਜਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਨਾ ਦਾ ਸਰੋਤ ਬਣਨ ਕਿਉਂਕਿ ਅਧਿਆਪਕ ਹੀ ਦੇਸ਼ ਦੇ ਨਿਰਮਾਤਾ ਹੁੰਦੇ ਹਨ।

               ਇਸ ਮੀਟਿੰਗ ਵਿੱਚ ਕਮੇਟੀ ਦੇ ਮੈਂਬਰ ਸ੍ਰੀ ਜੁਆਏ ਕੋਟੀ, ਸ੍ਰ: ਦਵਿੰਦਰ ਸਿੰਘ ਉੱਪ ਮੰਡਲ ਇੰਜਨੀਅਰ, ਏ.ਪੀ.ਓ ਸ੍ਰ: ਅਰਵਿੰਦਰ ਪਾਲ ਸਿੰਘ ਨਾਗਰਾ, ਸਮੂਹ ਬਲਾਕ ਸਿੱਖਿਆ ਅਫਸਰਾਂ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀ ਵੀ ਸ਼ਾਮਲ ਹੋਏ।

Translate »