November 13, 2011 admin

ਆਗਾਮੀ ਵਿਧਾਨ ਸਭਾ ਚੋਣਾਂ ਲੜੇਗੀ ਤੇ ਮੁੜ ਇਤਿਹਾਸਕ ਜਿੱਤ ਪ੍ਰਾਪਤ ਕਰਕੇ ਨਵਾਂ ਇਤਿਹਾਸ ਸਿਰਜੇਗੀ

ਗੁਰਦਾਸਪੁਰ – ਅਕਾਲੀ-ਭਾਜਪਾ ਗਠਬੰਧਨ ਸਰਕਾਰ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਕਰਵਾਏ ਗਏ ਇਤਿਹਾਸਕ ਵਿਕਾਸ ਕਾਰਜਾਂ ਦੇ ਬਲਬੂਤੇ ‘ਤੇ ਆਗਾਮੀ ਵਿਧਾਨ ਸਭਾ ਚੋਣਾਂ ਲੜੇਗੀ ਤੇ ਮੁੜ ਇਤਿਹਾਸਕ ਜਿੱਤ ਪ੍ਰਾਪਤ ਕਰਕੇ ਨਵਾਂ ਇਤਿਹਾਸ ਸਿਰਜੇਗੀ। ਇਨਾ ਸ਼ਬਦਾਂ ਦਾ ਪ੍ਰਗਟਾਵਾ ਸ. ਸੇਵਾ ਸਿੰਘ ਸੇਖਵਾਂ ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਨੇ ਸ. ਗੁਰਬਚਨ ਸਿੰਘ ਬੱਬੇਹਾਲੀ ਵਿਧਾਇਕ ਵਲੋਂ ਆਪਣੇ ਜੱਦੀ ਪਿੰਡ ਬੱਬੇਹਾਲੀ ਵਿਖੇ 1 ਕਰੋੜ 32 ਲੱਖ ਰੁਪਏ ਦੇ ਚੈੱਕ 105 ਗ੍ਰਾਮ ਪੰਚਾਇਤਾਂ ਨੂੰ ਵੰਡਣ ਅਤੇ ਸ. ਸੇਖਵਾਂ ਨੂੰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸ਼ਾਨਦਾਰ ਜਿੱਤ ਦਿਵਾਉਣ ‘ਤੇ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਆਯੋਜਿਤ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਸ. ਸੇਖਵਾਂ ਨੇ ਸੰਬੋਧਨ ਕਰਦਿਆਂ ਅੱਗੇ ਕਿਹਾ ਕਿ ਸ. ਗੁਰਬਚਨ ਸਿੰਘ ਬੱਬੇਹਾਲੀ ਵਲੋ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਇਮਾਨਦਾਰੀ ਅਤੇ ਪੂਰੀ ਤਾਕਤ ਨਾਲ ਗੁਰਦਾਸਪੁਰ ਹਲਕੇ ਤੋਂ ਆਪਣੇ ਵਰਕਰਾਂ ਤੇ ਸਮਰਥਕਾਂ ਨਾਲ ਸ਼ਰੋਮਣੀ ਕਮੇਟੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਿਵਾਉਣ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਸ. ਬੱਬੇਹਾਲੀ ਅਤੇ ਉਨਾ ਦੇ ਵਰਕਰਾਂ ਦੇ ਹਮੇਸ਼ਾਂ ਰਿਣੀ ਰਹਿਣਗੇ, ਜਿਨਾ ਨੇ ਉਨਾ ਨੂੰ ਸਿੱਖ ਪੰਥ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਉਨਾ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਦੀਆਂ ਲੋਕ ਪੱਖੀ ਅਤੇ ਦੂਰ ਅੰਦੇਸੀ ਨੀਤੀਆਂ ਕਾਰਨ ਸੂਬੇ ਦੇ ਹੋਏ ਸਰਬਪੱਖੀ ਵਿਕਾਸ ਕਾਰਜਾਂ ਸਦਕਾ ਸ਼ਰੋਮਣੀ ਅਕਾਲੀ ਦਲ ਤੇ ਭਾਜਪਾ ਗਠਬੰਧਨ ਸਰਕਾਰ ਮੁੜ ਸੱਤਾ ਵਿੱਚ ਆਵੇਗੀ। ਉਨਾ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਵੀ ਵਿੱਦਿਅਕ ਸਿੱਖਿਆ ਪਾਲਿਸੀ ਤਹਿਤ ਇੱਕ ਰਿਕਰੂਟਮੈਟ ਬੋਰਡ ਦਾ ਗਠਨ ਕੀਤਾ ਜਾਵੇਗਾ ਜੋ ਕਿ ਆਜ਼ਾਦ ਤੇ ਨਿਰਪੱਖ ਕਾਨੂੰਨੀ ਦਰਜਾ ਪ੍ਰਾਪਤ ਬਾਡੀ ਹੋਵੇਗੀ ਅਤੇ ਇਸ ਬੋਰਡ ਵਲੋ ਰਾਜ ਦੇ ਸਕੂਲਾ ਵਿੱਚ ਖਾਲੀ ਹੋਣ ਵਾਲੀਆਂ ਆਸਾਮੀਆ ‘ਤੇ ਇੱਕ ਮਹਿਨੇ ਦੇ ਅੰਦਰ-ਅੰਦਰ ਨਵੀ ਭਰਤੀ ਅਤੇ ਬਣਦੀਆਂ ਤਰੱਕੀਆਂ ਭਰੀਆਂ ਜਾਣੀਆਂ ਜਰੂਰੀ ਹੋਣਗੀਆਂ। ਉਨਾ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ਵੀਕਰਨ ਦੇ ਮੁਕਾਬਲੇ ਦੀ  ਬੱਚਿਆ ਨੂੰ ਵਿੱਦਿਆ ਮੁਹੱਈਆ ਕਰਵਾਉਣ ਲਈ ਸਿਲੇਬਸ ਕਮੇਟੀ ਅਤੇ ਬੱਚਿਆ ਵਿੱਚ ਸਾਹਿਤ ਪੜ੍ਹਣ ਦੀ ਰੁਚੀ ਪੈਦਾ ਕਰਨ ਲਈ ਲਾਇਬ੍ਰੇਰੀ ਐਕਟ ਬਣਾਉਣ ਲਈ ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ। ਲਾਇਬ੍ਰੇਰੀ ਐਕਟ ਤਹਿਤ ਹਰੇਕ ਪਿੰਡ ਵਿੱਚ ਇੱਕ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ ਅਤੇ ਉਸ ਵਿੱਚ ਤਿੰਨ ਭਸ਼ਾਵਾ ਵਿੱਚ ਕਿਤਾਬਾ, ਅਖਬਾਰਾ ਅਤੇ ਉੱਚ ਮਿਆਰੀ ਮੈਗਜੀਨਾ ਦੀ ਵਿਵਸਥਾ ਕੀਤੀ ਜਾਵੇਗੀ ਅਤੇ ਹਰੇਕ ਲਾਇਬ੍ਰੇਰੀ ਵਿੱਚ ਕੰਪਿਊਟਰ ਲਗਾ ਕੇ ਇੰਟਰਨੈਟ ਨਾਲ ਜੋੜਿਆ ਜਾਵੇਗਾ, ਤਾਂ ਨੌਜਵਾਨ ਪੀੜੀ ਵਿਰਸੇ ਨਾਲ ਜੁੜ ਕੇ ਨਸ਼ਿਆ ਵਰਗੇ ਮਾੜੇ ਰੁਝਾਨ ਤੋਂ ਬਚ ਸਕੇ। ਉਨਾ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋ ਪਿਛਲੇ ਪੌਣੇ ਪੰਜ ਸਾਲਾ ਵਿੱਚ ਰਾਜ ਦੇ ਸਕੂਲਾ ਵਿੱਚ ਵੱਖ-ਵੱਖ ਕੇਡਰਾਂ ਦੀਆਂ ਲੰਮੇ ਸਮੇ ਤੋ ਖਾਲੀ ਪਈਆ ਆਸਾਮੀਆਂ ਨੂੰ ਭਰਨ ਲਈ 54,000 ਅਧਿਆਪਕਾਂ ਦੀ ਰੈਗੂਲਰ ਭਰਤੀ ਪਾਰਦਰਸ਼ੀ ਢੰਗ ਨਾਲ ਨਿਰੋਲ ਮੈਰਿਟ ਦੇ ਆਧਾਰ ‘ਤੇ ਕਰਕੇ ਨਿਯੁਕਤੀਆਂ ਕੀਤੀਆ ਗਈਆ ਹਨ। ਉਨਾ ਅੱਗੇ ਕਿਹਾ ਕਿ ਰਾਜ ਦੇ ਸਰਕਾਰੀ ਸਕੂਲਾ ਦੀਆਂ ਹੁਣ ਆਧੁਨਿਕ ਵਿਦਿਅਕ ਸਹੂਲਤਾ ਵਾਲੀਆਂ ਨਵੀਆ ਇਮਾਰਤਾਂ ਦੀ ਉਸਾਰੀ ਤੋ ਇਲਾਵਾ ਮਜ਼ਬੂਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਗਿਆ ਹੈ। ਸ. ਸੇਖਵਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਦੀ ਗੱਲ ਹੈ ਕਿ ਆਜਾਦੀ ਤੋ ਬਾਅਦ ਹੁਣ ਤਕ ਕੇਵਲ 52 ਸਰਕਾਰੀ ਡਿਗਰੀ ਕਾਲਜ ਸਨ। ਸਾਡੀ ਸਰਕਾਰ ਵਲੋ ਆਪਣੇ ਪੌਣੇ ਪੰਜ ਸਾਲ ਦੇ ਕਾਰਜਕਾਲ ਵਿੱਚ 17 ਨਵਂੇ ਡਿਗਰੀ ਕਾਲਜ ਬਣਾ ਕੇ ਉਨ੍ਹਾਂ ਵਿੱਚ ਵਿੱਦਿਅਕ ਸ਼ੈਸ਼ਨ ਸ਼ੁਰੂ ਕਰ ਦਿੱਤੇ ਹਨ। ਇਸ ਮੌਕੇ ਸ. ਗੁਰਬਚਨ ਸਿੰਘ ਬੱਬੇਹਾਲੀ ਨੇ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀ ਛੱਡੀ ਜਾ ਰਹੀ ਹੈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਗ੍ਰਾਟਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ 105 ਪੰਚਾਇਤਾਂ ਨੂੰ ਪਿੰਡਾਂ ਵਿੱਤ ਚਹੁੰਮੁਖੀ ਵਿਕਾਸ ਕਰਵਾਉਣ ਲਈ 1 ਕਰੋੜ 32 ਲੱਖ ਰੁਪਏ ਦੇ ਚੈੱਕ ਵੰਡੇ ਗਏ ਹਨ। ਉਨਾ ਅੱਗੇ ਸੰਬੋਧਨ ਕਰਦਿਆਂ ਕਿਹਾ ਕਿਹਾ ਕਿ ਅੱਜ ਵੰਡੀਆਂ ਗਈਆਂ ਗ੍ਰਾਂਟਾ ਦੇ ਚੈੱਕ ਨਾਲ ਇੱਕ ਲੱਖ ਰੁਪਏ ਮਗਰ 30 ਹਜਾਰ ਰੁਪਏ ਨਰੇਗਾ ਵਲੋ ਵੀ ਮੁਹੱਈਆ ਕਰਵਾਏ ਜਾਣਗੇ। ਸ. ਬੱਬੇਹਾਲੀ ਨੇ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ 7 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ 2 ਕਰੋੜ 25 ਲੱਖ ਰੁਪਏ ਨਗਰ ਕੌਸਲ ਗੁਰਦਾਸਪੁਰ ਨੇ ਵਿਕਾਸ ਕੰਮਾ ‘ਤੇ ਖਰਚ ਕੀਤੋ ਗਏ ਹਨ। ਉਨਾ ਅੱਗੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਿਨਾ ਪੱਖਪਾਤ ਦੇ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਅਗਲੇ ਡੇਢ ਮਹੀਨੇ ਵਿੱਚ ਹਲਕੇ ਦਾ ਵਿਕਾਸ ਕਰਵਾ ਕੇ ਹਲਕੇ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਸ. ਬੱਬੇਹਾਲੀ ਨੇ ਪੰਚਾਇਤਾਂ ਨੂੰ ਪਿੰਡਾਂ ਵਿੱਚ ਬਿਨਾ ਪੱਖਪਾਤ ਦੇ ਵਿਕਾਸ ਕਾਰਜ ਮਿਆਰੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਹੋਰਨਾ ਤੋਂ ਇਲਾਵਾ ਸ. ਜਗਰੂਪ ਸਿੰਘ ਸੇਖਵਾਂ ਚੇਅਰਮੈਨ ਮਾਰਕਿਟ ਕਮੇਟੀ, ਕਾਹਨੂੰਵਾਨ, ਐਡਵੋਕੈਟ ਅਮਰਜੋਤ ਸਿੰਘ ਬੱਬੇਹਾਲੀ ਸਰਪੰਚ  ਅਤੇ ਹਲਕੇ ਵੱਖ-ਵੱਖ ਪੰਚਾਇਤਾਂ ਦੇ ਸਰਪੰਚ-ਪੰਚ ਹਾਜ਼ਰ ਸਨ।

Translate »