November 13, 2011 admin

ਅਕਾਲੀR09;ਭਾਜਪਾ ਸਰਕਾਰ ਸ਼ਹਿਰਾਂ ਦੇ ਸਰਵR09;ਪੱਖੀ ਵਿਕਾਸ ਲਈ ਵਚਨਬੱਧR09;ਬਾਦਲ

ਮਲੋਟ (ਸ੍ਰੀ ਮੁਕਤਸਰ ਸਾਹਿਬ) – ਅੱਜ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਮਲੋਟ ਸ਼ਹਿਰ ਦਾ ਦੌਰਾ ਕਰਕੇ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਸੰਗਤ ਦਰਸ਼ਨ ਪ੍ਰੋਗਰਾਮ ਆਯੋਜਿਤ ਕਰਦਿਆਂ ਕਿਹਾ ਕਿ ਅਕਾਲੀR09;ਭਾਜਪਾ ਸਰਕਾਰ ਸ਼ਹਿਰਾਂ ਦੇ ਸਰਵR09;ਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਸਰਕਾਰ ਨੇ ਸ਼ਹਿਰਾਂ ਦੇ ਮਾਸਟਰ ਪਲਾਨ ਬਣਾ ਕੇ ਵਿਕਾਸ ਕਾਰਜ ਸ਼ੁਰੂ ਕਰਵਾਏ ਹਨ। ਉਨ੍ਹਾਂ ਅੱਜ ਮਲੋਟ ਸ਼ਹਿਰ ਦੇ ਵਿਕਾਸ ਲਈ ਲਗਭਗ 20 ਕਰੋੜ ਰੁਪਏ ਦੀ ਗ੍ਰਾਂਟ ਵੀ ਨਗਰ ਕੌਂਸ਼ਲ ਨੂੰ ਜਾਰੀ ਕੀਤੀ।
         ਸ: ਬਾਦਲ ਨੇ ਇਸ ਮੌਕੇ ਸ਼ਹਿਰੀਆਂ ਦੇ ਭਾਰੀ ਇੱਕਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹਿਰਾਂ ਦੀਆਂ ਮੁੱਖ ਸਮੱਸਿਆਵਾਂ ਵਿਚ ਪੀਣ ਵਾਲਾ ਪਾਣੀ, ਸੀਵਰੇਜ, ਸੜਕਾਂ ਅਤੇ ਸਟਰੀਟ ਲਾਈਟ ਸਨ। ਅਕਾਲੀ ਸਰਕਾਰ ਨੇ ਇੰਨ੍ਹਾਂ ਮੁਸਕਿਲਾਂ ਦਾ ਅਧਿਐਨ ਕਰਕੇ ਇੰਨ੍ਹਾਂ ਦੇ ਹੱਲ ਲਈ ਸਾਰਥਕ ਪਹਿਲ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਮਰਹੂਮ ਬੀਬੀ ਸੁਰਿੰਦਰ ਕੌਰ ਬਾਦਲ ਵੱਲੋਂ ਮਲੋਟ ਸ਼ਹਿਰ ਦੇ ਵਿਕਾਸ ਵਿਚ ਪਾਏ ਯੋਗਦਾਨ ਨੂੰ ਚੇਤੇ ਕਰਦਿਆਂ ਕਿਹਾ ਕਿ ਬੀਬੀ ਜੀ ਵੱਲੋਂ ਮਲੋਟ ਸ਼ਹਿਰ ਦੇ ਵਿਕਾਸ ਲਈ ਵੇਖੇ ਗਏ ਸੁਪਨੇ ਨੂੰ ਸਕਾਰ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਰਾਜ ਵਿਚ ਭਾਈਚਾਰਕ ਸਾਂਝ ਕਾਇਮ ਰੱਖੀ ਹੈ ਅਤੇ ਸਰਕਾਰ ਨੇ ਸਮੂਹ ਧਰਮਾਂ ਦਾ ਸਤਿਕਾਰ ਕੀਤਾ ਹੈ। ਪਰ ਕੁੱਝ ਫੁੱਟਪਾਊ ਤਾਕਤਾਂ ਨਹੀਂ ਚਾਹੁੰਦੀਆਂ ਕਿ ਸ਼ਹਿਰਾਂ ਦਾ ਵਿਕਾਸ ਹੋਵੇ ਅਤੇ ਸ਼ਹਿਰਾਂ ਵਿਚ ਭਾਈਚਾਰਕ ਸਾਂਝ ਕਾਇਮ ਰਹੇ। ਇਸ ਲਈ ਉਨ੍ਹਾਂ ਲੋਕ ਨੂੰ ਅਜਿਹੀਆਂ ਪੰਜਾਬ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਆਉਂਦੀਆਂ ਚੋਣਾਂ ਵਿਚ ਲੋਕ ਅਜਿਹੀਆਂ ਪੰਜਾਬ ਵਿਰੋਧੀ ਤਾਕਤਾਂ ਨੂੰ ਸਬਕ ਸਿਖਾਉਣ ਲਈ ਤਿਆਰ ਰਹਿਣ।
ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਇਸ ਮੌਕੇ ਅਕਾਲੀ ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਮਾਜ ਭਲਾਈ ਦੀਆਂ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਰਾਜ ਵਿਚ ਗਰੀਬਾਂ ਲਈ ਜਦੋਂ ਵੀ ਕੋਈ ਯੋਜਨਾ ਬਣੀ ਹੈ ਤਾਂ ਉਹ ਅਕਾਲੀ ਭਾਜਪਾ ਸਰਕਾਰ ਸਮੇਂ ਹੀ ਬਣੀ ਹੈ। ਜਦੋਂ ਕਿ ਦੂਜੇ ਪਾਸੇ ਕਾਂਗਰਸ ਨੇ ਹਮੇਸਾ ਹੀ ਗਰੀਬਾਂ ਦੇ ਨਾਂਅ ‘ਤੇ ਸਿਆਸਤ ਕਰਕੇ ਵੀ ਗਰੀਬਾਂ ਲਈ ਕਦੇ ਕੁਝ ਨਹੀਂ ਕੀਤਾ ਉਲਟਾ ਇਸ ਸਮੇਂ ਕੇਂਦਰ ਦੀ ਕਾਂਗਰਸ ਅਗਵਾਈ ਵਾਲੀ ਸਰਕਾਰ ਮੰਹਿਗਾਈ ਵਧਾ ਕੇ ਗਰੀਬਾਂ ਦਾ ਕਚੂੰਬਰ ਕੱਢ ਰਹੀ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪੰਜਾਬ ਫੇਰੀ ਤੋਂ ਰੋਕ ਕੇ ਪੰਜਾਬ ਦੇ ਕਾਂਗਰਸੀਆਂ ਨੇ ਆਪਣੀ ਛੋਟੀ ਸੋਚ ਦਾ ਹੀ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਾਂਗਰਸੀ ਨਹੀਂ ਚਾਹੁੰਦੇ ਕਿ ਪੰਜਾਬ ਦਾ ਭਲਾ ਹੋਵੇ ਅਤੇ ਪੰਜਾਬ ਵਿਚ ਵਿਕਾਸ ਹੋਵੇ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਤਾਂ ਇਤਿਹਾਸ ਹੀ ਪੰਜਾਬ ਵਿਰੋਧੀ ਰਿਹਾ ਹੈ ਅਤੇ ਇਸ ਨੇ ਪੈਰR09;ਪੈਰ ‘ਤੇ ਪੰਜਾਬ ਨਾਲ ਵਿਤਕਰਾ ਕੀਤਾ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਗੁਰੂ ਰਵਿਦਾਸ ਮੰਦਰ ਭਵਨ ਧਰਮਸ਼ਾਲਾ ਵਿਖੇ ਐਡਵੋਕੇਟ ਸੁਰਿੰਦਰ ਸੇਤੀਆ ਵਲੋਂ ਲਿਖੀ ਗਈ ਇਕ ਪੁਸਤਕ ਵੀ ਜਾਰੀ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ: ਸ਼ੇਰ ਸਿੰਘ ਘੁਬਾਇਆ ਮੈਂਬਰ ਪਾਰਲੀਮੈਂਟ, ਸ: ਹਰਪ੍ਰੀਤ ਸਿੰਘ ਵਿਧਾਇਕ ਹਲਕਾ ਮਲੋਟ, ਸ: ਦਿਆਲ ਸਿੰਘ ਕੋਲਿਆਂ ਵਾਲੀ ਮੈਂਬਰ ਐਸ.ਜੀ.ਪੀ.ਸੀ., ਸ: ਬਸੰਤ ਸਿੰਘ ਕੰਗ ਚੇਅਰਮੈਨ ਮਾਰਕਿਟ ਕਮੇਟੀ, ਸ: ਰਾਮ ਸਿੰਘ ਪ੍ਰਧਾਨ ਨਗਰ ਕੌਂਸਲ, ਚੌਧਰੀ ਆਤਮਾ ਰਾਮ, ਬਿਸੰਬਰ ਦਾਸ, ਸ: ਅਰਸ਼ਦੀਪ ਸਿੰਘ ਥਿੰਦ ਡਿਪਟੀ ਕਮਿਸ਼ਨਰ, ਸ: ਪੀ.ਐਸ.ਉਮਰਾਨੰਗਲ ਡੀ.ਆਈ.ਜੀ., ਸ: ਇੰਦਰਮੋਹਨ ਸਿੰਘ ਐਸ.ਐਸ.ਪੀ., ਸ: ਬਲਬੀਰ ਸਿੰਘ ਐਸ.ਡੀ.ਐਮ. ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਵਾਰਡਾਂ ਦੇ  ਕੌਂਸਲਰ ਵੀ ਹਾਜਰ ਸਨ।

Translate »