November 13, 2011 admin

ਪੰਜਾਬ ਵਿਚ ਕਰਵਾਏ ਗਏ ਇਤਿਹਾਸਕ ਵਿਕਾਸ ਕਾਰਜਾਂ ਦੇ ਬਲਬੂਤੇ ‘ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਿੱਸਾ ਲਵੇਗੀ

ਗੁਰਦਾਸਪੁਰ – ਅਕਾਲੀ ਭਾਜਪਾ ਗਠਜੋੜ ਸਰਕਾਰ ਆਪਣੇ ਸਾਢੇ 4 ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਕਰਵਾਏ ਗਏ ਇਤਿਹਾਸਕ ਵਿਕਾਸ ਕਾਰਜਾਂ ਦੇ ਬਲਬੂਤੇ ‘ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਿੱਸਾ ਲਵੇਗੀ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਅਕਾਲੀ ਭਾਜਪਾ ਗਠਜੋੜ ਮੁੜ ਤੋਂ ਸਰਕਾਰ ਬਣਾਏਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ. ਗੁਰਬਚਨ ਸਿੰਘ ਬੱਬੇਹਾਲੀ ਵਿਧਾਇਕ ਹਲਕਾ ਗੁਰਦਾਸਪੁਰ ਨੇ ਨਜਦੀਕੀ ਪਿੰਡ ਗੋਤਪੋਕਰ ‘ਚ ਨਵੀਆਂ ਬਣਾਈਆਂ ਜਾ ਰਹੀਆਂ 2 ਧਰਮਸ਼ਾਲਾਂ ਦੇ ਨੀਂਹ ਪੱਥਰ ਰੱਖਣ ਤੋ ਬਾਅਦ ਜਨਤਕ ਇੱਕਠ ਨੂੰ ਸੰਬੋਧਨ ਕਰਦਿਆ ਕੀਤਾ।  ਉਨ੍ਹਾਂ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਲੋਕਾਂ ਦੇ ਜੀਵਨ  ਪੱਧਰ ਨੂੰ ਉਚਾ ਚੁੱਕਣ ਲਈ ਜਰੂਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹਨਾ ਨੇ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ ਅਤੇ ਗੁਰਦਾਸਪੁਰ ਹਲਕੇ ਦੇ ਵਿਕਾਸ ਲਈ Îਬਿਨ੍ਹਾਂ ਪੱਖਪਾਤ ਦੇ ਚਹੁ ਮੁਖੀ ਵਿਕਾਸ ਕਾਰਜ ਕਰਵਾਏ ਗਏ ਹਨ। ਸ. ਬੱਬੇਹਾਲੀ ਨੇ ਅੱਗੇ ਕਿਹਾ ਕਿ ਪਿੰਡ ‘ਚ ਰਹਿੰਦੇ ਕ੍ਰਿਸ਼ਚਿਅਨ ਅਤੇ ਹਰੀਜਨ ਭਾਈਚਾਰੇ ਨੂੰ 1-1 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਸੀ ਜਿਸ ਨਾਲ ਕ੍ਰਿਸ਼ਚਿਅਨ ਅਤੇ ਹਰੀਜਨ ਭਾਈਚਾਰੇ ਦੀਆਂ ਧਰਮਸ਼ਾਲਾਵਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿੰਡ ਵਿਚ ਜੋ ਮੰਡੀ ਬੋਰਡ ਵਲੋਂ ਸੜਕ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਉਸ ਨੂੰ ਜਲਦ ਹੀ ਪੂਰਾ ਕਰ ਦਿੱਤਾ ਜਾਵੇਗਾ ਅਤੇ ਜੋ ਗਰੀਬ ਛੋਟੇ ਘਰਾਂ ਵਿਚ ਰਹਿੰਦੇ ਹਨ ਉਨ੍ਹਾਂ ਨੂੰ 4-4 ਮਰਲੇ ਦੇ ਪਲਾਟ ਜਲਦ ਦਿੱਤੇ ਜਾਣਗੇਂ।  ਉਨ੍ਹਾਂ ਨੇ ਪਿੰਡ ਦੀਆਂ ਗਲੀਆਂ, ਨਾਲੀਆਂ ਦੇ ਨਿਰਮਾਣ ਲਈ ਪੰਚਾਇਤ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।  ਇਸ ਮੌਕੇ ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ ਸਰਪੰਚ, ਹਰਜਿੰਦਰ ਸਿੰਘ ਸਰਪੰਚ ਗੋਤਪੋਕਰ, ਰਣਬੀਰ ਸਿੰਘ ਸਰਪੰਚ, ਗੁਰਨਾਮ ਸਿੰਘ ਅਤੇ ਸਮੂਹ ਮੈਂਬਰ ਪੰਚਾਇਤ ਹਾਜ਼ਰ ਸਨ।

Translate »