November 25, 2011 admin

ਵੱਡੇ ਘੱਲੂਘਾਰੇ ਦੀ ਯਾਦਗਾਰ ਦੇ ਉਦਘਾਟਨ ਲਈ ਤਿਆਰੀਆਂ ਦਾ ਜਾਇਜਾ ਲਿਆ

ਅੰਮ੍ਰਿਤਸਰ: 25 ਨਵੰਬਰ- ਸਿੱਖ ਇਤਿਹਾਸ ’ਚ ਵੱਡੇ ਘੱਲੂਘਾਰੇ ਦੀ ਯਾਦਗਾਰ ਜੋ ਕੁਪਰੁਹੀੜਾਂ ਵਿਖੇ ਉਸਾਰੀ ਗਈ ਹੈ ਦਾ ਉਦਘਾਟਨ 29 ਨਵੰਬਰ ਨੂੰ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਨ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਮਾਣਯੋਗ ਸ. ਪਰਕਾਸ਼ ਸਿੰਘ ਜੀ ਬਾਦਲ ਵੱਲੋਂ ਕੀਤਾ ਜਾਵੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਉਦਘਾਟਨੀ ਸਮਾਗਮ ਸਮੇਂ ਪਹੁੰਚਣ ਵਾਲੀਆਂ ਸੰਗਤਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਲੰਗਰਾਂ ਦਾ ਪ੍ਰਬੰਧ ਕਾਰ-ਸੇਵਾ ਵਾਲੇ ਸੰਤ-ਮਹਾਂਪੁਰਸ਼ ਦੇ ਸਹਿਯੋਗ ਨਾਲ ਕੀਤਾ ਜਾਵੇਗਾ। ਪੰਡਾਲ, ਸਟੇਜ, ਚਾਹ-ਪਾਣੀ ਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਲਈ ਜੰਗੀ ਪੱਧਰ ਤੇ ਚੱਲ ਰਹੀਆ ਤਿਆਰੀਆਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸ. ਇਕਬਾਲ ਸਿੰਘ ਧੂਰੀ, ਸ਼੍ਰੋਮਣੀ ਕਮੇਟੀ ਮੈਂਬਰ ਸ. ਜੈਪਾਲ ਸਿੰਘ ਮੰਡੀਆ, ਮੀਤ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਇੰਚਾਰਜ ਸ. ਕਰਮਬੀਰ ਸਿੰਘ, ਸ. ਜਗਜੀਤ ਸਿੰਘ ਜੱਗੀ, ਸ. ਗੁਰਸੇਵਕ ਸਿੰਘ ਨਾਨਕਿਆਣਾ, ਸ. ਦਰਸ਼ਨ ਸਿੰਘ ਆਲਮਗੀਰ, ਪ੍ਰਸ਼ਾਸਨਿਕ ਅਧਿਕਾਰੀ ਐਸ.ਡੀ.ਐਮ. ਸ. ਭੁਪਿੰਦਰ ਮੋਹਨ ਸਿੰਘ, ਤਹਿਸੀਲਦਾਰ ਸ. ਭੁਪਿੰਦਰ ਸਿੰਘ, ਮਾਰਕੀਟ ਕਮੇਟੀ ਅਹਿਮਦੜ੍ਹ ਦੇ ਸ. ਅਮਰੀਕ ਸਿੰਘ ਤੇ ਮਾਰਕੀਟ ਕਮੇਟੀ ਅਮਰਗੜ੍ਹ ਦੇ ਸ. ਸੇਵਾ ਸਿੰਘ ਨੇ ਜਾਇਜ਼ਾ ਲਿਆ। ਇਹ ਯਾਦਗਾਰ ਲਾਰਸਨ ਐਂਡ ਟਿਓਬਰੋ ਕੰਪਨੀ ਵੱਲੋਂ ਤਿਆਰ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਤਕਰੀਬਨ 20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਹ ਯਾਦਗਾਰ 10 ਏਕੜ ਵਿਚ ਉਸਾਰੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਘੱਲੂਘਾਰੇ ਵਿਚ ਸਿੱਖ ਮਿਸਲਾਂ ਦੇ ਸਰਦਾਰਾਂ ਸਮੇਤ ਤਕਰੀਬ 35 ਹਜ਼ਾਰ ਸਿੰਘ-ਸਿੰਘਣੀਆਂ ਸ਼ਹੀਦ ਹੋਏ ਸਨ।
ਉਨ੍ਹਾਂ ਦੱਸਿਆ ਕਿ ਯਾਦਗਾਰੀ ਸਮਾਰਕ ਦੇ ਨਜ਼ਦੀਕ ਹੀ ਮੇਨ ਪੰਡਾਲ ਸਜਾਇਆ ਜਾ ਰਿਹਾ ਹੈ ਜਿਸ ਵਿਚ 50 ਹਜ਼ਾਰ ਤੋਂ ਵੱਧ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ।
 

Translate »