November 28, 2011 admin

ਪੀ ਏ ਯੂ ਦੇ ਖੇਤੀਬਾੜੀ ਕਾਲਜ ਦੀ 49ਵੀਂ ਅਲੂਮਨਾਈ ਮਿਲਣੀ 2 ਦਸੰਬਰ ਨੂੰ

ਲੁਧਿਆਣਾ: 28 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀਬਾੜੀ ਕਾਲਜ ਵੱਲੋਂ 49ਵੀਂ ਅਲੂਮਨਾਈ ਮਿਲਣੀ 2 ਦਸੰਬਰ ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਪਾਲ ਆਡੀਟੋਰੀਅਮ ਵਿਖੇ ਆਯੋਜਿਤ ਕੀਤੀ ਜਾਣ ਵਾਲੀ ਇਸ ਮਿਲਣੀ ਵਿੱਚ ਰਾਸ਼ਟਰੀ ਖੇਤੀਬਾੜੀ ਸਾਇੰਸਦਾਨ ਭਰਤੀ ਬੋਰਡ, ਨਵੀਂ ਦਿੱਲੀ ਦੇ ਚੇਅਰਮੈਨ ਡਾ: ਗੁਰਬਚਨ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਜਦ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਇਸ ਸਮਾਗਮ ਦੀ ਪ੍ਰਧਾਨਗੀ ਕਰਨਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਕਾਲਜ ਦੇ ਡੀਨ ਡਾ: ਦਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਇਸ ਮਿਲਣੀ ਦੌਰਾਨ ਬਹੁਤ ਸਾਰੇ ਪੁਰਾਣੇ ਵਿਦਿਆਰਥੀ ਦੂਜੇ ਮੁਲਕਾਂ ਤੋਂ ਵੀ ਸ਼ਾਮਿਲ ਹੋਣ ਲਈ ਆ ਰਹੇ ਹਨ । ਉਨ•ਾਂ ਦੱਸਿਆ ਕਿ ਇਸ ਮਿਲਣੀ ਦੌਰਾਨ ਪੀ ਏ ਯੂ ਪ੍ਰਬੰਧਕੀ ਬੋਰਡ ਦੇ ਮੈਂਬਰਾਂ ਅਤੇ ਦੇਸ਼ ਦੇ ਵੱਕਾਰੀ ਸੰਸਥਾਵਾਂ ਦੇ ਉੱਚ ਅਹੁਦਿਆਂ ਤੇ ਬਿਰਾਜਮਾਨ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਮਿਲਣੀ ਦੌਰਾਨ ਡਾ: ਗੁਰਬਚਨ ਸਿੰਘ ਵੱਲੋਂ ਵਿਸ਼ੇਸ਼ ਭਾਸ਼ਣ ਵੀ ਦਿੱਤਾ ਜਾਵੇਗਾ। ਦੁਪਹਿਰ ਬਾਅਦ ਕਵਿਤਾ ਉਚਾਰਣ ਦੇ ਮੁਕਾਬਲੇ ਆਯੋਜਿਤ ਕੀਤੇ ਜਾਣਗੇ ਅਤੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।

Translate »