November 26, 2011 admin

ਤੀਕਸ਼ਨ ਸੂਦ ਵਲੋਂ ਪਿੰਡ ਮਹਿਲਾਂਵਾਲੀ ਦੇ ਸਰਕਾਰੀ ਸਕੂਲ ਦੇ ਕਮਰਿਆਂ ਦਾ ਨੀਂਹ ਪੱਥਰ

ਹੁਸ਼ਿਆਰਪੁਰ, 26 ਨਵੰਬਰ: ਪਿੰਡ ਮਹਿਲਾਂਵਾਲੀ ਦੇ ਵੱਖ-ਵੱਖ ਵਿਕਾਸ ਕਾਰਜਾਂ ਤੇ ਲਗਭਗ 2 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਇਸ ਗੱਲ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਪਿੰਡ ਮਹਿਲਾਂਵਾਲੀ ਵਿਖੇ 4. 37 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਸਕੂਲ ਦੇ ਕਮਰਿਆਂ ਦਾ ਨੀਂਹ ਪੱਥਰ ਰੱਖਣ ਉਪਰੰਤ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ•ਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਪਿੰਡ ਦੇ ਕਿਸਾਨਾਂ ਨੂੰ ਸਿੰਚਾਈ ਸਹੂਲਤਾਂ ਦੇਣ ਲਈ 1. 30 ਕਰੋੜ ਰੁਪਏ ਦੀ ਲਾਗਤ ਨਾਲ 3 ਸਿੰਚਾਈ ਵਾਲੇ ਟਿਊਬਵੈਲ ਲਗਾਏ ਗਏ ਹਨ ਅਤੇ ਮਹਿਲਾਂਵਾਲੀ ਪਿੰਡ ਨੂੰ ਵੱਖ-ਵੱਖ ਪਿੰਡਾਂ ਨਾਲ ਜੋੜਨ ਵਾਲੀਆਂ ਲਿੰਕ ਸੜਕਾਂ ਤੇ 55 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਪਿੰਡ ਦੇ ਛੱਪੜ ਦੇ ਸੁਧਾਰ ਲਈ 8. 07 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਪਿੰਡ ਦੇ 45 ਗਰੀਬ ਪ੍ਰੀਵਾਰਾਂ ਨੂੰ 6. 75 ਲੱਖ ਰੁਪਏ ਦੀ ਲਾਗਤ ਨਾਲ ਪਖਾਨੇ ਬਣਾ ਕੇ ਦਿੱਤੇ ਜਾ ਰਹੇ ਹਨ । ਇਸ ਮੌਕੇ ਤੇ ਉਨ•ਾਂ ਨੇ ਪਿੰਡ ਦੀਆਂ ਗਲੀਆਂ-ਨਾਲੀਆਂ ਬਣਾਉਣ ਲਈ 2 ਲੱਖ ਰੁਪਏ ਦਾ ਚੈਕ,  ਪਿੰਡ ਦੇ ਨੌਜਵਾਨਾਂ ਨੂੰ ਜਿੰਮ ਦਾ ਸਮਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ 70 ਲੜਕੀਆਂ ਨੂੰ 2. 10 ਲੱਖ ਰੁਪਏ ਦੇ ਸਾਈਕਲ ਵੀ ਵੰਡੇ।
 ਜਿਲ•ਾ ਪ੍ਰਧਾਨ ਭਾਜਪਾ ਜਗਤਾਰ ਸਿੰਘ, ਦਿਹਾਤੀ ਮੰਡਲ ਪ੍ਰਧਾਨ ਵਿਜੇ ਪਠਾਨੀਆ, ਪਿੰਡ ਦੇ ਸਰਪੰਚ ਅਤੇ ਚੇਅਰਮੈਨ ਪਸਵਕ ਪ੍ਰਵੀਨ ਰਾਮ, ਬਾਬਾ ਰਾਮ ਮੂਰਤੀ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੋਕੇ ਤੇ ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਰਮਤੇਸ ਸਿੰਘ ਬੈਂਸ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ, ਪਿੰ੍ਰਸੀਪਲ ਅਜਮੇਰ ਸਿੰਘ, ਪੰਚ ਰਵਿੰਦਰ ਕੁਮਾਰ, ਵਿਜੇ ਕੁਮਾਰ, ਨਵੀਨ ਭੂਸ਼ਨ, ਜਸਬੀਰ ਸਿੰਘ ਸਲੇਰਨ, ਯਸ਼ਪਾਲ ਸ਼ਰਮਾ, ਸਰਵਨ ਰਾਮ, ਨੰਬਰਦਾਰ ਦਿਲਦਾਰ ਸਿੰਘ, ਮਹਿੰਦਰ ਸਿੰਘ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Translate »