November 26, 2011 admin

ਜ਼ਿਲ•ਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਸ੍ਰੀ ਜੇ ਐਸ ਖੁਸ਼ਦਿਲ ਦੀ ਦੇਖ-ਰੇਖ ਹੇਠਾਂ ਮਾਸਿਕ ਲੋਕ ਅਦਾਲਤਾਂ ਦਾ ਆਯੋਜਨ

ਹੁਸ਼ਿਆਰਪੁਰ, 26 ਨਵੰਬਰ: ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਤੇ ਇੰਚਾਰਜ ਜ਼ਿਲ•ਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਸ੍ਰੀ ਜੇ ਐਸ ਖੁਸ਼ਦਿਲ ਦੀ ਦੇਖ-ਰੇਖ ਹੇਠਾਂ  ਅੱਜ ਮਾਸਿਕ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ। ਇਹ ਲੋਕ ਅਦਾਲਤਾਂ ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ•ਸ਼ੰਕਰ ਵਿਖੇ ਲਗਾਈਆਂ ਗਈਆਂ। ਇਸ ਲੋਕ ਅਦਾਲਤ ਲਈ ਹੁਸ਼ਿਆਰਪੁਰ ਵਿਖੇ 9, ਦਸੂਹਾ ਅਤੇ ਮੁਕੇਰੀਆਂ  ਵਿਖੇ 2-2 ਅਤੇ ਗੜ•ਸ਼ੰਕਰ ਵਿਖੇ 1 ਬੈਂਚ ਬਣਾਏ ਗਏ ਤਾਂ ਜੋ ਕੇਸਾਂ ਦਾ ਨਿਪਟਾਰਾ ਵਿਚੋਲਗੀ ਅਤੇ ਰਜ਼ਾਮੰਦੀ ਨਾਲ ਕੀਤਾ ਜਾ ਸਕੇ।  ਇਸ ਲੋਕ ਅਦਾਲਤ ਵਿੱਚ ਸ੍ਰੀ ਆਰ.ਪੀ. ਧੀਰ ਪ੍ਰਧਾਨ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਨੇ ਬਾਰ ਮੈਂਬਰਾਂ ਰਾਹੀਂ ਇਸ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ।
 ਇਸ ਮਾਸਿਕ ਲੋਕ ਅਦਾਲਤ ਵਿੱਚ ਹਿੰਦੂ ਮੈਰਿਜ ਐਕਟ ਕੇਸ, ਦੀਵਾਨੀ ਦਾਅਵੇ, ਅਪੀਲਾਂ, ਸਮਝੌਤਾਯੋਗ ਫੌਜਦਾਰੀ ਕੇਸ, ਰੈਂਟ ਕੇਸ ਅਤੇ ਹੋਰ ਅਦਾਲਤੀ ਕੇਸਾਂ ਨੂੰ ਆਪਸੀ ਰਜ਼ਾਮੰਦੀ ਰਾਹੀਂ ਹੱਲ ਕਰਨ ਲਈ ਸੁਣਿਆ ਗਿਆ। ਇਸ ਲੋਕ ਅਦਾਲਤ ਵਿੱਚ ਕੁਲ 302 ਕੇਸਾਂ ਨੂੰ ਹੱਲ ਕਰਨ ਲਈ ਸੁਣਿਆ ਗਿਆ ਜਿਸ ਵਿੱਚੋਂ 172 ਕੇਸਾਂ ਦਾ ਨਿਪਟਾਰਾ ਰਜ਼ਾਮੰਦੀ ਨਾਲ ਕੀਤਾ ਗਿਆ। ਇਨ•ਾਂ ਕੇਸਾਂ ਰਾਹੀਂ ਧਿਰਾਂ ਨੂੰ 10772465 ਰੁਪਏ ਬਤੌਰ ਕਲੇਮ / ਅਵਾਰਡ ਦਿਵਾਏ ਗਏ । ਹੁਸ਼ਿਆਰਪੁਰ ਵਿਖੇ ਸਾਲ 2011 ਵਾਸਤੇ ਸਥਾਪਿਤ ਸਥਾਈ ਲੋਕ ਅਦਾਲਤ ਵਿੱਚ ਹੁਣ ਤੱਕ ਕੁਲ 37 ਕੇਸਾਂ ਦਾ ਫੈਸਲਾ ਕੀਤਾ ਗਿਆ ।
 ਮਾਨਯੋਗ ਇੰਚਾਰਜ ਜ਼ਿਲ•ਾ ਤੇ ਸੈਸ਼ਨ ਜੱਜ ਸ੍ਰੀ ਜੇ ਐਸ ਖੁਸ਼ਦਿਲ  ਨੇ ਦੱਸਿਆ ਕਿ ਜ਼ਿਲ•ਾ ਹੁਸ਼ਿਆਰਪੁਰ ਵਿੱਚ 161ਵੀਂ ਲੋਕ ਅਦਾਲਤ ਸੀ ਅਤੇ ਹੁਣ ਤੱਕ 45625 ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕੀਤਾ ਜਾ ਚੁੱਕਾ ਹੈ ਜਿਸ ਰਾਹੀਂ ਕੁਲ ਰਕਮ 1127083101/- ਰੁਪਏ ਬਤੌਰ ਕਲੇਮ/ ਅਵਾਰਡ ਧਿਰਾਂ ਨੂੰ ਦੁਆਏ ਜਾ ਚੁੱਕੇ ਹਨ। ਉਨ•ਾਂ ਇਹ ਵੀ ਦੱਸਿਆ ਕਿ ਜ਼ਿਲ•ਾ ਹੁਸ਼ਿਆਰਪੁਰ ਵਿੱਚ 3146 ਵਿਅਕਤੀਆਂ ਨੂੰ ਮੁਫ਼ਤ ਕਾਨੁੰਨੀ ਸਹਾਇਤਾ ਦਿੱਤੀ ਜਾ ਚੁੱਕੀ ਅਤੇ ਕਰੀਬ 246 ਕਾਨੂੰਨੀ ਸਾਖਰਤਾ ਕੈਂਪਾਂ ਦਾ ਆਯੋਜਨ ਕੀਤਾ ਜਾ ਚੁੱਕਾ ਹੈ।
 ਇਸ ਮੌਕੇ ਤੇ ਇੰਚਾਰਜ ਜ਼ਿਲ•ਾ ਤੇ ਸੈਸ਼ਨ ਜੱਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣ ਕਿਉਂਕਿ ਇਸ ਨਾਲ ਪੈਸੇ ਅਤੇ ਸਮੇਂ ਦੋਹਾਂ ਦੀ ਬੱਚਤ ਹੁੰਦੀ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੁੰਦੀ ਅਤੇ ਇਸ ਦੇ ਫੈਸਲੇ ਨੂੰ ਦਿਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ  ਵਿੱਚ ਫੈਸਲੇ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਹੁੰਦੇ ਹਨ ਅਤੇ ਆਪਸੀ ਪਿਆਰ ਵੱਧਦਾ ਹੈ ਅਤੇ ਦੁਸ਼ਮਣੀ ਘੱਟਦੀ ਹੈ। ਉਨ•ਾਂ ਇਹ ਵੀ ਕਿਹਾ ਕਿ ਲੋਕ ਆਪਣੇ ਕੇਸਾਂ ਨੂੰ ਲੋਕ ਅਦਾਲਤਾਂ ਵਿੱਚ ਲਗਾਉਣ ਲਈ ਉਨ•ਾਂ ਪਾਸ ਜਾਂ ਸਿਵਲ ਜੱਜ (ਸੀਨੀਅਰ ਡਵੀਜ਼ਨ),-ਸਹਿਤ ਸਕੱਤਰ ਜ਼ਿਲ•ਾ ਕਾਨੁੰਨੀ ਸੇਵਾਵਾਂ ਅਥਾਰਟੀ ਜਾਂ ਵਧੀਕ ਜੱਜ (ਸ ਡ) ਸਹਿਤ ਸਕੱਤਰ, ਉਪ ਮੰਡਲੀ ਕਾਨੂੰਨੀ ਸੇਵਾਵਾਂ ਕਮੇਟੀ, ਜਾਂ ਸਹਾਇਕ ਜ਼ਿਲ•ਾ ਅਟਾਰਨੀ (ਕ ਸ) ਹੁਸ਼ਿਆਰਪੁਰ ਨਾਲ ਸੰਪਰਕ ਕਰ ਸਕਦੇ ਹਨ।

Translate »