ਬਰਨਾਲਾ, 28 ਨਵੰਬਰ- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਕੈਬਨਿਟ ਮੰਤਰੀ ਸ਼੍ਰੀਮਤੀ ਲਕਸ਼ਮੀ ਕਾਂਤਾ ਚਾਵਲਾ ਨੇ ਸਮਾਜ ਸੇਵੀ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਮਾਜਿਕ ਬੁਰਾਈਆਂ ਖਿਲਾਫ ਲੋਕਾਂ ਨੂੰ ਲਾਮਬੰਦ ਕਰਨ ਲਈ ਹੋਰ ਹੰਭਲਾ ਮਾਰਨ ਤਾਂ ਜੋ ਗੁਰੂਆਂ ਪੀਰਾਂ ਦੀ ਇਸ ਧਰਤੀ ਤੋਂ ਸਮਾਜਿਕ ਬੁਰਾਈਆਂ ਨੂੰ ਜੜ• ਤੋਂ ਹੀ ਖਤਮ ਕੀਤਾ ਜਾ ਸਕੇ। ਇਹ ਗੱਲ ਬੀਬੀ ਲਕਸ਼ਮੀ ਕਾਂਤਾ ਚਾਵਲ ਨੇ ਬੀਤੇ ਸ਼ਨੀਵਾਰ ਨੂੰ ਆਪਣੀ ਬਰਨਾਲਾ ਫੇਰੀ ਮੌਕੇ ਜ਼ਿਲ•ੇ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਇੱਕ ਮੀਟਿੰਗ ਦੌਰਾਨ ਕਹੀ।
ਸ਼੍ਰੀਮਤੀ ਚਾਵਲਾ ਨੇ ਮੀਟਿੰਗ ਦੌਰਾਨ ਜਿਥੇ ਸਮੂਹ ਸੰਸਥਾਵਾਂ ਦੇ ਮੈਂਬਰਾਂ ਨਾਲ ਜਾਣ-ਪਛਾਣ ਕੀਤੀ Àੁੱਥੇ ਉਹਨਾਂ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ । ਉਹਨਾਂ ਨੇ ਸੰਸਥਾਵਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ, ਭਰੂਣ ਹੱਤਿਆ ਖਿਲਾਫ ਲੋਕ ਲਹਿਰ ਉਸਾਰਨ ਅਤੇ ਪੌਦੇ ਲਗਾਉਣ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਸ਼੍ਰੀਮਤੀ ਚਾਵਲਾ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਕਿਹਾ ਕਿ ਉਹ ਆਂਗਣਵਾੜੀ ਕੇਂਦਰਾਂ ਵਿੱਚ ਪੜ•ਦੇ ਗਰੀਬ ਬੱਚਿਆਂ ਨੂੰ ਆਪਣੇ ਬੱਚਿਆਂ ਦੇ ਪੁਰਾਣੇ ਕੱਪੜੇ ਤੇ ਖਿਡੌਣੇ ਦੇਣ ਤਾਂ ਜੋ ਇਹ ਬੱਚੇ ਵੀ ਖੁਸ਼ੀ ਦਾ ਆਨੰਦ ਲੈ ਸਕਣ। ਉਹਨਾਂ ਕਿਹਾ ਸਮਾਜ ਸੇਵੀ ਸੰਸਥਾਵਾਂ ਨੂੰ ”ਬੱਚਿਆਂ ਦੇ ਘਰ” (ਚਿਲਡਰਨ ਹੋਮ) ਖੋਲਣ ਲਈ ਵੀ ਉਪਰਾਲੇ ਕਰਨੇ ਚਾਹੀਦੇ ਹਨ।
ਮੀਟਿੰਗ ਦੌਰਾਨ ਟੀ. ਆਰ. ਸਾਰੰਗਲ ਪ੍ਰਮੁੱਖ ਸਕੱਰਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਪਰਮਜੀਤ ਸਿੰਘ, ਐਸ.ਐਸ.ਪੀ. ਬਰਨਾਲਾ ਸ੍ਰ. ਗੁਰਪ੍ਰੀਤ ਸਿੰਘ ਤੂਰ ਨੇ ਵੀ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਖਿਲਾਫ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਮੰਤਰੀ ਜੀ ਅਤੇ ਸਮੂਹ ਸੰਸਥਾਵਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਬਰਿੰਦਰ ਕੌਰ ਮਾਨ ਜ਼ਿਲ•ਾ ਸਮਾਜਿਕ ਸੁਰੱਖਿਆ ਅਫਸਰ ਬਰਨਾਲਾ, ਰਾਜ ਕੁਮਾਰ ਜਿੰਦਲ ਸਕੱਤਰ ਰੈੱਡ ਕਰਾਸ, ਕਮਲਜੀਤ ਕੌਰ ਅਤੇ ਰੈੱਡ ਕਰਾਸ ਦਾ ਸਮੂਹ ਸਟਾਫ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।