ਪਟਿਆਲਾ – ” ਬੱਚਿਆਂ ਨੂੰ ਪ੍ਰਤਿਭਾਸ਼ਾਲੀ ਬਣਾਉਣ ਵਿੱਚ ਸਿੱਖਿਆ ਦੇ ਨਾਲ ਨਾਲ ਸਭਿਆਚਾਰਕ ਗਤੀਵਿਧੀਆਂ ਦਾ ਵੀ ਵੱਡਾ ਯੋਗਦਾਨ ਹੁੰਦਾ ਹੈ ਇਸ ਲਈ ਅਧਿਆਪਕਾਂ ਅਤੇ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਸਭਿਆਚਾਰਕ ਗਤੀਵਿਧੀਆਂ ਤੇ ਪ੍ਰਤਿਭਾ ਖੋਜ ਮੁਕਾਬਲਿਆਂ ਲਈ ਸਮੇਂ ਸਮੇਂ ‘ਤੇ ਪ੍ਰੇਰਿਤ ਕਰਨ । ” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਕਾਸ ਗਰਗ ਨੇ ਬ੍ਰਿਟਿਸ਼ ਕੋ-ਐਡ ਸਕੂਲ ਦੇ ਸਲਾਨਾ ਸਮਾਰੋਹ ਦਾ ਸ਼ਮ੍ਹਾਂ ਰੌਸ਼ਨ ਕਰਕੇ ਉਦਘਾਟਨ ਕਰਨ ਉਪਰੰਤ ਬੱਚਿਆਂ ਤੇ ਮਾਪਿਆਂ ਦੇ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਬੱਚੇ ਵਿੱਚ ਕੋਈ ਨਾ ਕੋਈ ਹੁਨਰ ਹੁੰਦਾ ਹੈ ਇਸ ਲਈ ਬੱਚਿਆਂ ਦੇ ਬਹੁ ਪੱਖੀ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਨੂੰ ਬੱਚਿਆਂ ਵਿਚਲੇ ਹੁਨਰ ਨੂੰ ਪਛਾਣਦੇ ਹੋਏ ਉਨ੍ਹਾਂ ਨੂੰ ਸਹੀ ਸੇਧ ਦੇਣ ਲਈ ਉਨ੍ਹਾਂ ਦਾ ਮਾਰਗ ਦਰਸ਼ਨ ਕਰਨਾ ਚਾਹੀਦਾ ਹੈ । ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਸੂਫੀਆਨਾ ਕੱਵਾਲੀ ਪੇਸ਼ ਕੀਤੀ ਗਈ ਉਥੇ ਹੀ ਪੰਜਾਬ ਦਾ ਲੋਕ ਨਾਚ ਗਿੱਧਾ, ਫੈਂਸੀ ਡਰੈਸ ਮੁਕਾਬਲੇ ਅਤੇ ਹੋਰ ਕਈ ਆਈਟਮਾਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ । ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਅਰਚਨਾ ਗਰਗ, ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਰੋਜ਼ਾ, ਡਾਇਰੈਕਟਰ ਸ਼੍ਰੀ ਤਜਿੰਦਰ ਸਿੰਘ ਤੇਜੀ, ਸੇਵਾਮੁਕਤ ਕਰਨਲ ਕਰਮਿੰਦਰਾ ਸਿੰਘ, ਮੈਡਮ ਗਿੰਨੀ ਸਮੇਤ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ, ਸਕੂਲ ਸਟਾਫ ਤੇ ਵਿਦਿਆਰਥੀ ਵੀ ਹਾਜ਼ਰ ਸਨ ।