ਹੁਸ਼ਿਆਰਪੁਰ – ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਹੁਸ਼ਿਆਰਪੁਰ ਨੂੰ ਦਿੱਤੇ ਗਏ 14.39 ਕਰੋੜ ਰੁਪਏ ਨਾਲ ਵਿਕਾਸ ਕਾਰਜ ਅਰੰਭ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਬੀਤੀ ਸ਼ਾਮ ਵਾਰਡ ਨੰ: 20,21 ਅਤੇ 22 ਵਿੱਚ ਪ੍ਰਭਾਤ ਚੌਕ ਤੋਂ ਕਮਾਲਪੁਰ ਚੌਕ ਤੱਕ 56.46 ਲੱਖ ਰੁਪਏ ਦੀ ਲਾਗਤ ਨਾਲ 40 ਫੁੱਟ ਚੌੜੀ ਸੜਕ ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਸੂਦ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ਹਿਰਾਂ ਦੀਆਂ ਸੜਕਾਂ, ਗਲੀਆਂ ਦੇ ਨਿਰਮਾਣ, ਸੀਵਰੇਜ਼ ਪਾਉਣ ਅਤੇ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਾਉਣ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿੱਚ 102 ਕਰੋੜ ਰੁਪਏ ਦੀ ਲਾਗਤ ਨਾਲ 100 ਪ੍ਰਤੀਸ਼ਤ ਸੀਵਰੇਜ ਸਿਸਟਮ ਪਾਇਆ ਜਾ ਰਿਹਾ ਹੈ ਅਤੇ 12 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ ਸ਼ਹਿਰ ਦੇ ਵੱਖ-ਵੱਖ 118 ਵਿਕਾਸ ਕਾਰਜਾਂ ਤੇ ਕੰਮ ਤੇਜ਼ੀ ਨਾਲ ਚਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹੱਲੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਆਉਣ ਵਾਲੀ ਮੁਸ਼ਕਲ ਨੂੰ ਦੇਖਦੇ ਹੋਏ ਇੱਕ ਹੋਰ ਨਵਾਂ ਟਿਊਬਵੈਲ ਜਲਦੀ ਹੀ ਲਗਾਇਆ ਜਾ ਰਿਹਾ ਹੈ।
ਇਸ ਮੌਕੇ ਤੇ ਸੁਰੇਸ਼ ਭਾਟੀਆ ਬਿੱਟੂ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਹਿੰਦੇ ਹੋਏ ਵਾਰਡ ਨੰ: 20,21 ਅਤੇ 22 ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਜ਼ਿਲ੍ਹਾ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਅਨੰਦਵੀਰ ਸਿੰਘ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਸਤੀਸ਼ ਸਰੀਨ, ਅਰੁਣ ਜਨੇਜਾ, ਸੁਧੀਰ ਸੂਦ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਕਮਲਜੀਤ ਸੇਤੀਆ ਨੇ ਸਟੇਜ ਸਕੱਤਰ ਵਜੋਂ ਭੂਮਿਕਾ ਨਿਭਾਈ। ਕੌਂਸਲਰ ਲਾਲਾ ਅਮਰ ਨਾਥ ਨੇ ਇਸ ਮੌਕੇ ਤੇ ਆਏ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਕਾਰਜਸਾਧਕ ਅਫ਼ਸਰ ਪਰਮਜੀਤ ਸਿੰਘ, ਮਿਉਂਸਪਲ ਇੰਜੀਨੀਅਰ ਪਵਨ ਸ਼ਰਮਾ, ਸਹਾਇਕ ਮਿਉਂਸਪਲ ਇੰਜੀ: ਹਰਪ੍ਰੀਤ ਸਿੰਘ, ਯਸ਼ਪਾਲ ਕੌੜਾ, ਮੀਤ ਪ੍ਰਧਾਨ ਭਾਜਪਾ ਸਰਬਜੀਤ ਕੌਰ, ਵਿਨੋਦ ਪਰਮਾਰ, ਹਰਮੇਸ਼ ਲਾਲ, ਕੌਂਸਲਰ ਸੁਕਲਾ ਦੇਵੀ ਸ਼ਰਮਾ, ਸਾਬਕਾ ਕੌਂਸਲਰ ਸ਼ਾਮਾ ਰਾਣੀ, ਯਸ਼ਪਾਲ ਸ਼ਰਮਾ, ਹਰੀ ਕਿਸ਼ਨ ਧਾਮੀ, ਬਲਵਿੰਦਰ ਕੌਰ, ਸਤੀਸ਼ ਸਰੀਨ, ਮੁਹਿੰਦਰਪਾਲ ਧੀਮਾਨ, ਰਵਿੰਦਰ ਅਗਰਵਾਲ, ਹਰਪਾਲ ਸਿੰਘ ਪੁਰੀ, ਸਤਬੀਰ ਸਿੰਘ, ਸੁਰੇਸ਼ ਤਿਵਾੜੀ, ਰਿਕੀ ਕਟਾਰੀਆ, ਸੁਨੀਲ ਸ਼ਰਮਾ, ਕ੍ਰਿਸ਼ਨ ਅਰੋੜਾ, ਅਸ਼ਵਨੀ ਕਾਲੀਆ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।