November 13, 2011 admin

ਪੰਜਾਬੀ ਪ੍ਰਬੋਧ ਦੀ ਵਿਸ਼ੇਸ਼ ਪ੍ਰੀਖਿਆ 15 ਨਵੰਬਰ ਨੂੰ ਹੋਵੇਗੀ

ਪਟਿਆਲਾ – ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਵੱਲੋਂ ਪੰਜਾਬੀ ਪ੍ਰਬੋਧ ਦੀ ਪ੍ਰੀਖਿਆ 15 ਨਵੰਬਰ (ਮੰਗਲਵਾਰ) ਨੂੰ ਲਈ ਜਾ ਰਹੀ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਬਲਵੀਰ ਕੌਰ ਨੇ ਦੱਸਿਆ ਹੈ ਕਿ ਜਿਹੜੇ ਉਮੀਦਵਾਰ ਦਸਵੀਂ ਜਮਾਤ ਤੱਕ ਪੰਜਾਬੀ ਦਾ ਵਿਸ਼ਾ ਪਾਸ ਹੋਣ ਦੀ ਯੋਗਤਾ ਨਾ ਰੱਖਦੇ ਹੋਣ ਉਨ੍ਹਾਂ ਉਮੀਦਵਾਰਾਂ ਲਈ ਇਹ ਇੱਕ ਸੁਨਹਿਰੀ ਮੌਕਾ ਹੈ । ਇਸ ਪ੍ਰੀਖਿਆ ਲਈ ਵਿਭਾਗ ਵੱਲੋਂ ਨਿਰਧਾਰਤ ਪ੍ਰੀਖਿਆ ਫਾਰਮ 11 ਨਵੰਬਰ ਤੱਕ ਵਿਭਾਗ ਦੇ ਮੁੱਖ ਦਫਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ ਪਟਿਆਲਾ ਵਿਖੇ ਜਮ੍ਹਾਂ ਕਰਵਾਏ ਜਾ ਸਕਦੇ ਹਨ ।
ਡਾਇਰੈਕਟਰ ਭਾਸ਼ਾ ਵਿਭਾਗ ਨੇ ਦੱਸਿਆ ਹੈ ਕਿ ਪੰਜਾਬ ਅਰਬਨ ਪਲਾਨਿੰਗ ਐਂਡ ਡਵੈਲਪਮੈਂਟ ਅਥਾਰਟੀ (ਪੁੱਡਾ) ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਕੁਝ ਅਸਾਮੀਆਂ ਦੀ ਭਰਤੀ ਲਈ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ ਜਿਨ੍ਹਾਂ ਵਿੱਚ ਬਿਨੈ-ਪੱਤਰ ਦੇਣ ਦੀ ਅੰਤਿਮ ਤਾਰੀਖ 17/18 ਨਵੰਬਰ ਹੈ । ਇਸ ਸੰਦਰਭ ਵਿੱਚ ਜਿਹੜੇ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਨਿਰਧਾਰਿਤ ਮੈਟ੍ਰਿਕ ਪੱਧਰ ਦੀ ਪੰਜਾਬੀ ਪਾਸ ਦੀ ਯੋਗਤਾ ਨੂੰ ਪੂਰਾ ਨਹੀਂ ਕਰਦੇ ਉਹ ਇਸ ਪ੍ਰੀਖਿਆ ਦਾ ਲਾਭ ਉਠਾ ਸਕਦੇ ਹਨ । ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਪ੍ਰੀਖਿਆ ਦੀ ਫੀਸ 500 ਰੁਪਏ ਹੋਵੇਗੀ ਜੋ ਭਾਸ਼ਾ ਵਿਭਾਗ ਦੇ ਮੁੱਖ ਦਫਤਰ ਪਟਿਆਲਾ ਵਿਖੇ ਨਕਦ ਜਮ੍ਹਾਂ ਕਰਵਾਈ ਜਾ ਸਕਦੀ ਹੈ ।

Translate »