November 13, 2011 admin

ਸ੍ਰ: ਦੀਪਇੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦੂਜਾ ਵਿਸ਼ਵ ਕੱਪ ਕਬੱਡੀ 2011 ਦੇ ਸਬੰਧ ਵਿੱਚ ਚਾਰ ਵਿਸ਼ੇਸ਼ ਮੈਚ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ 14 ਨਵੰਬਰ 2011 ਨੁੰ ਕਰਵਾਏ ਜਾਣਗੇ

ਹੁਸ਼ਿਆਰਪੁਰ – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਦੂਜਾ ਵਿਸ਼ਵ ਕੱਪ ਕਬੱਡੀ  1 ਨਵੰਬਰ ਤੋਂ 20 ਨਵੰਬਰ 2011 ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰਵਾਇਆ ਜਾ ਰਿਹਾ ਹੈ ਅਤੇ 14 ਨਵੰਬਰ ਨੂੰ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਦੁਪਹਿਰ 12-30 ਤੋਂ  ਸ਼ਾਮ 5-15 ਤੱਕ ਚਾਰ ਮੈਚ ਖੇਡੇ ਜਾਣਗੇ। ਇਨ੍ਹਾਂ ਕਬੱਡੀ ਮੈਚਾਂ ਨੂੰ ਸੁਚੱਜੇ ਢੰਗ ਨਾਲ ਕਰਾਉਣ ਲਈ ਅੱਜ ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਅਤੇ ਆਊਟਡੋਰ ਸਟੇਡੀਅਮ ਵਿਖੇ  ਜ਼ਿਲ੍ਹੇ ਦੇ ਵਿਧਾਇਕਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਹੋਈ।
  ਸ੍ਰ: ਦੀਪਇੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦੂਜਾ ਵਿਸ਼ਵ ਕੱਪ ਕਬੱਡੀ 2011 ਦੇ ਸਬੰਧ ਵਿੱਚ ਚਾਰ ਵਿਸ਼ੇਸ਼ ਮੈਚ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ 14 ਨਵੰਬਰ 2011 ਨੁੰ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਮਹਿਲਾਵਾਂ ਦਾ ਯੂ ਐਸ ਏ ਅਤੇ ਤੁਰਕਮੇਨਿਸਤਾਨ ਦਰਮਿਆਨ ਇੱਕ ਮੈਚ ਖੇਡਿਆ ਜਾਵੇਗਾ ਜਦਕਿ ਪੁਰਸ਼ਾਂ ਦਾ ਯੂ ਐਸ ਏ ਅਤੇ ਸ੍ਰੀਲੰਕਾ, ਇਟਲੀ ਅਤੇ ਨਾਰਵੇ, ਅਰਜਨਟੀਨਾ ਅਤੇ ਸਪੇਨ ਦਰਮਿਆਨ ਤਿੰਨ ਮੈਚ ਖੇਡੇ ਜਾਣਗੇ।  ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਨ੍ਹਾਂ ਮੈਚਾਂ ਵਿੱਚ ਐਂਟਰੀ ਮੁਫ਼ਤ ਹੈ । ਇਸ ਲਈ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਮੈਚ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ।  ਉਨ੍ਹਾਂ ਇਨ੍ਹਾਂ ਮੈਚਾਂ ਨੂੰ ਸੁਚੱਜੇ ਢੰਗ ਨਾਲ ਕਰਾਉਣ ਲਈ ਜ਼ਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਚਾਂ ਦੌਰਾਨ ਲੋਕਾਂ ਦਾ ਮਨੋਰੰਜਨ ਕਰਨ ਲਈ ਮੰਗੀ ਮਾਹਲ ਕਲਾਕਾਰ ਦੀ ਪਾਰਟੀ ਵਿਸ਼ੇਸ਼ ਤੌਰ ਤੇ ਪਹੁੰਚ ਰਹੀ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਜ਼ਿਲ੍ਹੇ ਦੇ ਐਮ ਐਲ ਏ ਸਾਹਿਬਾਨ, ਅਕਾਲੀ-ਭਾਜਪਾ ਦੇ ਆਗੂਆਂ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਇਨ੍ਹਾਂ ਕਬੱਡੀ ਮੈਚਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸਹਿਯੋਗ ਦੇਣ ਲਈ ਕਿਹਾ।
 ਇਸ ਮੌਕੇ ਤੇ ਸਰਵਸ੍ਰੀ ਬਲਕਾਰ ਸਿੰਘ ਸਿੱਧੂ ਐਸ ਐਸ ਪੀ ਹੁਸ਼ਿਆਰਪੁਰ, ਦੇਸ ਰਾਜ ਸਿੰਘ ਧੁੱਗਾ ਮੁੱਖ ਸੰਸਦੀ ਸਕੱਤਰ ਲੋਕ ਨਿਰਮਾਣ, ਸੋਹਨ ਸਿੰਘ ਠੰਡਲ ਵਿਧਾਇਕ ਹਲਕਾ ਮਾਹਿਲਪੁਰ, ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ, ਬਲਬੀਰ ਸਿੰਘ ਮਿਆਣੀ ਸਾਬਕਾ ਮੰਤਰੀ ਪੰਜਾਬ, ਜਸਜੀਤ ਸਿੰਘ ਥਿਆੜਾ, ਜਥੇਦਾਰ ਤਾਰਾ ਸਿੰਘ ਸੱਲ੍ਹਾ, ਬਲਬੀਰ ਸਿੰਘ ਕੁਰਾਲਾ, ਅਰਵਿੰਦਰ ਸਿੰਘ ਰਸੂਲਪੁਰ, ਮਨਜੀਤ ਸੀਕਰੀ, ਅਮਰਜੀਤ ਸਿੰਘ ਚੌਹਾਨ, ਜਗਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਜਪਾ, ਕ੍ਰਿਪਾਲ ਸਿੰਘ, ਹਰਜਿੰਦਰ ਸਿੰਘ ਧਾਮੀ, ਸਤਵਿੰਦਰ ਪਾਲ ਸਿੰਘ ਢੱਟ, ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਵਿਨੇ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ), ਰਾਹੁਲ ਚਾਬਾ ਐਸ ਡੀ ਐਮ ਮੁਕੇਰੀਆਂ, ਪੀ ਪੀ ਸਿੰਘ ਐਸ ਡੀ ਐਮ ਦਸੂਹਾ, ਰਣਜੀਤ ਕੌਰ ਐਸ ਡੀ ਐਮ ਗੜ੍ਹਸ਼ੰਕਰ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਆਰ ਐਸ ਬੈਂਸ ਐਕਸੀਅਨ ਲੋਕ ਨਿਰਮਾਣ ਵਿਭਾਗ, ਵਿਜੇ ਕੁਮਾਰ ਜ਼ਿਲ੍ਹਾ ਖੇਡ ਅਫ਼ਸਰ, ਮਨਜੀਤ ਸਿੰਘ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਇੰਦਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਮਨਜੀਤ ਸਿੰਘ ਤਹਿਸੀਲਦਾਰ ਹੁਸ਼ਿਆਰਪੁਰ, ਕੁਲਦੀਪ ਸਿੰਘ ਡਿਪਟੀ ਜ਼ਿਲ੍ਹਾ ਖੇਡ ਅਫ਼ਸਰ, ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Translate »