November 28, 2011 admin

ਮੁੱਖ ਮੰਤਰੀ ਸ. ਬਾਦਲ ਨੇ ਗੁਰਦਾਸਪੁਰ ਵਿਖੇ ਵਾਟਰ ਸਪਲਾਈ ਅਤੇ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ

ਗੁਰਦਾਸਪੁਰ 28 ਨਵੰਬਰ :- ਰਾਜ ਸਰਕਾਰ ਸ਼ਹਿਰੀ ਵਸੋਂ ਨੂੰ ਸੀਵਰੇਜ, ਪੀਣ ਵਾਲਾ ਸਾਫ਼ ਸੁਥਰਾ ਪਾਣੀ, ਲਾਈਟਸ ਅਤੇ ਸੜਕਾਂ ਆਦਿ ਦੀ ਬੁਨਿਆਦੀ ਸਹੂਲਤ ਮੁਹੱਈਆ ਕਰਵਾਉਣ ‘ਤੇ 4000 ਕਰੋੜ ਰੁਪਏ ਖਰਚ ਕਰ ਰਹੀ ਹੈ। ਇਨ•ਾਂ ਸ਼ਬਦਾਂ ਦਾ ਪ੍ਰਗਟਾਵਾ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਗੁਰਦਾਸਪੁਰ ਸ਼ਹਿਰ ਦੀ 100 ਪ੍ਰਤੀਸ਼ਤ ਵਸੋਂ ਨੂੰ ਸੀਵਰੇਜ ਅਤੇ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ 43.77 ਕਰੋੜ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਅਤੇ ਟਰੀਟਮੈਂਟ ਪਲਾਟ ਦਾ ਕਾਹਨੂੰਵਾਨ ਰੋਡ ਗੁਰਦਾਸਪੁਰ ਵਿਖੇ ਨੀਂਹ ਪੱਥਰ ਰੱਖਣ ਉਪਰੰਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਸਮੇਂ ਕੀਤਾ। ਉਨ•ਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਵਿੱਚ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ‘ਤੇ ਸ਼ਹਿਰ ਵਾਸੀਆਂ ਨੂੰ 100 ਪ੍ਰਤੀਸ਼ਤ ਜਲ ਸਪਲਾਈ ਅਤੇ ਸੀਵਰੇਜ ਦੀ ਸਹੂਲਤ ਮੁਹੱਈਆ ਹੋ ਜਾਵੇਗੀ ਅਤੇ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ 32 ਕਿਲੋਂਮੀਟਰ ਜਲ ਸਪਲਾਈ ਦੀਆਂ ਲਾਈਨਾਂ, 5 ਪਾਣੀ ਦੇ ਡੂੰਘੇ ਟਿਊਬਵੈਲ ਅਤੇ 5 ਪਾਣੀ ਦੀਆਂ ਟੈਂਕੀਆਂ ਉਸਾਰੀਆਂ ਜਾਣਗੀਆਂ ਅਤੇ 65 ਕਿਲੋਮੀਟਰ ਸੀਵਰੇਜ ਦੀਆਂ ਲਾਈਨਾਂ ਅਤੇ ਇੱਕ ਸੀਵਰੇਜ ਟਰੀਟਮੈਂਟ ਪਲਾਂਟ ਦੇ ਲਗ ਜਾਣ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਬੁਨਿਆਦੀ ਸਹੂਲਤ ਮੁਹੱਈਆ ਹੋ ਜਾਵੇਗੀ।
   ਸ. ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਜ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਜੋ ਵਿਕਾਸ ਕੰਮ ਕੀਤੇ ਹਨ ਉਹ ਦੇਸ਼ ਵਿੱਚ ਸਭ ਤੋਂ ਵੱਧ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਨੇ ਆਪਣੇ 50 ਸਾਲਾਂ ਦੇ ਕਾਰਜਕਾਲ ਵਿੱਚ ਵੀ ਨਹੀਂ ਕਰਵਾਏ ਹਨ। ਸ. ਬਾਦਲ ਨੇ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਉਨਾਂ ਚਿਰ ਤੱਕ ਕੋਈ ਦੇਸ਼ ਤਰੱਕੀ ਨਹੀਂ ਕਰ ਸਕਦਾ। ਜਿੰਨਾਂ ਚਿਰ ਤੱਕ ਸੂਬੇ ਵਿੱਚ ਬਿਜਲੀ ਦੀ ਬਹੁਤਾਤ ਨਾ ਹੋਵੇਂ ਅਤੇ ਕਾਂਗਰਸ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਇੱਕ ਵੀ ਯੂਨਿਟ ਬਿਜਲੀ ਪੈਦਾ ਨਹੀਂ ਕੀਤੀ। ਉਨ•ਾਂ ਅੱਗੇ ਕਿਹਾ ਕਿ ਰਾਜ ਸਰਕਾਰ ਨੇ ਸੂਬੇ ਅੰਦਰ ਬਿਜਲੀ ਦੀ ਪੈਦਾਵਾਰ ਨੂੰ ਹੋਰ ਵਧਾਉਣ ਲਈ ਵੱਖ-ਵੱਖ 6200 ਮੈਗਾਵਾਟ ਬਿਜਲੀ ਪ੍ਰੋਜੈਕਟ ਸ਼ੁਰੂ ਕੀਤੇ ਹਨ ਅਤੇ ਅਗਲੇ ਇੱਕ ਸਾਲ ਅੰਦਰ ਸੂਬਾ ਦੂਸਰੇ ਸੂਬਿਆਂ ਨੂੰ ਬਿਜਲੀ ਵੇਚਣ ਦੇ ਸਮਰੱਥ ਹੋ ਜਾਵੇਗਾ। ਉਨ•ਾਂ ਅੱਗੇ ਕਿਹਾ ਕਿ ਪੰਜਾਬ ਬੁਨਿਆਦੀ ਢਾਂਚੇ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ ਅਤੇ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਰਾਜ ਸਰਕਾਰ ਨੇ ਸ਼ਲਾਘਾਯੋਗ ਤਰੱਕੀ ਕੀਤੀ ਹੈ। ਕਾਂਗਰਸ ਰਾਜ ਦੌਰਾਨ ਪੰਜਾਬ ਸਿੱਖਿਆ ਦੇ ਖੇਤਰ ਵਿੱਚ 14ਵੇਂ ਸਥਾਨ ‘ਤੇ ਸੀ ਪਰ ਹੁਣ ਮੌਜੂਦਾ ਸਰਕਾਰ ਦੀ ਬੇਹਤਰ ਸਿੱਖਿਆ ਪ੍ਰਣਾਲੀ ਨਾਲ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਚੌਥੇ ਸਥਾਨ ਉਤੇ ਹੈ ਅਤੇ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਮੁਹੱਈਆਂ ਕਰਨ ਵਿੱਚ ਪੰਜਾਬ ਸਿਹਤ ਦੇ ਖੇਤਰ ਵਿੱਚ ਪਹਿਲਾ ਸਥਾਨ ‘ਤੇ ਆ ਗਿਆ ਹੈ। ਉਨ•ਾਂ ਅੱਗੇ ਕਿਹਾ ਕਿ ਰਾਜ ਸਰਕਾਰ ਦੀ ਆਮਦਨ ਦੁਗਣੀ ਹੋ ਜਾਣ ਕਾਰਨ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।  ਉਨ•ਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ 8 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਿਆ ਕਰ ਦਿੱਤਾ ਗਿਆ ਹੈ। ਸ. ਬਾਦਲ ਨੇ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ 13 ਲੱਖ ਗਰੀਬ ਪਰਿਵਾਰਾਂ ਨੂੰ ਸਸਤਾ ਰਾਸ਼ਨ ਮੁਹੱਈਆ ਕਰਾਉਣ ਲਈ 400 ਕਰੋੜ ਰੁਪਏ ਸਾਲਾਨਾ ਦੀ ਲਾਗਤ ਨਾਲ ਸਫ਼ਲ ਆਟਾ-ਦਾਲ ਸਕੀਮ ਚਲਾਈ ਜਾ ਰਹੀ ਹੈ ਅਤੇ ਗਰੀਬਾਂ ਪਰਿਵਾਰਾਂ ਨੂੰ ਨਵੇਂ ਮਕਾਨ ਬਣਾਉਣ ‘ਤੇ ਅਤੇ ਮੁਰੰਮਤ ਲਈ 75 ਕਰੋੜ ਰੁਪਏ ਖਰਚ ਕੀਤੇ ਗਏ ਹਨ।

 ਉਨ•ਾਂ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਮਾਤਮਾ ਦੀ ਬਖਸ਼ਿਸ਼ ਨਾਲ ਰਾਜ ਸਰਕਾਰ ਵੱਲੋਂ ਆਪਣੇ ਅਮੀਰ ਵਿਰਸੇ ਨੂੰ ਸਾਂਭਣ ਅਤੇ ਆਉਣ ਵਾਲੀਆਂ ਨਸਲਾਂ ਨੂੰ ਪ੍ਰੇਰਨਾ ਦੇਣ ਲਈ ਰਾਜ ਸਰਕਾਰ ਵੱਲੋਂ ਸੂਬੇ ਵਿੱਚ ਇਤਿਹਾਸਕ ਯਾਦਗਾਰਾਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਉਨ•ਾਂ ਅੱਗੇ ਕਿਹਾ ਕਿ 5 ਦਿਨਾਂ ਵਿੱਚ ਚਾਰ ਇਤਿਹਾਸਕ ਯਾਦਗਾਰਾਂ ਜਿੰਨ•ਾਂ ਵਿੱਚ ਵਿਰਾਸਤ-ਏ-ਖਾਲਸਾ ਸ਼੍ਰੀ ਅਨੰਦਪੁਰ ਸਾਹਿਬ, ਸ਼ਹੀਦੀ ਯਾਦਗਾਰ ਛੋਟਾ ਘੱਲੂਘਾਰਾ ਕਾਹਨੂੰਵਾਨ ਛੰਭ, ਵੱਡਾ ਘੱਲੂਘਾਰਾ ਕੁੱਪ ਰਹੀੜਾ (ਸੰਗਰੂਰ) ਅਤੇ ਚੱਪੜਚਿੜੀ ਵਿਚ ਪਹਿਲਾ ਸਿੱਖ ਰਾਜ ਸਥਾਪਤ ਕਰਨ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਕੌਮ ਨੂੰ ਸਮਰਪਿਤ ਕਰਕੇ ਸੂਬਾ ਸਰਕਾਰ ਨੇ ਸ਼ਹੀਦਾਂ ਪ੍ਰਤੀ ਨਤਮਸਤਕ ਹੋ ਕੇ ਆਪਣਾ ਫਰਜ ਅਦਾ ਕੀਤਾ ਹੈ। ਉਨ•ਾਂ ਅੱਗੇ ਕਿਹਾ ਕਿ 25 ਨਵੰਬਰ ਨੂੰ ਵਿਰਾਸਤੇ-ਏ-ਖਾਲਸਾ ਸ਼ੀ੍ਰ ਅਨੰਦਪੁਰ ਸਾਹਿਬ ਨੂੰ ਕੌਮ ਦੇ ਸਮਰਪਿਤ ਕਰ ਦਿੱਤਾ ਗਿਆ ਹੈ ਅਤੇ 28 ਨਵੰਬਰ ਨੂੰ ਛੋਟਾ ਘੱਲੂਘਾਰਾ ਕਾਹਨੂੰਵਾਨ ਛੰਭ ਜਿਥੇ 11000 ਸਿੰਘ-ਸਿੰਘਣੀਆਂ ਮੁਗਲਾਂ ਨਾਲ ਟਕਰ ਲੈ ਕੇ ਸ਼ਹੀਦੀ ਜਾਮ ਪੀ ਗਏ ਸਨ। ਉਨ•ਾਂ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਰਕ ਛੋਟਾ ਘੱਲੂਘਾਰਾ ਯਾਦਗਾਰ ਦਾ ਉਦਘਾਟਨ ਕਰਕੇ ਕੌਮ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ, 29 ਨਵੰਬਰ,2011 ਨੂੰ ਵੱਡਾ ਘੱਲੂਘਾਰਾ ਜਿਥੇ 30000 ਤੋਂ ਵੱਧ ਸਿੰਘ-ਸਿੰਘਣੀਆਂ ਸ਼ਹੀਦ ਹੋ ਗਏ ਸਨ, ਉਨ•ਾਂ ਦੀ ਯਾਦ ਵਿੱਚ ਉਸਾਰੀ ਗਈ ਯਾਦਗਾਰ ਕੌਮ ਨੂੰ ਸਮਰਪਿਤ ਕੀਤੀ ਜਾ ਰਹੀ ਹੈ ਅਤੇ 30 ਨਵੰਬਰ ਨੂੰ ਚਿਪੜਚਿੜੀ ਦੇ ਮੈਦਾਨ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਉਸਾਰੀ ਗਈ ਯਾਦਗਾਰ ਕੌਮ ਨੂੰ ਸਮਰਪਿਤ ਕੀਤੀ ਜਾ ਰਹੀ ਹੈ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਗੁਰਬਚਨ ਸਿੰਘ ਬੱਬੇਹਾਲੀ ਹਲਕਾ ਵਿਧਾਇਕ ਗੁਰਦਾਸਪੁਰ, ਸ. ਮਹਿੰਦਰ ਸਿੰਘ ਕੈਂਥ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ. ਅਮਰਜੋਤ ਸਿੰਘ ਬੱਬੇਹਾਲੀ, ਸ਼੍ਰੀ ਬਾਲ ਕ੍ਰਿਸ਼ਨ ਮਿੱਤਲ ਅਤੇ ਸ਼੍ਰੀ ਰਵਿੰਦਰ ਵਰਮਾ ਚੇਅਰਮੈਨ ਹਾਜ਼ਰ ਸਨ।

Translate »