ਪਟਿਆਲਾ, 28 ਨਵੰਬਰ : ” ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਲੜਕੀਆਂ ਨੂੰ ਉਚੇਰੀ ਸਿੱਖਿਆ ਪ੍ਰਾਪਤ ਕਰਨ ਦੇ ਸਮਰੱਥ ਬਣਾਉਣ ਲਈ ਲਗਾਤਾਰ ਸਾਰਥਕ ਕਦਮ ਚੁੱਕੇ ਜਾ ਰਹੇ ਹਨ ਅਤੇ ਮਾਈ ਭਾਗੋ ਵਿਦਿਆ ਸਕੀਮ ਤਹਿਤ ਗਰੀਬ ਪਰਿਵਾਰਾਂ ਦੀਆਂ ਲੋੜਵੰਦ ਲੜਕੀਆਂ ਨੂੰ ਸਾਈਕਲ ਪ੍ਰਦਾਨ ਕਰਨ ਦੀ ਮੁਹਿੰਮ ਵੀ ਪੰਜਾਬ ਸਰਕਾਰ ਦੀ ਇਸੇ ਸੋਚ ਦਾ ਪ੍ਰਗਟਾਵਾ ਕਰਦੀ ਹੈ । ਪਿੰਡਾਂ ਦੀਆਂ ਲੜਕੀਆਂ ਨੂੰ ਸਿੱਖਿਆ ਹਾਸਿਲ ਕਰਨ ਵਿੱਚ ਕੋਈ ਸਮੱਸਿਆ ਪੇਸ਼ ਨਾ ਆਵੇ ਇਸ ਲਈ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਮਾਈ ਭਾਗੋ ਵਿਦਿਆ ਸਕੀਮ ਤਹਿਤ ਕਰੀਬ 42 ਕਰੋੜ ਰੁਪਏ ਖਰਚ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗਿਆਰਵੀਂ ਤੇ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਮੁਫਤ ਸਾਈਕਲ ਮੁਹੱਈਆ ਕਰਵਾਏ ਹਨ । ” ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ• ਵਿਖੇ 234 ਲੋੜਵੰਦ ਵਿਦਿਆਰਥਣਾਂ ਨੂੰ ਮਾਈ ਭਾਗੋ ਵਿਦਿਆ ਸਕੀਮ ਤਹਿਤ ਮੁਫਤ ਸਾਈਕਲ ਪ੍ਰਦਾਨ ਕਰਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਪ੍ਰੋ. ਚਾਵਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਉਸਾਰੂ ਵਿਦਿਆ ਨੀਤੀ ਅਤੇ ਤਜਰਬੇਕਾਰ ਅਧਿਆਪਕਾਂ ਦੀ ਮਿਹਨਤ ਸਦਕਾ ਸਰਕਾਰੀ ਸਕੂਲਾਂ ਵਿੱਚ ਪੜ•ਾਈ ਦਾ ਮਿਆਰ ਬਹੁਤ ਉੱਚਾ ਹੋ ਗਿਆ ਹੈ । ਉਨ•ਾਂ ਕਿਹਾ ਕਿ ਸਰਕਾਰ ਵੱਲੋਂ ਅਗਲੇ ਸਾਲ ਤੋਂ ਨੌਵੀਂ ਅਤੇ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵੀ ਮੁਫਤ ਸਾਈਕਲ ਦੀ ਸਹੂਲਤ ਦੇਣ ‘ਤੇ ਵਿਚਾਰ ਕੀਤਾ ਜਾ ਰਿਹਾ ਹੈ ।
ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰੋ. ਚਾਵਲਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਮਾਂ ਬੋਲੀ ਪੰਜਾਬੀ ਦੀ ਪ੍ਰਫੁੱਲਤਾ ਲਈ ਲਗਾਤਾਰ ਸਰਗਰਮ ਰਹਿਣ । ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀ ਵਰਗ ਲਈ ਕਈ ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਵਿਦਿਆਰਥੀਆਂ ਦਾ ਵੀ ਇਹ ਮੁੱਢਲਾ ਫਰਜ਼ ਬਣਦਾ ਹੈ ਕਿ ਉਹ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਪੜ•ਾਈ ਕਰਨ ਤਾਂ ਜੋ ਭਵਿੱਖ ਵਿੱਚ ਉਨ•ਾਂ ਦੀ ਮਿਹਨਤ ਰੰਗ ਲਿਆ ਸਕੇ । ਪ੍ਰੋ. ਚਾਵਲਾ ਨੇ ਵਿਦਿਆਰਥਣਾਂ ਨੂੰ ਕਿਹਾ ਕਿ ਬਾਰਵੀਂ ਤੋਂ ਬਾਅਦ ਆਪਣੇ ਕੈਰੀਅਰ ਦੀ ਚੋਣ ਪੂਰੀ ਸਮਝਦਾਰੀ ਨਾਲ ਕੀਤੀ ਜਾਵੇ ਕਿਉਂਕਿ ਸਹੀ ਢੰਗ ਨਾਲ ਕੀਤੀ ਗਈ ਚੋਣ ਹੀ ਭਵਿੱਖ ਨੂੰ ਬਿਹਤਰ ਬਣਾਉਣ ਵਿੱਚ ਰਾਹ ਦਸੇਰਾ ਸਾਬਿਤ ਹੁੰਦੀ ਹੈ । ਇਸ ਮੌਕੇ ਪ੍ਰੋ. ਚਾਵਲਾ ਨੇ ਸਕੂਲ ਦੇ ਕੁਝ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ।
ਇਸ ਮੌਕੇ ਜ਼ਿਲ•ਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀ ਪਰਮੋਦ ਕੁਮਾਰ, ਉਪ ਜ਼ਿਲ•ਾ ਸਿੱਖਿਆ ਅਫਸਰ ਸ਼੍ਰੀਮਤੀ ਹਰਿੰਦਰ ਕੌਰ, ਸਕੂਲ ਦੇ ਪਿੰ੍ਰਸੀਪਲ ਸ਼੍ਰੀਮਤੀ ਸੁਖਵਿੰਦਰ ਕੌਰ, ਸੀਨੀਅਰ ਅਕਾਲੀ ਆਗੂ ਸ੍ਰੀ ਕੁਲਦੀਪ ਸਿੰਘ ਹਰਪਾਲਪੁਰ, ਸ਼੍ਰੀ ਗੁਰਮੀਤ ਸਿੰਘ ਗਿੱਲ, ਸ਼੍ਰੀ ਸੂਬਾ ਸਿੰਘ ਸ਼ਮਸ਼ਪੁਰ, ਸ਼੍ਰੀ ਰਜਿੰਦਰ ਸਿੰਘ, ਡਾ. ਜਗਦੇਵ ਸਿੰਘ ਦੌਣਕਲਾਂ, ਸ਼੍ਰੀ ਰਣਜੀਤ ਸਿੰਘ ਘਟਾੜੇ, ਜ਼ਿਲ•ਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਹਰਜੀਤ ਕੌਰ ਅਰਨੇਜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ, ਅਧਿਆਪਕ, ਪਸਵਕ ਮੈਂਬਰ ਤੇ ਹੋਰ ਪਤਵੰਤੇ ਹਾਜ਼ਰ ਸਨ ।