November 29, 2011 admin

ਜ਼ਿਲ•ਾ ਮੈਜਿਸਟ੍ਰੇਟ ਵੱਲੋਂ ਧਾਰਾ 144 ਤਹਿਤ ਪਾਬੰਦੀਆਂ ਦੇ ਹੁਕਮ

ਬਠਿੰਡਾ, 29 ਨਵੰਬਰ – ਜ਼ਿਲ•ੇ ਵਿੱਚ ਅਮਨ ਤੇ ਕਾਨੂੰਨ ਕਾਇਮ ਰੱਖਣ ਲਈ ਜ਼ਿਲ•ਾ ਮੈਜਿਸਟ੍ਰੇਟ ਬਠਿੰਡਾ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਾਬੰਦੀਆਂ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ ਜਿਨ•ਾਂ ਤਹਿਤ ਜਨਤਕ ਥਾਵਾਂ ‘ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਵਾਂ ‘ਤੇ ਕਿਸੇ ਵੀ ਵਿਅਕਤੀ ਵੱਲੋਂ ਨਾਹਰੇ ਲਗਾਉਣ ਜਾਂ ਭੜਕਾਊ ਭਾਸ਼ਣ ਦੇਣ, ਜਨਤਕ ਥਾਵਾਂ ‘ਤੇ ਮੀਟਿੰਗਾਂ ਕਰਨ ਤੇ ਜਲੂਸ ਕੱਢਣ ਤੇ ਰੈਲੀ ਕਰਨ ਦੀ ਮਨਾਹੀ ਕਰ ਦਿੱਤੀ ਗਈ ਹੈ। ਉਨ•ਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਜਾਂ ਮੌਕਿਆਂ ਉੱਪਰ ਪ੍ਰਬੰਧਕਾਂ ਵੱਲੋਂ ਲਿਖਤੀ ਬੇਨਤੀ ਕਰਨ ਉੱਪਰ ਸੰਬੰਧਤ ਉਪ-ਮੰਡਲ ਮੈਜਿਸਟ੍ਰੇਟ ਪਾਸੋਂ ਲਿਖਤੀ ਪ੍ਰਵਾਨਗੀ ਲੈ ਕੇ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਪਬਲਿਕ ਮੀਟਿੰਗਾਂ ਕੀਤੀਆਂ ਤੇ ਜਲੂਸ ਵਗੈਰਾ ਕੱਢੇ ਜਾ ਸਕਦੇ ਹਨ। ਇਹ ਹੁਕਮ ਪੁਲੀਸ/ਆਰਮੀ ਵਰਦੀਆਂ ਵਿੱਚ ਮਿਲਟਰੀ ਅਮਲਾ, ਡਿਊਟੀ ਉੱਪਰ ਕੋਈ ਹੋਰ ਸਰਕਾਰੀ ਕਰਮਚਾਰੀ, ਵਿਆਹ/ ਸ਼ੋਕਮਈ ਇਕੱਠ ਉੱਪਰ ਲਾਗੂ ਨਹੀਂ ਹੋਏਗਾ। ਇਹ ਹੁਕਮ 29-11-2੦11 ਤੋਂ 28-01-2012 ਤੱਕ ਲਾਗੂ ਰਹਿਣਗੇ।

Translate »