November 17, 2011 admin

ਹੁਸ਼ਿਆਰਪੁਰ ਵਿਖੇ ਰੈੱਡ ਕਰਾਸ ਮੇਲੇ ਦਾ ਆਯੋਜਨ

ਹੁਸ਼ਿਆਰਪੁਰ 17, ਨਵੰਬਰ –  ਜ਼ਿਲ੍ਹਾ ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖ਼ਾ ਵਲੋਂ  19 ਨਵੰਬਰ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਰੋਸ਼ਨ ਗਰਾਊਂਡ, ਹੁਸ਼ਿਆਰਪੁਰ ਵਿਖੇ ਰੈੱਡ ਕਰਾਸ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਰੈੱਡ ਕਰਾਸ ਦਫ਼ਤਰ ਕੰਪਲੈਕਸ ਵਿਖੇ ਸ਼੍ਰੀ ਹਰਮਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਰੈੱਡ ਕਰਾਸ ਮੇਲੇ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਇੱਕ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਤੇ ਸ਼੍ਰੀ ਵਿਨੈ ਬੁਬਲਾਨੀ, ਵਧੀਕ ਡਿਪਟੀ ਕਮਿਸ਼ਨਰ (ਜ), ਰਾਹੁਲ ਚਾਬਾ, ਐੱਸ.ਡੀ.ਐੱਮ. ਮੁਕੇਰੀਆਂ, ਪੀ. ਪੀ. ਸਿੰਘ, ਐੱਸ. ਡੀ. ਐੱਮ. ਦਸੂਹਾ, ਰਣਜੀਤ ਕੌਰ, ਐੱਸ. ਡੀ. ਐੱਮ. ਗੜ੍ਹਸ਼ੰਕਰ, , ਆਰ.ਐੱਸ. ਬੈਂਸ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ, ਭੂਪਿੰਦਰਜੀਤ ਸਿੰਘ, ਸੈਕਟਰੀ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ, ਦਰਵੀਰ ਰਾਜ ਕੌਰ, ਸਹਾਇਕ ਕਰ ਅਤੇ ਆਬਕਾਰੀ ਅਫ਼ਸਰ, ਯਸ਼ਮਿਤਰਾ, ਸਿਵਲ ਸਰਜਨ ਅਤੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਰੈੱਡ ਕਰਾਸ ਸੋਸਾਇਟੀ ਦੇ ਮੈਂਬਰ ਹਾਜ਼ਰ ਸਨ।

Translate »