November 13, 2011 admin

ਗਰਲਜ ਕਾਲਜ ਫਿਰੋਜ਼ਪੁਰ ਵਿਖੇ ਕੋਮੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ ਗਿਆ

ਫਿਰੋਜ਼ਪੁਰ – ਮਾਨਯੋਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਸ੍ਰੀਮਤੀ ਰੇਖਾ ਮਿੱਤਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਦੇਵ ਸਮਾਜ  ਗਰਲਜ ਕਾਲਜ ਫਿਰੋਜ਼ਪੁਰ ਵਿਖੇ  ਕੋਮੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸੈਮੀਨਾਰ ਦੀ ਪ੍ਰਧਾਨਗੀ ਸ੍ਰ:ਕਰਨੈਲ ਸਿੰਘ, ਸਿਵਲ ਜੱਜ ( ਸੀਨੀਅਰ ਡਵੀਜਨ) ਨੇ ਕੀਤੀ। ਇਸ ਮੌਕੇ ਸ੍ਰੀ ਸੁਰਿੰਦਰ ਸਚਦੇਵਾ ਏ.ਡੀ.ਏ ( ਲੀਗਲ ਸਰਵਿਸ) , ਸ੍ਰੀ ਕੇ.ਡੀ.ਸਿਆਲ ਪ੍ਰਧਾਨ ਬਾਰ ਕੌਂਸਲ, ਸ੍ਰ:ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਅਤੇ ਸ੍ਰੀਮਤੀ ਡਾ ਮਧੂ ਪਰਾਸ਼ਰ ਪਿੰ੍ਰਸੀਪਲ ਦੇਵ ਸਮਾਜ ਕਾਲਜ ਨੇ ਆਪਣੇ ਵਿਚਾਰ ਸਾਂਝੇ ਕੀਤੇ। ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਵਾਲੀ ਰਾਹੀ ਕੀਤਾ ਗਿਆ । ਇਸ ਮੌਕੇ ਸ੍ਰੀ ਪ੍ਰਦੀਪ ਸਿੰਘ, ਸ੍ਰੀ ਸੁਖਵਿੰਦਰ ਸਿੰਘ, ਸ੍ਰੀ ਹਰੀਸ਼ ਕੁਮਾਰ,ਮਿਸ ਗੁਰਪ੍ਰੀਤ ਕੌਰ ( ਸਾਰੇ ਜੁਡੀਸ਼ੀਅਲ ਮੈਜਿਸਟਰੇਟ) ਸ੍ਰੀ ਜੇ.ਐਸ.ਥਿੰਦ ਸਕੱਤਰ ਬਾਰ, ਸ੍ਰੀ ਅਸ਼ਵਨੀ ਜੈਨ ਅਤੇ ਸ੍ਰੀ ਵਿਨੋਦ ਕੁਮਾਰ ਵਕੀਲ, ਪੈਰਾ-ਲੀਗਲ ਵਲੰਟੀਅਰਜ਼ ਸਮੂੰਹ ਕਾਲਜ ਸਟਾਫ ਅਤੇ ਵੰਡੀ ਗਿਣਤੀ ਵਿਚ ਵਿਦਿਆਰਥੀ ਸ਼ਾਮਲ ਹੋਏ। ਪ੍ਰੋਗਰਾਮ ਦਾ ਸੰਚਾਲਨ ਡਾ:ਅੰਬੁਜ਼ ਸ਼ਰਮਾ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ।
ਇਸ ਮੌਕੇ ਸੈਮੀਨਾਰ ਦੀ ਸ਼ੁਰਆਤ ਕਰਦੇ ਹੋਏ ਸ੍ਰੀ ਸੁਰਿੰਦਰ ਸਚਦੇਵਾ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਦਿਵਸ ਦੀ ਮਹੱਤਤਾ ਬਾਰੇ, ਮੁੱਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਅਤੇ ਔਰਤਾਂ ਦੇ ਅਧਿਕਾਰਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
ਸ੍ਰ:ਕਰਨੈਲ ਸਿੰਘ ਸਿਵਲ ਜੱਜ( ਸੀਨੀਅਰ ਡਵੀਜਨ) ਵੱਲੋਂ ਲੋਕ ਅਦਾਲਤਾਂ ਰਾਹੀਂ ਜਲਦੀ ਅਤੇ ਸਸਤਾਂ ਨਿਆਂ ਦੇਣ ਬਾਰੇ ਕਾਨੂੰਨੀ ਜਾਗੂਰਕਤਾ ਮੁਹਿੰਮ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰ, ਜ਼ਿਲ੍ਹਾ ਕਾਨੂੰਨੀ ਸੇਵਵਾਂ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਿਸ ਵਿਚ ਕਾਲਜਾਂ ਅਤੇ ਸਕੂਲਾਂ ਵਿਚ ਲੀਗਲ ਲਿਟਰੇਸੀ ਕਲੱਬਾਂ ਦੀ ਸਥਾਪਨਾ, ਪਿੰਡ-ਪੱਧਰ ਤੱਕ ਬਨਾਏ ਜਾਣ ਵਾਲੇ ਲੀਗਲ ਏਡ ਕਲੀਨਿਕਾਂ ਬਾਰੇ ਵਿਚਾਰ ਪੇਸ਼ ਕੀਤੇ। ਉਨ੍ਹਾ ਕਿਹਾ ਕਿ ਮਾਨਯੋਗ ਸ੍ਰੀਮਤੀ ਰੇਖਾ ਮਿੱਤਲ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਦੀ ਪ੍ਰੇਰਨਾਂ ਹੇਠ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਮੌਲਿਕ ਕਾਨੂੰਨੀ ਅਧਿਕਾਰਾਂ ਅਤੇ ਫਰਜਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਤਾਂ ਜੋ ਇੱਕ ਚੰਗੇ ਸਮਾਜ ਦੀ ਸਿਰਜਣਾ ਕਰ ਸਕੀਏ।
ਇਸ ਮੌਕੇ ਵਿਦਿਆਰਥਣਾਂ ਨੂੰ ਪ੍ਰਚਾਰ ਸਮੱਗਰੀ ਵੀ ਵੰਡੀ ਗਈ, ਅੰਤ ਵਿਚ ਮੈਡਮ ਮਧੂ ਪਰਾਸ਼ਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਅਜਿਹਾ ਪੋਗਰਾਮ ਕਰਵਾਉਂਦੇ ਰਹਿਣ ਦਾ ਪ੍ਰਣ ਵੀ ਲਿਆ ਗਿਆ ਤਾਂ ਜੋ  ਲੜਕੀਆਂ ਨੂੰ ਵਿਸ਼ੇਸ ਤੌਰ ‘ਤੇ ਜਾਗਰੂਕ ਕੀਤਾ ਜਾ ਸਕੇ।

Translate »