ਫ਼ਿਰੋਜ਼ਪੁਰ, 28 ਨਵੰਬਰ, -ਸ਼੍ਰੋਮਣੀ ਅਕਾਲੀ ਦਲ ਵੱਲੋਂ 5 ਦਸੰਬਰ ਨੂੰ ਫ਼ਿਰੋਜ਼ਪੁਰ ਛਾਉਣੀ ਵਿਖੇ ਕੀਤੀ ੦ਜਾਣ ਵਾਲੀ ਜ਼ਿਲ•ਾ ਪੱਧਰੀ ਰੈਲੀ ਉਸ ਦਿਨ ਸ੍ਰੀ ਅਕਾਲ ਤਖਤ ਸਾਹਿਬ ਤੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਸਿੰਘ ਸਾਹਿਬਾਨ ਵੱਲੋਂ ਪੰਥ ਰਤਨ ਫਖ਼ਰ-ਏ-ਕੌਮ ਸਨਮਾਨ ਨਾਲ ਸਨਮਾਨਿਤ ਕੀਤੇ ਜਾਣ ਕਾਰਨ ਮੁਲਤਵੀ ਕੀਤੀ ਗਈ ਹੈ ਅਤੇ ਰੈਲੀ ਸਬੰਧੀ ਨਵੀਂ ਤਾਰੀਕ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨ ਤੇ ਸਿੰਚਾਈ ਮੰਤਰੀ ਸ. ਜਨਮੇਜਾ ਸਿੰਘ ਸੇਖੋਂ ਨੇ ਦਿੱਤੀ।
ਸ. ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਵੱਲੋਂ ਜਿੱਥੇ ਰਾਜ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ, ਉਥੇ ਮੁੱਖ ਮੰਤਰੀ ਵੱਲੋਂ ਧਾਰਮਿਕ ਖੇਤਰ ਵਿਚ ਪਾਏ ਵੱਡਮੁੱਲੇ ਯੋਗਦਾਨ ਕਾਰਨ ਹੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਉਨ•ਾਂ ਨੂੰ ਪੰਥ ਰਤਨ ਫਖ਼ਰ-ਏ-ਕੌਮ ਦੇ ਸਨਮਾਨ ਨਾਲ ਨਿਵਾਜਿਆ ਜਾ ਰਿਹਾ ਹੈ ਜੋ ਪੂਰੇ ਸਿੱਖ ਜਗਤ ਅਤੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ। ਉਨ•ਾਂ ਕਿਹਾ ਕਿ ਸ. ਬਾਦਲ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਤੇ ਸਿੱਖ ਸੰਗਤ ਦੇ ਸਹਿਯੋਗ ਸਦਕਾ ਹੋਂਦ ਵਿਚ ਆਇਆ ਵਿਰਾਸਤ ਏ ਖਾਲਸਾ ਦੁਨੀਆਂ ਦਾ ਵਿਲੱਖਣ ਅਜੂਬਾ ਬਣਿਆ ਹੈ, ਜਿਸ ਰਾਹੀਂ ਸਿੱਖ ਧਰਮ ਦਾ ਕੁਰਬਾਨੀਆਂ ਵਾਲਾ ਇਤਿਹਾਸ ਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆਂ ਵਿਚ ਫੈਲੇਗਾ ਅਤੇ ਹਰ ਸਾਲ ਲੱਖਾਂ ਸ਼ਰਧਾਲੂ ਇਸ ਅਜੂਬੇ ਦੇ ਦਰਸ਼ਨ ਕਰਕੇ ਮਾਣ ਮਹਿਸੂਸ ਕਰਨਗੇ। ਸਿੰਚਾਈ ਮੰਤਰੀ ਸ. ਜਨਮੇਜਾ ਸਿੰਘ ਸੇਖੋਂ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ 5 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਸਨਮਾਨ ਸਮਾਰੋਹ ਵਿਚ ਸ਼ਾਮਲ ਹੋਣ। ਇਸ ਮੌਕੇ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਮਾਸਟਰ ਗੁਰਨਾਮ ਸਿੰਘ, ਕੈਂਟ ਬੋਰਡ ਦੇ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ, ਸ੍ਰੀ ਜੇ.ਜੇ. ਸਿੰਘ, ਮਨੋਹਰ ਲਾਲ ਧੀਂਗੜਾ, ਯੂਥ ਆਗੂ ਦਲਜੀਤ ਸਿੰਘ ਭੋਲਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਹਾਜ਼ਰ ਸਨ।