ਫਤਹਿਗੜ• ਸਾਹਿਬ 28 ਨਵੰਬਰ : ਡਿਪਟੀ ਕਮਿਸ਼ਨਰ ਕਮ ਜ਼ਿਲ•ਾ ਚੋਣ ਅਫਸਰ ਸ੍ਰੀ ਯਸ਼ਵੀਰ ਮਹਾਜਨ ਦੀ ਪ੍ਰਧਾਨਗੀ ਹੇਠ, ਜ਼ਿਲ•ੇ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਹਲਕਾ 54-ਬਸੀ ਪਠਾਣਾ,55- ਫਤਹਿਗੜ• ਸਾਹਿਬ ਅਤੇ56- ਅਮਲੋਹ ਵਿਖੇ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਇਨ•ਾਂ ਹਲਕਿਆਂ ਦੇ ਰਿਟਰਨਿੰਗ ਅਫਸਰਾਂ ਕਮ ਐਸ.ਡੀ.ਐਮਜ਼ ਅਤੇ ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਹੋਈ। ਉਨ•ਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੇ ਆਦੇਸ਼ ਅਨੁਸਾਰ ਇਨ•ਾਂ ਚੋਣਾਂ ਦੌਰਾਨ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਕੀਤੇ ਜਾਣ ਵਾਲੇ ਖਰਚੇ ਦਾ ਹਿਸਾਬ ਕਿਤਾਬ ਰੱਖਣ ਲਈ ਜ਼ਿਲ•ਾ ਪੱਧਰ ‘ਤੇ ਖਰਚਾ ਨਿਗਰਾਨ ਕਮੇਟੀ ਅਤੇ ਇਸ਼ਤਿਹਾਰ ਦੇ ਰੂਪ ਵਿੱਚ ਮੀਡੀਆਂ ‘ਚ ਲੱਗਣ ਵਾਲੀਆਂ ਖ਼ਬਰਾਂ ਦੀ ਨਿਗਰਾਨੀ ਵਾਸਤੇ ਮੀਡੀਆ ਨਿਗਰਾਨ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਨੋਡਲ ਅਫਸਰ ਏ.ਡੀ.ਸੀ. (ਵਿਕਾਸ) ਸ੍ਰ ਸੁਖਦੇਵ ਸਿੰਘ ਹੋਣਗੇ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਆਦੇਸ਼ ਅਨੁਸਾਰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾ ਕਰਵਾਉਣ ਵਾਸਤੇ ਜ਼ਿਲ•ੇ ਵਿੱਚ ਪੈਂਦੇ ਹਰੇਕ ਵਿਧਾਨ ਸਭਾ ਹਲਕੇ ਦੇ ਪੱਧਰ ‘ ਤੇ ਖਰਚਾ ਨਿਗਰਾਨ ਕਮੇਟੀ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਇਸ਼ਤਿਹਾਰ ਦੇ ਰੂਪ ਵਿੱਚ ਮੀਡੀਆਂ ‘ਚ ਲਗਾਈਆਂ ਜਾਣ ਵਾਲੀਆਂ ਖ਼ਬਰਾਂ ਦੀ ਨਿਗਰਾਨੀ ਵਾਸਤੇ ਮੀਡੀਆ ਨਿਗਰਾਨ ਕਮੇਟੀਆਂ ਦਾ ਵੀ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੀਆਂ ਗਤੀਵਿਧੀਆਂ ਦੇ ਨਰੀਖਣ ਵਾਸਤੇ ਵੀਡੀਓ ਟੀਮਾਂ ਵੀ ਬਣਾਈਆਂ ਗਈਆਂ ਹਨ । ਉਨ•ਾਂ ਸਾਰੇ ਰਿਟਰਨਿੰਗ ਅਫਸਰਾਂ ,ਜ਼ਿਲ•ੇ ਵਿੱਚ ਪੈਂਦੇ ਵੱਖ ਵੱਖ ਸ਼ਹਿਰਾਂ ਦੇ ਕਾਰਜ ਸਾਧਕ ਅਫਸਰਾਂ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਗੱਲ ਨੂੰ ਯਕੀਨੀ ਬਣਾਈਆਂ ਜਾਵੇ ਕਿ ਕੋਈ ਵੀ ਰਾਜਨੀਤਿਕ ਪਾਰਟੀ ਸਰਕਾਰੀ ਇਮਾਰਤਾਂ ਅਤੇ ਜਨਤਕ ਸਥਾਨਾਂ ਤੇ ਇਸ਼ਤਿਹਾਰ ਲਗਾਕੇ ਉਨ•ਾਂ ਦੀ ਦਿੱਖ ਨੂੰ ਖਰਾਬ ਨਾ ਕਰਨ । ਉਨ•ਾਂ ਕਿਹਾ ਕਿ ਇਨ•ਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ।
ਜ਼ਿਲ•ਾ ਚੋਣ ਅਫਸਰ ਨੇ ਜ਼ਿਲ•ੇ ਦੇ ਸਾਰੇ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਉਥੇ ਵੋਟਰਾਂ ਦੀ ਸਹੂਲਤ ਲਈ ਰੈਂਪ, ਪਖਾਨੇ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਉਪਲਬਧ ਹੋਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਪੋਲਿੰਗ ਸਟੇਸ਼ਨ ਵਾਲੀ ਇਮਾਰਤ ਸਾਫ ਸੁਥਰੀ ਅਤੇ ਹਵਾਦਾਰ ਹੋਵੇ । ਉਨ•ਾਂ ਰਿਟਰਨਿੰਗ ਅਫਸਰਾਂ ਨੂੰ ਕਿਹਾ ਕਿ ਉਹ ਵੋਟਰਾਂ ਨੂੰ ਇਹ ਸਾਰੀਆਂ ਸਹੂਲਤਾਂ ਉਪਲਬਧ ਕਰਵਾਉਣ ਸਬੰਧੀ 15 ਦਸੰਬਰ ਤੱਕ ਆਪਣੀ ਰਿਪੋਰਟ ਭੇਜਣੀ ਯਕੀਨੀ ਬਣਾਉਣ । ਉਨ•ਾਂ ਰਿਟਰਨਿੰਗ ਅਫਸਰਾਂ ਨੂੰ 30 ਨਵੰਬਰ ਤੱਕ ਸਾਰੇ ਪੋਲਿੰਗ ਸਟੇਸ਼ਨਾਂ ਲਈ ਪੁਲਿਸ ਅਧਿਕਾਰੀਆਂ ਦੀ ਸਹਾਇਤਾ ਨਾਲ ਆਵਾਜਾਈ ਦੀ ਯੋਜਨਾਂ ਅਤੇ ਸੰਚਾਰ ਯੋਜਨਾ ਤਿਆਰ ਕਰਕੇ ਭੇਜਣ ਲਈ ਕਿਹਾ । ਉਨ•ਾਂ ਜ਼ਿਲ•ੇ ਦੇ ਪੁਲਿਸ ਅਤੇ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਰਾਬ ਦੀ ਨਜਾਇਜ ਵਰਤੋਂ ਨੂੰ ਰੋਕਣ ਵਾਸਤੇ ਪੂਰੀ ਚੌਕਸੀ ਤੋਂ ਕੰਮ ਲੈਣ ਅਤੇ ਜੇਕਰ ਕੋਈ ਅਜਿਹਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਤੁਰੰਤ ਢੁਕਵੀਂ ਕਾਰਵਾਈ ਕੀਤੀ ਜਾਵੇ । ਉਨ•ਾਂ ਜ਼ਿਲ•ਾ ਪੁਲਿਸ ਮੁੱਖੀ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਅਸਲਾ ਲਾਇਸੰਸ ਧਾਰਕਾਂ ਤੋਂ ਸਬੰਧਤ ਪੁਲਿਸ ਥਾਣਿਆਂ ਵਿੱਚ ਅਸਲਾ ਜਮਾਂ ਕਰਵਾਇਆ ਜਾਵੇ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਗੈਰ ਸਮਾਜਿਕ ਅਨਸਰਾਂ ਦੀ ਪਹਿਚਾਣ ਕੀਤੀ ਜਾਵੇ ਤਾਂ ਜੋ ਉਹ ਚੋਣਾਂ ਦੇ ਸ਼ਾਂਤਮਈ ਮਹੌਲ ਨੂੰ ਖਰਾਬ ਨਾ ਕਰ ਸਕਣ । ਇਸ ਮੌਕੇ ਐਸ.ਡੀ.ਐਮ ਅਮਲੋਹ ਸ੍ਰ: ਤੇਜਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ ਫਤਹਿਗੜ• ਸਾਹਿਬ ਸ੍ਰੀ ਅਰਵਿੰਦਰ ਪਾਲ ਸਿੰਘ ਸੰਧੂ ,ਐਸ.ਡੀ.ਐਮ ਬਸੀ ਪਠਾਣਾ ਸ੍ਰੀਮਤੀ ਨਵਜੋਤ ਕੌਰ, ਡੀ.ਐਸ.ਪੀ. ਸ੍ਰ:ਜਗਜੀਤ ਸਿੰਘ, ਤਹਿਸੀਲਦਾਰ ਚੋਣਾ ਸ੍ਰੀ ਲਾਭ ਸਿੰਘ, ਜ਼ਿਲ•ਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਹਰਜੀਤ ਕੌਰ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਮੌਜੂਦ ਸਨ