November 13, 2011 admin

ਰਾਈਟਰਜ਼ ਫੋਰਮ, ਕੈਲਗਰੀ-ਕੈਨੇਡਾ

ਰਾਈਟਰਜ਼ ਫੋਰਮ ਕੈਲਗਰੀ, ਦਾ ਮੁੱਖ ਉਦੇਸ਼ ਕੈਨੇਡਾ ਦੇ ਐਲਬਰਟਾ ਸੂਬੇ ਦੇ ਸ਼ਹਿਰ ਕੈਲਗਰੀ ਨਿਵਾਸੀ ਪੰਜਾਬੀ, ਹਿੰਦੀ, ਉਰਦੂ ਤੇ ਅੰਗ੍ਰੇਜ਼ੀ ਦੇ ਸਾਹਿਤ ਪ੍ਰੇਮੀਆਂ ਤੇ ਲਿਖਾਰੀਆਂ ਨੂੰ ਇਕ ਮੰਚ ਤੇ ਇਕੱਠੇ ਕਰਨਾ ਤੇ ਸਾਂਝਾ ਪਲੇਟਫਾਰਮ ਪ੍ਰਦਾਨ ਕਰਨਾ ਹੈ ਜੋ ਜੋੜਵੇਂ ਪੁਲ ਦਾ ਕੰਮ ਕਰੇਗਾ। ਸਾਹਿਤ ਰਾਹੀਂ ਬਣੀ ਇਹ ਸਾਂਝ, ਮਾਨਵੀ ਤੇ ਅਮਨ ਹਾਮੀਂ ਤਾਕਤਾਂ ਤੇ ਯਤਨਾਂ ਨੂੰ ਵੀ ਮਜ਼ਬੂਤ ਕਰੇਗੀ ਤੇ ਏਥੋਂ ਦੇ ਜੀਵਣ ਨਾਲ ਵੀ ਸਾਂਝ ਪਾਵੇਗੀ।
 

* ਰਾਈਟਰਜ਼ ਫੋਰਮ ਕੈਲਗਰੀ ਦੀ ਅਗਲੀ ਮਾਸਿਕ ਇਕੱਤਰਤਾ ਹਰ ਮਹੀਨੇ ਦੀ ਤਰਾਂ ਪਹਿਲੇ ਸ਼ਨਿਚਰਵਾਰ, 7 ਮਈ 2011 ਨੂੰ ਦੁਪਿਹਰ 2-00 ਤੋਂ ਸ਼ਾਮ 5-00 ਵਜੇ ਤਕ ਕੋਸੋ ਦੇ ਹਾਲ 102-3208, 8 ਐਵੇਨਿਊ ਵਿਚ ਹੋਵੇਗੀ। ਕੈਲਗਰੀ ਦੇ ਸਾਹਿਤ ਪ੍ਰੇਮੀਆਂ ਤੇ ਸਾਹਿਤਕਾਰਾਂ ਨੂੰ ਇਸ ਵੱਨ ਸਵੰਨੀ ਸਾਹਿਤਕ ਇਕੱਤਰਤਾ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਂਦਾ ਹੈ।

Translate »