ਚੰਡੀਗੜ•, 29 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਆਨੰਦਪੁਰ ਸਾਹਿਬ ਦੇ ਐਸ.ਡੀ. ਐਮ ਸ਼੍ਰੀ ਕਰਨਵੀਰ ਸਿੰਘ ਮਾਨ ਦੇ ਅਚਨਚੇਤੀ ਅਤੇ ਦੁਖਦਾਈ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਕ ਸਾਂਝੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਸ਼੍ਰੀ ਮਾਨ ਨੂੰ ਇਕ ਯੋਗ ਪ੍ਰਸਾਸ਼ਕ ਕਰਾਰ ਦਿੰਦਿਆਂ ਕਿਹਾ ਕਿ ਉਨ•ਾਂ ਵੱਖ ਵੱਖ ਅਹੁਦਿਆਂ ‘ਤੇ ਰਹਿੰਦਿਆਂ ਆਪਣੇ ਫਰਜ਼ਾਂ ਨੂੰ ਬਾਖੂਬੀ ਨਿਭਾਇਆ ਅਤੇ ਉਨ•ਾਂ ਦੇ ਅਚਨਚੇਤੀ ਦਿਹਾਂਤ ਨਾਲ ਰਾਜ ਸਰਕਾਰ ਇਕ ਕਾਬਲ ਅਧਿਕਾਰੀ ਦੀਆਂ ਸੇਵਾਵਾਂ ਤੋਂ ਵਾਂਝੀ ਹੋ ਗਈ ਹੈ।
ਉਨ•ਾਂ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਵਿਛੜੀ ਆਤਮਾ ਨੂੰ ਸ਼ਾਂਤੀ ਅਤੇ ਪਿਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।